ਦੇਸ਼ਵਿਦੇਸ਼ਖੇਡਾਂਚੰਡੀਗੜ੍ਹਦਿੱਲੀਪੰਜਾਬਪਟਿਆਲਾਮਾਲਵਾਮਾਝਾਦੋਆਬਾਸਾਹਿਤਫ਼ੀਚਰਸਤਰੰਗਖੇਤੀਬਾੜੀ
Advertisement

ਪੈਨਸ਼ਨਰਾਂ ਵੱਲੋਂ ਮੰਗਾਂ ਸਬੰਧੀ ਏਡੀਸੀ ਨੂੰ ਮੰਗ ਪੱਤਰ

ਮੁੱਖ ਮੰਤਰੀ ਨੂੰ ਮੰਗਾਂ ਸਬੰਧੀ ਪੈਨਸ਼ਨਰ ਆਗੂਆਂ ਨਾਲ ਮੀਿਟੰਗ ਦੀ ਅਪੀਲ
Advertisement

ਕਰਮਜੀਤ ਸਿੰਘ ਚਿੱਲਾ

ਐੱਸਏਐੱਸਨਗਰ (ਮੁਹਾਲੀ), 2 ਜੁਲਾਈ

Advertisement

ਪੰਜਾਬ ਰਾਜ ਪੈਨਸ਼ਨਰਜ਼ ਮਹਾਂ ਸੰਘ ਅਤੇ ਸਹਿਯੋਗੀ ਜਥੇਬੰਦੀਆਂ ਵੱਲੋਂ ਮੁੱਖ ਮੰਤਰੀ ਪੰਜਾਬ ਅਤੇ ਵਿੱਤ ਮੰਤਰੀ ਪੰਜਾਬ ਦੇ ਨਾਮ ਏਡੀਸੀ ਮੁਹਾਲੀ ਗੀਤਿਕਾ ਸਿੰਘ ਨੂੰ ਮੰਗ ਪੱਤਰ ਦਿੱਤਾ ਗਿਆ। ਪੈਨਸ਼ਨਰਜ ਮਹਾਂ ਸੰਘ ਦੇ ਪ੍ਰਧਾਨ ਡਾ: ਐੱਨਕੇ ਕਲਸੀ ਨੇ ਦੱਸਿਆ ਕਿ ਮੰਗ ਪੱਤਰ ਵਿਚ ਪੈਂਨਸ਼ਨਰਾਂ ਦੀਆਂ ਪੇਅ ਕਮਿਸ਼ਨ ਨਾਲ ਸਬੰਧਤ ਮੰਗਾਂ ਨੂੰ ਤੁਰੰਤ ਪ੍ਰਵਾਨ ਕਰਨ ਦੀ ਮੰਗ ਕੀਤੀ ਗਈ। ਉਨ੍ਹਾਂ ਕਿਹਾ ਕਿ ਪੈਨਸ਼ਨਰਾਂ ਵੱਲੋਂ ਪੰਜਾਬ ਦੇ ਸਮੁੱਚੇ ਜ਼ਿਲ੍ਹਿਆਂ ਵਿਚ ਅੱਜ ਅਜਿਹੇ ਮੰਗ ਪੱਤਰ ਅਧਿਕਾਰੀਆਂ ਨੂੰ ਸੌਂਪੇ ਹਨ। ਪੈਨਸ਼ਨਰਾਂ ਨੇ ਮੁੱਖ ਮੰਤਰੀ ਅਤੇ ਵਿੱਤ ਮੰਤਰੀ ਨੂੰ ਮੰਗਾਂ ਸਬੰਧੀ ਜਥੇਬੰਦੀਆਂ ਨਾਲ ਤੁਰੰਤ ਮੀਟਿੰਗ ਕਰਨ ਦੀ ਵੀ ਮੰਗ ਕੀਤੀ।

ਇਸ ਮੌਕੇ ਅਮਰ ਸਿੰਘ ਧਾਲੀਵਾਲ, ਗੁਰਮੇਲ ਸਿੰਘ ਮੋਜੋਵਾਲ, ਗੁਰਨਾਮ ਸਿੰਘ ਸੈਣੀ, ਡਾ. ਗੁਰਜੰਟ ਸਿੰਘ, ਸ਼ਿਆਮ ਲਾਲ ਸ਼ਰਮਾ, ਸ਼ਿਵ ਵੀਰ ਸਿੰਘ ਅਰੋੜਾ, ਗੁਰਬਖਸ਼ ਸਿੰਘ, ਕਰਤਾਰ ਸਿੰਘ ਪਾਲ, ਮਹਿੰਦਰ ਸਿੰਘ, ਚਮਕੌਰ ਸਿੰਘ, ਰੇਸ਼ਮ ਸਿੰਘ, ਗੁਰਸ਼ਰਨ ਸਿੰਘ, ਕੁਲਦੀਪ ਸਿੰਘ ਜਾਂਗਲਾ, ਪ੍ਰੇਮ ਚੰਦ ਸ਼ਰਮਾ ਆਦਿ ਪੈਨਸ਼ਨਰ ਆਗੂ ਮੌਜੂਦ ਸਨ।

ਚਮਕੌਰ ਸਾਹਿਬ (ਸੰਜੀਵ ਬੱਬੀ): ਪੰਜਾਬ ਪੈਨਸ਼ਨਰਜ ਮਹਾਂ ਸੰਘ ਚਮਕੌਰ ਸਾਹਿਬ ਦੇ ਮੈਂਬਰਾਂ ਵੱਲੋਂ ਸੰਘ ਦੇ ਪ੍ਰਧਾਨ ਧਰਮਪਾਲ ਸੋਖਲ ਦੀ ਅਗਵਾਈ ਹੇਠ ਆਪਣੀਆਂ ਜਾਇਜ਼ ਮੰਗਾਂ ਸਬੰਧੀ ਇੱਕ ਮੰਗ ਪੱਤਰ ਇੱਥੋਂ ਦੇ ਐੱਸਡੀਐੱਮ ਅਮਰੀਕ ਸਿੰਘ ਸਿੱਧੂ ਰਾਹੀਂ ਪੰਜਾਬ ਦੇ ਮੁੱਖ ਮੰਤਰੀ ਅਤੇ ਵਿੱਤ ਮੰਤਰੀ ਨੂੰ ਭੇਜਿਆ ਗਿਆ। ਸੰਘ ਦੇ ਮੈਂਬਰ ਲਛਮਣ ਸਿੰਘ ਅਤੇ ਪਵਨ ਕੁਮਾਰ ਨੇ ਦੱਸਿਆ ਕਿ ਮੰਗ ਪੱਤਰ ਲੈਣ ਸਮੇਂ ਐਸਡੀਐਮ ਅਮਰੀਕ ਸਿੰਘ ਸਿੱਧੂ ਨੇ ਮੈਂਬਰਾਂ ਨੂੰ ਭਰੋਸਾ ਦਿਵਾਇਆ ਕਿ ਉਹ ਇਹ ਮੰਗ ਪੱਤਰ ਮੁੱਖ ਮੰਤਰੀ ਅਤੇ ਵਿੱਤ ਮੰਤਰੀ ਸਾਹਿਬ ਤੱਕ ਪੁੱਜਦਾ ਕਰ ਦੇਣਗੇ। ਇਸ ਮੌਕੇ ਸੁਰਿੰਦਰਜੀਤ ਵਰਮਾ, ਹਰਚੰਦ ਸਿੰਘ, ਗੁਰਦਿਆਲ ਸਿੰਘ, ਅਮਰ ਸਿੰਘ, ਜੋਗਿੰਦਰ ਸਿੰਘ, ਕੈਪਟਨ ਗੁਰਦੇਵ ਸਿੰਘ, ਸੁਰਜੀਤ ਸਿੰਘ ਅਤੇ ਨੌਹਰੀਆ ਸਿੰਘ ਆਦਿ ਹਾਜ਼ਰ ਸਨ।

Advertisement