ਐੱਸ.ਏ.ਐੱਸ. ਨਗਰ (ਮੁਹਾਲੀ) (ਪੱਤਰ ਪ੍ਰੇਰਕ):
ਸ਼੍ਰੋਮਣੀ ਅਕਾਲੀ ਦਲ ਮੁਹਾਲੀ ਦੇ ਹਲਕਾ ਇੰਚਾਰਜ ਪਰਵਿੰਦਰ ਸਿੰਘ ਸੋਹਾਣਾ ਨੇ ਪਾਰਟੀ ਉਮੀਦਵਾਰ ਪ੍ਰੇਮ ਸਿੰਘ ਚੰਦੂਮਾਜਰਾ ਦੀ ਚੋਣ ਮੁਹਿੰਮ ਭਖਾ ਦਿੱਤੀ ਹੈ। ਉਨ੍ਹਾਂ ਵੱਲੋਂ ਰੋਜ਼ਾਨਾ ਸ਼ਹਿਰੀ ਤੇ ਪੇਂਡੂ ਖੇਤਰ ਵਿੱਚ ਚੋਣ ਜਲਸੇ ਕੀਤੇ ਜਾ ਰਹੇ ਹਨ। ਇਸੇ ਲੜੀ ਤਹਿਤ ਮੁਹਾਲੀ ਦੇ ਫੇਜ਼-1 ਵਿੱਚ ਚੰਦੂਮਾਜਰਾ ਦੇ ਹੱਕ ਵਿੱਚ ਭਰਵੀਂ ਚੋਣ ਮੀਟਿੰਗ ਕੀਤੀ ਗਈ। ਇਸ ਮੌਕੇ ਅਕਾਲੀ ਦਲ ਦੇ ਮੀਤ ਪ੍ਰਧਾਨ ਪਰਮਜੀਤ ਸਿੰਘ ਕਾਹਲੋਂ, ਜ਼ਿਲ੍ਹਾ ਸ਼ਹਿਰੀ ਪ੍ਰਧਾਨ ਕਮਲਜੀਤ ਸਿੰਘ ਰੂਬੀ, ਦਸ਼ਮੇਸ਼ ਵੈੱਲਫੇਅਰ ਕੌਂਸਲ ਦੇ ਪ੍ਰਧਾਨ ਮਨਜੀਤ ਸਿੰਘ ਮਾਨ, ਗੁਰਦੁਆਰਾ ਸਾਹਿਬ ਦੇ ਪ੍ਰਧਾਨ ਪ੍ਰੀਤਮ ਸਿੰਘ ਆਦਿ ਹਾਜ਼ਰ ਸਨ।