ਪੰਜਾਬਦੇਸ਼ਵਿਦੇਸ਼ਖੇਡਾਂਦਿੱਲੀਚੰਡੀਗੜ੍ਹਹਰਿਆਣਾਮਾਲਵਾਮਾਝਾਦੋਆਬਾਸਤਰੰਗਟਰੈਂਡਿੰਗExplainersਫ਼ੀਚਰਪਰਵਾਸੀ
Advertisement

ਪੈਨਸ਼ਨਰਜ਼ ਐਸੋਸੀਏਸ਼ਨ ਨੇ ਸ਼ਾਮਪੁਰ ਦੇ ਸਕੂਲ ’ਚ ਬੂਟੇ ਲਾਏ

ਪੰਜਾਬ ਪੁਲੀਸ ਪੈਨਸ਼ਨਰਜ਼ ਐਸੋਸੀਏਸ਼ਨ ਚੰਡੀਗੜ੍ਹ ਵੱਲੋਂ ਪਿੰਡ ਸ਼ਾਮਪੁਰ ਦੇ ਸਰਕਾਰੀ ਪ੍ਰਾਇਮਰੀ ਸਕੂਲ ਵਿਚ 52 ਛਾਂ ਅਤੇ ਫ਼ਲਦਾਰ ਬੂਟੇ ਲਗਾਏ ਗਏ। ਐਸੋਸੀਏਸ਼ਨ ਦੇ ਪ੍ਰਧਾਨ ਦਰਸ਼ਨ ਕੁਮਾਰ ਬੱਗਾ ਅਤੇ ਸਕੱਤਰ ਰਮੇਸ਼ ਕੁਮਾਰ ਸ਼ਰਮਾ ਦੀ ਅਗਵਾਈ ਹੇਠਲੀ ਟੀਮ ਨੇ ਸਕੂਲ ਮੁਖੀ ਈਸ਼ਾ ਨਾਲ...
ਸਰਕਾਰੀ ਪ੍ਰਾਇਮਰੀ ਸਕੂਲ ਸ਼ਾਮਪੁਰ ਵਿੱਚ ਮਨਾਏ ਗਏ ਵਣਮਹਾਉਤਸਵ ਦੀ ਝਲਕ।-ਫੋਟੋ: ਚਿੱਲਾ
Advertisement
ਪੰਜਾਬ ਪੁਲੀਸ ਪੈਨਸ਼ਨਰਜ਼ ਐਸੋਸੀਏਸ਼ਨ ਚੰਡੀਗੜ੍ਹ ਵੱਲੋਂ ਪਿੰਡ ਸ਼ਾਮਪੁਰ ਦੇ ਸਰਕਾਰੀ ਪ੍ਰਾਇਮਰੀ ਸਕੂਲ ਵਿਚ 52 ਛਾਂ ਅਤੇ ਫ਼ਲਦਾਰ ਬੂਟੇ ਲਗਾਏ ਗਏ। ਐਸੋਸੀਏਸ਼ਨ ਦੇ ਪ੍ਰਧਾਨ ਦਰਸ਼ਨ ਕੁਮਾਰ ਬੱਗਾ ਅਤੇ ਸਕੱਤਰ ਰਮੇਸ਼ ਕੁਮਾਰ ਸ਼ਰਮਾ ਦੀ ਅਗਵਾਈ ਹੇਠਲੀ ਟੀਮ ਨੇ ਸਕੂਲ ਮੁਖੀ ਈਸ਼ਾ ਨਾਲ ਮਿਲ ਕੇ ਸਕੂਲੀ ਬੱਚਿਆਂ ਤੋਂ ਬੂਟੇ ਲਗਵਾਏ। ਇਸ ਮੌਕੇ ਉਨ੍ਹਾਂ ਬੱਚਿਆਂ ਨੂੰ ਲਗਾਏ ਗਏ ਰੁੱਖਾਂ ਦੀ ਸਾਂਭ ਸੰਭਾਲ ਕਰਨ ਅਤੇ ਆਪਣੇ ਜਨਮ ਦਿਨ ਮੌਕੇ ਇੱਕ ਬੂਟਾ ਜ਼ਰੂਰ ਲਗਾਉਣ ਲਈ ਵੀ ਪ੍ਰੇਰਿਆ। ਸਕੂਲ ਸਟਾਫ ਵੱਲੋਂ ਐਸੋਸੀਏਸ਼ਨ ਦੇ ਕਾਰਕੁਨਾਂ ਦਾ ਇਸ ਉਪਰਾਲੇ ਲਈ ਧੰਨਵਾਦ ਕੀਤਾ ਗਿਆ।

 

Advertisement

 

 

 

Advertisement