ਪੈਨਸ਼ਨਰਜ਼ ਕਮੇਟੀ ਨੇ ਹੜ੍ਹ ਪੀੜਤਾਂ ਲਈ ਚੈੱਕ ਸੌਂਪਿਆ
ਪੈਨਸ਼ਨਰਜ਼ ਵੈੱਲਫੇਅਰ ਕਮੇਟੀ ਆਫ਼ ਟਰਾਂਸਪੋਰਟ ਵਰਕਰਜ਼ ਸੀ ਟੀ ਯੂ ਚੰਡੀਗੜ੍ਹ ਦੀ ਪ੍ਰਧਾਨ ਭੁਪਿੰਦਰ ਸਿੰਘ ਭਾਂਖਰਪੁਰ ਦੀ ਅਗਵਾਈ ਹੇਠ ਬੱਸ ਸਟੈਂਡ ਸੈਕਟਰ 17 ਵਿਖੇ ਮਹੀਨਾਵਾਰ ਮੀਟਿੰਗ ਹੋਈ। ਸਟੇਜ ਸਕੱਤਰ ਗੁਰਚਰਨ ਸਿੰਘ ਨੇ ਪਿਛਲੇ ਮਹੀਨੇ ਵਿਛੜੇ ਪੈਨਸ਼ਨਰਾਂ ਨੂੰ ਸ਼ਰਧਾਂਜਲੀ ਭੇਟ ਕੀਤੀ।
ਵਰਕਿੰਗ ਕਮੇਟੀ ਮੈਂਬਰਾਂ ਨੇ ਮੀਟਿੰਗ ਵਿੱਚ ਵਿਸ਼ੇਸ਼ ਤੌਰ ’ਤੇ ਪਹੁੰਚੇ ਖਾਲਸਾ ਏਡ ਪਟਿਆਲਾ ਦੇ ਨੁਮਾਇੰਦੇ ਗੁਰਮੀਤ ਸਿੰਘ ਅਤੇ ਮਨਪ੍ਰੀਤ ਸਿੰਘ ਨੂੰ ਪੈਨਸ਼ਨਰਾਂ ਵੱਲੋਂ ਹੜ੍ਹ ਪੀੜਤਾਂ ਦੀ ਸਹਾਇਤਾ ਲਈ ਇਕੱਠੀ ਕੀਤੀ ਰਾਸ਼ੀ 2 ਲੱਖ 7 ਹਜ਼ਾਰ 900 ਰੁਪਏ ਦੀ ਰਾਸ਼ੀ ਦਾ ਚੈੱਕ ਸੌਂਪਿਆ। ਪੈਨਸ਼ਨਰਜ਼ ਵੈੱਲਫੇਅਰ ਕਮੇਟੀ ਦੇ ਪ੍ਰਧਾਨ ਭੂਪਿੰਦਰ ਸਿੰਘ ਭਾਂਖਰਪੁਰ ਨੇ ਕਮੇਟੀ ਦੇ ਕੰਮਾਂ ਬਾਰੇ ਜਾਣਕਾਰੀ ਦਿੱਤੀ। ਉਨ੍ਹਾਂ ਨੇ ਚੰਡੀਗੜ੍ਹ ਪ੍ਰਸ਼ਾਸਨ ਤੋਂ ਮੰਗ ਕੀਤੀ ਕਿ ਪੰਜਾਬ ਰੋਡਵੇਜ਼ ਦੇ ਇੰਸਪੈਕਟਰ ਸਟਾਫ਼ ਨੂੰ ਫੂਡ ਅਤੇ ਸਿਵਲ ਸਪਲਾਈ ਇੰਸਪੈਕਟਰ ਦੇ ਬਰਾਬਰ ਗਰੇਡ-ਪੇਅ ਸਕੇਲ ਦੇਣ ਸਬੰਧੀ ਪੰਜਾਬ ਅਤੇ ਹਰਿਆਣਾ ਹਾਈਕੋਰਟ ਦਾ ਹੁਕਮ ਸੀ ਟੀ ਯੂ ਦੇ ਇੰਸਪੈਕਟਰ ਸਟਾਫ਼ ਜੋ ਪੰਜਾਬ ਰੂਲਾਂ ਅਨੁਸਾਰ ਰਿਟਾਇਰ ਹੋਏ ਹਨ, ਉੱਤੇ ਵੀ ਲਾਗੂ ਕੀਤਾ ਜਾਵੇ।
