DT
PT
Subscribe To Print Edition About The Punjabi Tribune Code Of Ethics Download App Advertise with us Classifieds
Add Tribune As Your Trusted Source
search-icon-img
search-icon-img
Advertisement

ਅਦਾਇਗੀ 24 ਘੰਟਿਆਂ ’ਚ ਕੀਤੀ ਜਾਵੇ: ਕਟਾਰੂਚੱਕ

ਪੰਜਾਬ ਦੇ ਖੁਰਾਕ, ਸਿਵਲ ਸਪਲਾਈਜ਼ ਅਤੇ ਖਪਤਕਾਰ ਮਾਮਲੇ ਦੇ ਮੰਤਰੀ ਲਾਲ ਚੰਦ ਕਟਾਰੂਚੱਕ ਨੇ ਅੱਜ ਸਰਹਿੰਦ ਅਨਾਜ ਮੰਡੀ ਵਿੱਚ ਚੱਲ ਰਹੀ ਝੋਨੇ ਦੀ ਸਰਕਾਰੀ ਖਰੀਦ ਦਾ ਜਾਇਜ਼ਾ ਲਿਆ। ਉਨ੍ਹਾਂ ਪਿੰਡ ਖੇੜਾ ਦੇ ਕਿਸਾਨ ਗੁਰਸੇਵਕ ਸਿੰਘ ਦੀ ਫ਼ਸਲ ਦੀ ਖਰੀਦ ਕਰਵਾਈ...

  • fb
  • twitter
  • whatsapp
  • whatsapp
featured-img featured-img
ਕੈਬਨਿਟ ਮੰਤਰੀ ਲਾਲ ਚੰਦ ਕਟਾਰੂਚੱਕ ਸਰਹਿੰਦ ਮੰਡੀ ਵਿਚ ਖ਼ਰੀਦ ਪ੍ਰਬੰਧਾਂ ਦਾ ਜਾਇਜ਼ਾ ਲੈਦੇ ਹੋਏ।
Advertisement

ਪੰਜਾਬ ਦੇ ਖੁਰਾਕ, ਸਿਵਲ ਸਪਲਾਈਜ਼ ਅਤੇ ਖਪਤਕਾਰ ਮਾਮਲੇ ਦੇ ਮੰਤਰੀ ਲਾਲ ਚੰਦ ਕਟਾਰੂਚੱਕ ਨੇ ਅੱਜ ਸਰਹਿੰਦ ਅਨਾਜ ਮੰਡੀ ਵਿੱਚ ਚੱਲ ਰਹੀ ਝੋਨੇ ਦੀ ਸਰਕਾਰੀ ਖਰੀਦ ਦਾ ਜਾਇਜ਼ਾ ਲਿਆ। ਉਨ੍ਹਾਂ ਪਿੰਡ ਖੇੜਾ ਦੇ ਕਿਸਾਨ ਗੁਰਸੇਵਕ ਸਿੰਘ ਦੀ ਫ਼ਸਲ ਦੀ ਖਰੀਦ ਕਰਵਾਈ ਅਤੇ ਅਧਿਕਾਰੀਆਂ ਨੂੰ ਖਰੀਦ ਕੀਤੀ ਫ਼ਸਲ ਦੀ ਅਦਾਇਗੀ 24 ਘੰਟਿਆਂ ਦੇ ਅੰਦਰ-ਅੰਦਰ ਕਿਸਾਨਾਂ ਦੇ ਖਾਤੇ ਵਿੱਚ ਪਾਉਣ ਦੇ ਆਦੇਸ਼ ਦਿੱਤੇ। ਇਸ ਮੌਕੇ ਡਿਪਟੀ ਕਮਿਸ਼ਨਰ ਡਾ. ਸੋਨਾ ਥਿੰਦ, ਐਡਵੋਕੇਟ ਕੰਵਰਵੀਰ ਸਿੰਘ ਰਾਏ, ਮਾਰਕੀਟ ਕਮੇਟੀ ਦੇ ਚੇਅਰਮੈਨ ਅਮਰਿੰਦਰ ਸਿੰਘ ਮੰਡੋਫਲ, ਹਲਕਾ ਯੂਥ ਪ੍ਰਧਾਨ ਦਿਲਪ੍ਰੀਤ ਭੱਟੀ, ਹਲਕਾ ਸੰਗਠਨ ਇੰਚਾਰਜ ਮੋਹਿਤ ਸੂਦ, ਸਰਪੰਚ ਸਤਨਾਮ ਸਿੰਘ ਖਰੌੜਾ, ਕੁਲਵਿੰਦਰ ਡੇਰਾ, ਐੱਫ ਐੱਸ ਓ ਕੇਵਲ ਸਿੰਘ ਅਤੇ ਹੋਰ ਅਧਿਕਾਰੀ ਵੀ ਸਨ।

ਉਨ੍ਹਾਂ ਦੱਸਿਆ ਕਿ ਹੁਣ ਤੱਕ ਪੰਜਾਬ ਦੀਆਂ ਮੰਡੀਆਂ ਵਿੱਚ 6 ਲੱਖ 30 ਹਜ਼ਾਰ ਮੀਟ੍ਰਿਕ ਟਨ ਝੋਨੇ ਦੀ ਆਮਦ ਹੋਈ ਹੈ ਜਿਸ ਵਿੱਚੋਂ ਸੂਬੇ ਦੀਆਂ ਵੱਖ-ਵੱਖ ਖਰੀਦ ਏਜੰਸੀਆਂ ਵੱਲੋਂ 5 ਲੱਖ 70 ਹਜ਼ਾਰ ਮੀਟ੍ਰਿਕ ਟਨ ਝੋਨੇ ਦੀ ਖਰੀਦ ਕੀਤੀ ਗਈ। ਉਨ੍ਹਾਂ ਕਿਹਾ ਕਿ ਐੱਮ ਐੱਸ ਪੀ 2461 ਰੁਪਏ ਪ੍ਰਤੀ ਕੁਇੰਟਲ ਦੇ ਹਿਸਾਬ ਨਾਲ ਹੁਣ ਤੱਕ ਖਰੀਦ ਕੀਤੇ ਝੋਨੇ ਦੀ 781 ਕਰੋੜ ਦੀ ਅਦਾਇਗੀ ਕਿਸਾਨਾਂ ਦੇ ਖਾਤਿਆਂ ਵਿੱਚ ਕੀਤੀ ਗਈ।

Advertisement

ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਸੂਬੇ ਭਰ ਵਿੱਚ ਝੋਨੇ ਦੀ ਖਰੀਦ ਨੂੰ ਯਕੀਨੀ ਬਣਾਉਣ ਲਈ ਪੁਖ਼ਤਾ ਪ੍ਰਬੰਧ ਕੀਤੇ ਗਏ ਹਨ। ਉਨ੍ਹਾਂ ਕਿਹਾ ਕਿ ਕਿਸਾਨਾਂ ਦੀ ਫ਼ਸਲ ਦਾ ਇਕ-ਇਕ ਦਾਣਾ ਖਰੀਦਿਆ ਜਾਵੇਗਾ। ਉਨ੍ਹਾਂ ਕਿਸਾਨਾਂ ਨੂੰ ਆਪਣੀ ਫ਼ਸਲ ਸੁਕਾ ਕੇ ਲਿਆਉਣ ਦੀ ਅਪੀਲ ਕੀਤੀ।

Advertisement

Advertisement
×