ਮੁੱਲਾਂਪੁਰ ਗਰੀਬਦਾਸ: ਉਮੈਕਸ ਟਰੇਡ ਟਾਵਰ ਕੋਲ ਤੋਂ ਪਿੰਡ ਰਾਣੀ ਮਾਜਰਾ ਵੱਲ ਨੂੰ ਜਾਂਦੀ ਖਸਤਾ ਹਾਲਤ ਸੜਕ ਉਤੇ ਇੱਕ ਕਾਰ ਨੇ ਪੈਦਲ ਜਾ ਰਹੇ ਰਾਹਗੀਰ ਨੂੰ ਫੇਟ ਮਾਰ ਦਿੱਤੀ, ਜਿਸ ਕਾਰਨ ਉੁਸ ਦੀ ਮੌਤ ਹੋ ਗਈ। ਕਾਰ ਡਿਵਾਈਡਰ ਨਾਲ ਟਕਰਾਉਂਦੀ ਹੋਈ ਸੜਕ ਕਿਨਾਰੇ ਝਾੜੀਆਂ ਵਿੱਚ ਜਾ ਡਿੱਗੀ। ਫੇਟ ਵੱਜਣ ਨਾਲ ਜ਼ਖਮੀ ਹੋਏ ਵਿਅਕਤੀ ਨੂੰ ਪੁਲੀਸ ਨੇ ਐਂਬੂਲੈਂਸ ਬੁਲਾ ਕੇ ਚੰਡੀਗੜ੍ਹ ਹਸਪਤਾਲ ਵਿੱਚ ਇਲਾਜ ਲਈ ਦਾਖਲ ਕਰਵਾਇਆ। ਥਾਣਾ ਮੁੱਲਾਂਪੁਰ ਗਰੀਬਦਾਸ ਦੇ ਜਾਂਚ ਅਫਸਰ ਰਾਜ ਕੁਮਾਰ ਨੇ ਦੱਸਿਆ ਕਿ ਮ੍ਰਿਤਕ ਦੀ ਪਛਾਣ ਅਮਨੀਸ਼ ਪਾਲ ਪੁੱਤਰ ਜੋਗਿੰਦਰ ਪਾਲ, ਪਿੰਡ ਦੂਨ, ਜ਼ਿਲ੍ਹਾ ਬਿਲਾਸਪੁਰ ਹਿਮਾਚਲ ਵਜੋਂ ਹੋਈ ਹੈ ਜੋ ਕਿ ਨਿਊ ਚੰਡੀਗੜ੍ਹ ਵਿੱਚ ਕੰਮ ਕਰਦਾ ਸੀ। ਪੁਲੀਸ ਨੇ ਕਾਰ ਨੂੰ ਕਬਜ਼ੇ ਵਿੱਚ ਲੈ ਕੇ ਫਰਾਰ ਹੋਏ ਡਰਾਈਵਰ ਦੀ ਭਾਲ ਸ਼ੁਰੂ ਕਰ ਦਿੱਤੀ ਹੈ। -ਪੱਤਰ ਪ੍ਰੇਰਕ