ਪਵਨ ਨੇ ਦੇਸ਼ ਭਗਤ ਯੂਨੀਵਰਸਿਟੀ ਦਾ ਮਾਣ ਵਧਾਇਆ
ਦੇਸ਼ ਭਗਤ ਯੂਨੀਵਰਸਿਟੀ ਦੇ ਬੀਪੀਈਐੱਸ ਦੇ ਤੀਜੇ ਸਮੈਸਟਰ ਦੇ ਵਿਦਿਆਰਥੀ ਪਵਨ ਰਾਜਪੂਤ ਨੂੰ ਦਸੰਬਰ 2025 ਵਿੱਚ ਤੁਰਕੀ ਵਿੱਚ ਹੋਣ ਵਾਲੀ ਵੱਕਾਰੀ ਏਸ਼ੀਅਨ ਪਾਵਰਲਿਫਟਿੰਗ ਚੈਂਪੀਅਨਸ਼ਿਪ ਵਿੱਚ ਭਾਰਤ ਦੀ ਨੁਮਾਇੰਦਗੀ ਕਰਨ ਲਈ ਚੁਣਿਆ ਗਿਆ ਹੈ। ਪਵਨ ਦੋ ਵਾਰ ਰਾਸ਼ਟਰੀ ਗੋਲਡ ਮੈਡਲਿਸਟ ਹੈ,...
Advertisement
ਦੇਸ਼ ਭਗਤ ਯੂਨੀਵਰਸਿਟੀ ਦੇ ਬੀਪੀਈਐੱਸ ਦੇ ਤੀਜੇ ਸਮੈਸਟਰ ਦੇ ਵਿਦਿਆਰਥੀ ਪਵਨ ਰਾਜਪੂਤ ਨੂੰ ਦਸੰਬਰ 2025 ਵਿੱਚ ਤੁਰਕੀ ਵਿੱਚ ਹੋਣ ਵਾਲੀ ਵੱਕਾਰੀ ਏਸ਼ੀਅਨ ਪਾਵਰਲਿਫਟਿੰਗ ਚੈਂਪੀਅਨਸ਼ਿਪ ਵਿੱਚ ਭਾਰਤ ਦੀ ਨੁਮਾਇੰਦਗੀ ਕਰਨ ਲਈ ਚੁਣਿਆ ਗਿਆ ਹੈ। ਪਵਨ ਦੋ ਵਾਰ ਰਾਸ਼ਟਰੀ ਗੋਲਡ ਮੈਡਲਿਸਟ ਹੈ, ਜਿਸ ਨੇ 2025 ਵਿੱਚ ਕੋਲਹਾਪੁਰ, ਮਹਾਰਾਸ਼ਟਰ ਅਤੇ ਦਾਵਾਂਗੇਰੇ, ਕਰਨਾਟਕ ਵਿੱਚ ਹੋਏ ਰਾਸ਼ਟਰੀ ਪੱਧਰ ਦੇ ਮੁਕਾਬਲਿਆਂ ਵਿੱਚ ਸਨਮਾਨ ਹਾਸਲ ਕੀਤੇ। ਉਸ ਨੇ ਕਸ਼ਮੀਰ ਯੂਨੀਵਰਸਿਟੀ ਵਿੱਚ ਹੋਈ ਏਆਈਯੂ ਚੈਂਪੀਅਨਸ਼ਿਪ ਵਿੱਚ ਚਾਂਦੀ ਦਾ ਤਗ਼ਮਾ ਜਿੱਤਿਆ। ਚਾਂਸਲਰ ਡਾ. ਜ਼ੋਰਾ ਸਿੰਘ, ਪ੍ਰੋ. ਚਾਂਸਲਰ ਡਾ. ਤਜਿੰਦਰ ਕੌਰ, ਪ੍ਰੈਜੀਡੈਟ ਡਾ. ਸੰਦੀਪ ਸਿੰਘ ਅਤੇ ਵਾਈਸ ਚਾਂਸਲਰ ਡਾ. ਹਰਸ਼ ਸਦਾਵਰਤੀ ਨੇ ਵਧਾਈ ਦਿੰਦਿਆਂ ਕਿਹਾ ਕਿ ਯੂਨੀਵਰਸਿਟੀ ਪਵਨ ਦੀਆਂ ਸ਼ਾਨਦਾਰ ਪ੍ਰਾਪਤੀਆਂ ’ਤੇ ਬਹੁਤ ਮਾਣ ਕਰਦੀ ਹੈ।
Advertisement