ਪਟਿਆਲਾ ਕੀ ਰਾਓ ਦਾ ਪਾਣੀ ਡੱਡੂਮਾਜਰਾ ਦੇ ਖੇਤਾਂ ’ਚ ਵੜਿਆ
ਚੰਡੀਗੜ੍ਹ ਅਤੇ ਆਲੇ-ਦੁਆਲੇ ਦੇ ਇਲਾਕਿਆਂ ਵਿੱਚ ਪਿਛਲੇ ਤਿੰਨ ਦਿਨਾਂ ਤੋਂ ਲਗਾਤਾਰ ਪੈ ਰਹੇ ਭਾਰੀ ਮੀਂਹ ਕਰਕੇ ਸ਼ਹਿਰ ਵਿੱਚੋਂ ਲੰਘਦੀ ਪਟਿਆਲਾ ਕੀ ਰਾਓ ਵਿੱਚ ਪਾਣੀ ਦਾ ਪੱਧਰ ਵੱਧ ਗਿਆ ਹੈ। ਇਹ ਪਾਣੀ ਡੱਡੂਮਾਜਰਾ ਡੰਪਿੰਗ ਗਰਾਊਂਡ ਦੇ ਸਾਹਮਣੇ ਸਥਿਤ ਡੱਡੂਮਾਜਰਾ ਦੇ ਖੇਤਾਂ...
Advertisement
ਚੰਡੀਗੜ੍ਹ ਅਤੇ ਆਲੇ-ਦੁਆਲੇ ਦੇ ਇਲਾਕਿਆਂ ਵਿੱਚ ਪਿਛਲੇ ਤਿੰਨ ਦਿਨਾਂ ਤੋਂ ਲਗਾਤਾਰ ਪੈ ਰਹੇ ਭਾਰੀ ਮੀਂਹ ਕਰਕੇ ਸ਼ਹਿਰ ਵਿੱਚੋਂ ਲੰਘਦੀ ਪਟਿਆਲਾ ਕੀ ਰਾਓ ਵਿੱਚ ਪਾਣੀ ਦਾ ਪੱਧਰ ਵੱਧ ਗਿਆ ਹੈ। ਇਹ ਪਾਣੀ ਡੱਡੂਮਾਜਰਾ ਡੰਪਿੰਗ ਗਰਾਊਂਡ ਦੇ ਸਾਹਮਣੇ ਸਥਿਤ ਡੱਡੂਮਾਜਰਾ ਦੇ ਖੇਤਾਂ ਵਿੱਚ ਦਾਖ਼ਲ ਹੋ ਗਿਆ ਹੈ, ਜਿਸ ਕਰਕੇ ਲੋਕਾਂ ਦਾ ਖੇਤਾਂ ਵਿੱਚ ਆਉਣ-ਜਾਣ ਦਾ ਸੰਪਰਕ ਟੁੱਟ ਗਿਆ। ਇਸ ਦੇ ਨਾਲ ਹੀ ਖੇਤਾਂ ਵਿੱਚ ਬਣੇ ਪਸ਼ੂਆਂ ਦੇ ਵਾੜੇ ਵਿੱਚ ਵੀ ਪਾਣੀ ਭਰ ਗਿਆ ਹੈ, ਜਿਸ ਕਰਕੇ ਲੋਕਾਂ ਨੂੰ ਭਾਰੀ ਮੁਸ਼ਕਲਾਂ ਦਾ ਸਾਹਮਣਾ ਕਰਨਾ ਪਿਆ। ਚੰਡੀਗੜ੍ਹ ਦੇ ਡਿਪਟੀ ਕਮਿਸ਼ਨਰ ਨਿਸ਼ਾਂਤ ਕੁਮਾਰ ਯਾਦਵ ਅਤੇ ਐੱਸਐੱਸਪੀ ਕੰਵਰਦੀਪ ਕੌਰ ਵੱਲੋਂ ਮੌਕੇ ਦਾ ਜਾਇਜ਼ਾ ਲਿਆ ਗਿਆ। ਇਸ ਦੌਰਾਨ ਡੱਡੂਮਾਜਰਾ ਵਾਸੀਆਂ ਨੇ ਪਟਿਆਲਾ ਕੀ ਰਾਓ ਵਿੱਚੋਂ ਲੰਘਣ ਵਾਲੇ ਆਰਜ਼ੀ ਰਾਹ ਦੇ ਨਸ਼ਟ ਹੋਣ ਜਾਣ ’ਤੇ ਪੱਕਾ ਰਾਹ ਬਣਾ ਕੇ ਦੇਣ ਦੀ ਮੰਗ ਕੀਤੀ।
Advertisement
Advertisement
×