ਪੈਨਸ਼ਨਰਜ਼ ਵੈੱਲਫੇਅਰ ਅਸੋਸੀਏਸ਼ਨ ਦਾ ਸਮਾਗਮ
ਪੰਜਾਬ ਪੁਲੀਸ ਪੈਨਸ਼ਨਰਜ਼ ਵੈੱਲਫੇਅਰ ਅਸੋਸੀਏਸ਼ਨ ਚੰਡੀਗੜ੍ਹ ਇਕਾਈ ਦੇ ਪ੍ਰਧਾਨ ਦਰਸ਼ਨ ਕੁਮਾਰ ਬੱਗਾ ਦੀ ਪ੍ਰਧਾਨਗੀ ਹੇਠ ਕਮਿਊਨਿਟੀ ਸੈਂਟਰ ਸੈਕਟਰ-19, ਚੰਡੀਗੜ੍ਹ ਵਿੱਚ ਦੀਵਾਲੀ ਦਾ ਤਿਉਹਾਰ ਮਨਾਇਆ ਗਿਆ। ਇਸ ਵਿੱਚ ਡਾਕਟਰ ਹਨੀ ਸ਼ਰਮਾ ਨੇ ਦਿਲ ਦੀ ਬਿਮਾਰੀ ਦੀ ਰੋਕਥਾਮ ਬਾਰੇ ਦੱਸਿਆ। ਹਰਸੁਖਇੰਦਰ ਸਿੰਘ...
Advertisement
ਪੰਜਾਬ ਪੁਲੀਸ ਪੈਨਸ਼ਨਰਜ਼ ਵੈੱਲਫੇਅਰ ਅਸੋਸੀਏਸ਼ਨ ਚੰਡੀਗੜ੍ਹ ਇਕਾਈ ਦੇ ਪ੍ਰਧਾਨ ਦਰਸ਼ਨ ਕੁਮਾਰ ਬੱਗਾ ਦੀ ਪ੍ਰਧਾਨਗੀ ਹੇਠ ਕਮਿਊਨਿਟੀ ਸੈਂਟਰ ਸੈਕਟਰ-19, ਚੰਡੀਗੜ੍ਹ ਵਿੱਚ ਦੀਵਾਲੀ ਦਾ ਤਿਉਹਾਰ ਮਨਾਇਆ ਗਿਆ। ਇਸ ਵਿੱਚ ਡਾਕਟਰ ਹਨੀ ਸ਼ਰਮਾ ਨੇ ਦਿਲ ਦੀ ਬਿਮਾਰੀ ਦੀ ਰੋਕਥਾਮ ਬਾਰੇ ਦੱਸਿਆ। ਹਰਸੁਖਇੰਦਰ ਸਿੰਘ ‘ਮਨੁੱਖਤਾ ਦੀ ਸੇਵਾ ਵਾਲਿਆਂ ਨੇ’ ਬਤੌਰ ਮੁੱਖ ਮਹਿਮਾਨ ਸ਼ਿਰਕਤ ਕੀਤੀ ਤੇ ਅਸੋਸੀਏਸ਼ਨ ਨੂੰ ਵਿੱਤੀ ਸਹਾਇਤਾ ਦੇਣ ਦਾ ਵਾਅਦਾ ਕੀਤਾ। ਸ੍ਰੀ ਬੱਗਾ ਨੇ ਹੜ੍ਹ ਪੀੜਤਾਂ ਦੀ ਸਹਾਇਤਾ ਲਈ ਕਮੇਟੀ ਕਾਇਮ ਕਰਨ ਲਈ ਕਿਹਾ। ਇਸ ਮੌਕੇ ਦੀਪਕ ਰਾਏ ਰਿਖੀ, ਲਾਲ ਸਿੰਘ, ਦਰਸ਼ਨ ਕੁਮਾਰ ਬੱਗਾ, ਗੁਰਮੀਤ ਸਿੰਘ, ਦੀਪਕ ਮਲਿਕ, ਯਸ਼ਪਾਲ ਸ਼ਰਮਾ ਦੇ ਗੀਤਾਂ ਅਤੇ ਹੋਰ ਮੈਂਬਰਾਂ ਨੇ ਭੰਗੜਾ ਤੇ ਗਿੱਧਾ ਪਾਇਆ। ਪ੍ਰਧਾਨ ਨੇ ਹਾਜ਼ਰੀਨ ਦਾ ਧੰਨਵਾਦ ਕੀਤਾ।
Advertisement
Advertisement
×