ਲੋੜਵੰਦਾਂ ਨੂੰ ਪੈਨਸ਼ਨਾਂ ਦੇ ਚੈੱਕ ਵੰਡੇ
ਫ਼ਤਹਿਗੜ੍ਹ ਸਾਹਿਬ: ਸਰਬੱਤ ਦਾ ਭਲਾ ਚੈਰੀਟੇਬਲ ਟਰੱਸਟ ਦੇ ਬਾਨੀ ਡਾ. ਐੱਸਪੀਐੱਸ ਓਬਰਾਏ ਦੇ ਨਿਰਦੇਸ਼ਾਂ ’ਤੇ ਜ਼ਿਲ੍ਹਾ ਯੂਨਿਟ ਫ਼ਤਹਿਗੜ੍ਹ ਸਾਹਿਬ ਵੱਲੋਂ ਜ਼ਿਲ੍ਹਾ ਪ੍ਰਧਾਨ ਯਾਦਵਿੰਦਰ ਸਿੰਘ ਗਿੱਲ, ਮੀਤ ਪ੍ਰਧਾਨ ਜੈ ਕ੍ਰਿਸ਼ਨ ਸਾਬਕਾ ਲੋਕ ਸੰਪਰਕ ਅਫ਼ਸਰ ਅਤੇ ਸਕੱਤਰ ਪਰਮਜੀਤ ਸਿੰਘ ਹਰੀਪੁਰ ਨੇ 187...
Advertisement
ਫ਼ਤਹਿਗੜ੍ਹ ਸਾਹਿਬ: ਸਰਬੱਤ ਦਾ ਭਲਾ ਚੈਰੀਟੇਬਲ ਟਰੱਸਟ ਦੇ ਬਾਨੀ ਡਾ. ਐੱਸਪੀਐੱਸ ਓਬਰਾਏ ਦੇ ਨਿਰਦੇਸ਼ਾਂ ’ਤੇ ਜ਼ਿਲ੍ਹਾ ਯੂਨਿਟ ਫ਼ਤਹਿਗੜ੍ਹ ਸਾਹਿਬ ਵੱਲੋਂ ਜ਼ਿਲ੍ਹਾ ਪ੍ਰਧਾਨ ਯਾਦਵਿੰਦਰ ਸਿੰਘ ਗਿੱਲ, ਮੀਤ ਪ੍ਰਧਾਨ ਜੈ ਕ੍ਰਿਸ਼ਨ ਸਾਬਕਾ ਲੋਕ ਸੰਪਰਕ ਅਫ਼ਸਰ ਅਤੇ ਸਕੱਤਰ ਪਰਮਜੀਤ ਸਿੰਘ ਹਰੀਪੁਰ ਨੇ 187 ਦੇ ਕਰੀਬ ਲੋੜਵੰਦ, ਵਿਧਵਾਵਾਂ, ਅੰਗਹੀਣ, ਬਿਮਾਰੀ ਤੋਂ ਪੀੜਤਾਂ ਨੂੰ ਮਹੀਨਾਵਾਰ ਪੈਨਸ਼ਨ ਦੇ ਚੈੱਕ ਵੰਡੇ। ਜ਼ਿਲ੍ਹਾ ਪ੍ਰਧਾਨ ਯਾਦਵਿੰਦਰ ਸਿੰਘ ਗਿੱਲ ਨੇ ਦੱਸਿਆ ਕਿ ਟਰੱਸਟ ਵੱਲੋਂ ਹੁਸ਼ਿਆਰ ਬੱਚਿਆਂ ਦੀ ਉੱਚ ਸਿੱਖਿਆ ਲਈ ਵਜ਼ੀਫ਼ਾ ਵੀ ਦਿੱਤਾ ਜਾਂਦਾ ਹੈ। ਇਸ ਮੌਕੇ ਦਫ਼ਤਰ ਇੰਚਾਰਜ ਜਸਵੰਤ ਸਿੰਘ ਅਤੇ ਮੈਂਬਰ ਦਲਵਿੰਦਰ ਸਿੰਘ ਮੌਜੂਦ ਸਨ। -ਨਿੱਜੀ ਪੱਤਰ ਪ੍ਰੇਰਕ
Advertisement
Advertisement
×