ਪੈਨਸ਼ਨਰਾਂ ਵੱਲੋਂ ਪੰਚਾਇਤ ਮੰਤਰੀ ਖ਼ਿਲਾਫ਼ ਨਾਅਰੇਬਾਜ਼ੀ

ਸੱਤ ਮਹੀਨਿਆਂ ਤੋਂ ਨਹੀਂ ਮਿਲੀਆਂ ਪੈਨਸ਼ਨਾਂਂ; ਸੰਘਰਸ਼ ਦੂਜੇ ਮਹੀਨੇ ਵਿੱਚ ਪੁੱਜਿਆ

ਪੈਨਸ਼ਨਰਾਂ ਵੱਲੋਂ ਪੰਚਾਇਤ ਮੰਤਰੀ ਖ਼ਿਲਾਫ਼ ਨਾਅਰੇਬਾਜ਼ੀ

ਮੁਹਾਲੀ ਦੇ ਫੇਜ਼ ਅੱਠ ਦੇ ਪੰਚਾਇਤ ਵਿਭਾਗ ਦੇ ਮੁੱਖ ਦਫ਼ਤਰ ਵਿੱਚ ਨਾਅਰੇਬਾਜ਼ੀ ਕਰਦੇ ਹੋਏ ਪੰਚਾਇਤੀ ਰਾਜ ਦੇ ਪੈਨਸ਼ਨਰ।

ਕਰਮਜੀਤ ਸਿੰਘ ਚਿੱਲਾ

ਐੱਸ.ਏ.ਐੱਸ. ਨਗਰ(ਮੁਹਾਲੀ), 1 ਮਾਰਚ

ਪੰਚਾਇਤੀ ਰਾਜ ਪੈਨਸ਼ਨਰ ਯੂਨੀਅਨ ਦੀ ਅਗਵਾਈ ਹੇਠ ਪਹਿਲੀ ਫਰਵਰੀ ਤੋਂ ਇੱਥੋਂ ਦੇ ਫੇਜ਼ ਅੱਠ ਵਿੱਚ ਪੰਚਾਇਤ ਵਿਭਾਗ ਦੇ ਮੁੱਖ ਦਫ਼ਤਰ ਵਿਕਾਸ ਭਵਨ ਵਿੱਚ ਧਰਨਾ ਦੇ ਰਹੇ ਪੰਚਾਇਤੀ ਰਾਜ ਦੇ ਪੈਨਸ਼ਨਰਾਂ ਨੇ ਅੱਜ ਪੰਚਾਇਤ ਮੰਤਰੀ ਅਤੇ ਵਿਭਾਗ ਦੇ ਅਧਿਕਾਰੀਆਂ ਖ਼ਿਲਾਫ਼ ਨਾਅਰੇਬਾਜ਼ੀ ਕੀਤੀ। ਉਨ੍ਹਾਂ ਦੋਸ਼ ਲਾਇਆ ਕਿ ਪੰਜਾਬ ਸਰਕਾਰ ਅਤੇ ਵਿਭਾਗ ਦੇ ਅਧਿਕਾਰੀ, ਸਮੁੱਚਾ ਜੀਵਨ ਵਿਭਾਗ ਲਈ ਆਪਣੀਆਂ ਸੇਵਾਵਾਂ ਨਿਭਾਉਣ ਵਾਲੇ ਪੈਨਸ਼ਨਰਾਂ ਦੀ ਅਣਦੇਖੀ ਕਰ ਰਹੇ ਹਨ ਤੇ ਪਿਛਲੇ ਛੇ-ਸੱਤ ਮਹੀਨਿਆਂ ਤੋਂ ਉਨ੍ਹਾਂ ਨੂੰ ਪੈਨਸ਼ਨ ਨਹੀਂ ਮਿਲ ਰਹੀ। ਉਨ੍ਹਾਂ ਆਪਣਾ ਸੰਘਰਸ਼ ਹੋਰ ਤਿੱਖਾ ਕਰਨ ਦਾ ਐਲਾਨ ਵੀ ਕੀਤਾ।

ਧਰਨੇ ਨੂੰ ਸੰਬੋਧਨ ਕਰਦਿਆਂ ਸੂਬਾ ਪ੍ਰਧਾਨ ਨਿਰਮਲ ਸਿੰਘ ਲੌਦੀਮਾਜਰਾ, ਸੀਨੀਅਰ ਮੀਤ ਪ੍ਰਧਾਨ ਕੁਲਵੰਤ ਕੌਰ ਬਾਠ, ਜਨਰਲ ਸਕੱਤਰ ਗੁਰਮੀਤ ਸਿੰਘ ਭਾਂਖਰਪੁਰ ਅਤੇ ਜਾਗੀਰ ਸਿੰਘ ਢਿੱਲੋਂ ਹੰਸਾਲਾ ਨੇ ਆਖਿਆ ਕਿ ਪੰਚਾਇਤ ਮੰਤਰੀ ਦੇ ਭਰੋਸਿਆਂ ਦੇ ਬਾਵਜੂਦ ਉਨ੍ਹਾਂ ਨੂੰ ਪੈਨਸ਼ਨ ਨਹੀਂ ਮਿਲ ਰਹੀ, ਜਿਸ ਕਾਰਨ ਉਹ ਦਵਾਈਆਂ ਅਤੇ ਰੋਜ਼ਮਰ੍ਹਾ ਦੇ ਹੋਰ ਖਰਚਿਆਂ ਤੋਂ ਵੀ ਆਤੁਰ ਹਨ। ਉਨ੍ਹਾਂ ਪੰਚਾਇਤੀ ਰਾਜ ਦੇ ਪੈਨਸ਼ਨਰਾਂ ਨੂੰ ਅਦਾਲਤੀ ਨਿਰਦੇਸ਼ਾਂ ਅਧੀਨ ਪੂਰੀ ਸਰਵਿਸ ਦੀ ਪੈਨਸ਼ਨ ਦੇਣ, ਸਫ਼ਰ ਭੱਤੇ ਦੀ ਸਹੂਲਤ ਮੁਹੱਈਆ ਕਰਾਉਣ, ਪੈਨਸ਼ਨ ਲਾਉਣ ਦੇ ਅਮਲ ਨੂੰ ਸੁਖਾਲਾ ਬਣਾਉਣ ਤੇ ਹਰ ਮਹੀਨੇ ਦੀ ਪਹਿਲੀ ਤਰੀਕ ਨੂੰ ਪੈਨਸ਼ਨ ਖਾਤਿਆਂ ਵਿੱਚ ਪਾਉਣ ਅਤੇ 75, 80 ਤੇ 85 ਸਾਲ ਦੀ ੳਮਰ ਵਿੱਚ ਬੁਢਾਪਾ ਭੱਤਾ ਦੇਣ ਦੀ ਮੰਗ ਵੀ ਕੀਤੀ।

ਇਸ ਮੌਕੇ ਦਰਸ਼ਨ ਸਿੰਘ, ਮਹਿੰਦਰ ਸਿੰਘ, ਪਾਲ ਸਿੰਘ, ਪਰਮਜੀਤ ਸਿੰਘ, ਸਿਕੰਦਰ ਸਿੰਘ, ਰਾਮ ਸੁੰਦਰ, ਤੇਜਾ ਸਿੰਘ, ਠਾਕੁਰ ਦਾਸ ਤੇ ਜੋਧ ਸਿੰਘ ਆਦਿ ਨੇ ਵੀ ਸੰਬੋਧਨ ਕੀਤਾ।

ਸਭ ਤੋਂ ਵੱਧ ਪੜ੍ਹੀਆਂ ਖ਼ਬਰਾਂ

ਜ਼ਰੂਰ ਪੜ੍ਹੋ

ਵੇ ਮੈਂ ਤਿੜਕੇ ਘੜੇ ਦਾ ਪਾਣੀ...

ਵੇ ਮੈਂ ਤਿੜਕੇ ਘੜੇ ਦਾ ਪਾਣੀ...

ਪੰਜਾਬੀਆਂ ਅਤੇ ਸਿਕੰਦਰ ਦੀ ਲੜਾਈ

ਪੰਜਾਬੀਆਂ ਅਤੇ ਸਿਕੰਦਰ ਦੀ ਲੜਾਈ

ਕਿਸਾਨਾਂ ਦਾ ਚਿੱਤਰਕਾਰ ਵਾਨ ਗੌਗ

ਕਿਸਾਨਾਂ ਦਾ ਚਿੱਤਰਕਾਰ ਵਾਨ ਗੌਗ

ਸਥਿਰਤਾ ਤੇ ਅਸਥਿਰਤਾ ਦਾ ਦਵੰਦ

ਸਥਿਰਤਾ ਤੇ ਅਸਥਿਰਤਾ ਦਾ ਦਵੰਦ

ਸ਼ਾਇਰ ਤੇ ਮਿੱਟੀ ਦੋ ਨਹੀਂ...

ਸ਼ਾਇਰ ਤੇ ਮਿੱਟੀ ਦੋ ਨਹੀਂ...

ਬੀਬੀ ਰਾਣੀ

ਬੀਬੀ ਰਾਣੀ

ਸ਼ਹਿਰ

View All