ਐੱਸ.ਏ.ਐੱਸ.ਨਗਰ (ਮੁਹਾਲੀ): ਪੰਚਾਇਤੀ ਰਾਜ ਵਿਭਾਗ ਵਿੱਚੋਂ ਸੇਵਾਮੁਕਤ ਹੋਏ ਪੈਨਸ਼ਨਰਾਂ ਦਾ ਪੰਚਾਇਤ ਵਿਭਾਗ ਦੇ ਫੇਜ਼ ਅੱਠ ਸਥਿਤ ਮੁੱਖ ਦਫ਼ਤਰ ਵਿਕਾਸ ਭਵਨ ਵਿੱਚ ਖਰਾਬ ਮੌਸਮ ਦੇ ਬਾਵਜੂਦ ਅੱਜ 50ਵੇਂ ਦਿਨ ਵੀ ਧਰਨਾ ਜਾਰੀ ਰਿਹਾ। ਪੈਨਸ਼ਨਰ ਪਿਛਲੇ ਛੇ-ਸੱਤ ਮਹੀਨਿਆਂ ਤੋਂ ਪੈਨਸ਼ਨ ਨਾ ਮਿਲਣ ਵਿਰੁੱਧ ਰੋਸ ਪ੍ਰਗਟ ਕਰ ਰਹੇ ਹਨ। ਧਰਨੇ ਨੂੰ ਸੰਬੋਧਨ ਕਰਦਿਆਂ ਪੰਚਾਇਤ ਰਾਜ ਪੈਨਸ਼ਨਰਜ਼ ਐਸੋਸੀਏਸ਼ਨ ਦੇ ਸੂਬਾ ਪ੍ਰਧਾਨ ਨਿਰਮਲ ਸਿੰਘ ਲੌਦੀਮਾਜਰਾ, ਸੀਨੀਅਰ ਮੀਤ ਪ੍ਰਧਾਨ ਕੁਲਵੰਤ ਕੌਰ ਬਾਠ, ਜਨਰਲ ਸਕੱਤਰ ਗੁਰਮੀਤ ਸਿੰਘ ਭਾਂਖਰਪੁਰ, ਮਹਿੰਦਰ ਸਿੰਘ ਸਰਹਿੰਦ, ਪਰਮਜੀਤ ਸਿੰਘ, ਗੁਰਮੇਲ ਸਿੰਘ ਸਮਰਾਲਾ, ਪਵਨ ਗੁਪਤਾ, ਹਰਭਜਨ ਸਿੰਘ, ਜਗਤਾਰ ਸਿੰਘ, ਜਸਵੀਰ ਸਿੰਘ, ਦਰਸ਼ਨ ਸਿੰਘ ਨੇ ਪੰਜਾਬ ਸਰਕਾਰ ਉੱਤੇ ਤਿੱਖੇ ਹਮਲੇ ਕੀਤੇ। -ਖੇਤਰੀ ਪ੍ਰਤੀਨਿਧ