ਸੰਤ ਢੱਡਰੀਆਂ ਕੇਸਗੜ੍ਹ ਸਾਹਿਬ ’ਚ ਨਤਮਸਤਕ
ਸੰਤ ਰਣਜੀਤ ਸਿੰਘ ਢੱਡਰੀਆਂ ਵਾਲੇ ਅੱਜ ਤਖਤ ਸ੍ਰੀ ਕੇਸਗੜ੍ਹ ਸਾਹਿਬ ਵਿੱਚ ਨਤਮਸਤਕ ਹੋਏ। ਇਸ ਮੌਕੇ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਦੇ ਹੈੱਡ ਗ੍ਰੰਥੀ ਗਿਆਨੀ ਜੋਗਿੰਦਰ ਸਿੰਘ ਵੱਲੋਂ ਉਨ੍ਹਾਂ ਦਾ ਸਨਮਾਨ ਕੀਤਾ ਗਿਆ। ਪੱਤਰਕਾਰਾਂ ਨਾਲ ਗੱਲਬਾਤ ਕਰਦੇ ਹੋਏ ਸੰਤ ਰਣਜੀਤ ਸਿੰਘ ਢੱਡਰੀਆਂ...
Advertisement
ਸੰਤ ਰਣਜੀਤ ਸਿੰਘ ਢੱਡਰੀਆਂ ਵਾਲੇ ਅੱਜ ਤਖਤ ਸ੍ਰੀ ਕੇਸਗੜ੍ਹ ਸਾਹਿਬ ਵਿੱਚ ਨਤਮਸਤਕ ਹੋਏ। ਇਸ ਮੌਕੇ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਦੇ ਹੈੱਡ ਗ੍ਰੰਥੀ ਗਿਆਨੀ ਜੋਗਿੰਦਰ ਸਿੰਘ ਵੱਲੋਂ ਉਨ੍ਹਾਂ ਦਾ ਸਨਮਾਨ ਕੀਤਾ ਗਿਆ। ਪੱਤਰਕਾਰਾਂ ਨਾਲ ਗੱਲਬਾਤ ਕਰਦੇ ਹੋਏ ਸੰਤ ਰਣਜੀਤ ਸਿੰਘ ਢੱਡਰੀਆਂ ਵਾਲਿਆਂ ਨੇ ਕਿਹਾ ਕਿ ਸਾਹਿਬ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੇ 350 ਸਾਲਾ ਸ਼ਹੀਦੀ ਦਿਹਾੜੇ ਮੌਕੇ ਦੇਸ਼ ਅਤੇ ਵਿਦੇਸ਼ਾਂ ਵਿੱਚ ਵੱਡੇ ਪੱਧਰ ’ਤੇ ਸਮਾਗਮ ਕਰਵਾਏ ਜਾ ਰਹੇ ਹਨ। ਉਨ੍ਹਾਂ ਸੰਗਤ ਨੂੰ ਅਪੀਲ ਕੀਤੀ ਕਿ ਸੰਗਤਾਂ ਵਹੀਰਾਂ ਘੱਤ ਕੇ ਗੁਰੂ ਨਗਰੀ ਸ੍ਰੀ ਆਨੰਦਪੁਰ ਸਾਹਿਬ ਪੁੱਜਣ। ਇਸ ਮੌਕੇ ਵਧੀਕ ਮੈਨੇਜਰ ਸੰਦੀਪ ਸਿੰਘ ਕਲੋਤਾ ਅਤੇ ਸੂਚਨਾ ਅਫਸਰ ਹਰਪ੍ਰੀਤ ਸਿੰਘ, ਹਰਦੇਵ ਸਿੰਘ ਸਮੇਤ ਹੋਰ ਸੇਵਾਦਾਰ ਵੀ ਮੌਜੂਦ ਸਨ।
Advertisement
Advertisement
