ਯੂਟੀ ਚੰਡੀਗੜ੍ਹ ਪ੍ਰਸ਼ਾਸਨ ਵੱਲੋਂ ਅੱਜ ਚੰਡੀਗੜ੍ਹ ਦੇ ਪੈਨਸ਼ਨਰਾਂ ਨੂੰ ਵੀ ਕੇਂਦਰ ਦੇ ਆਧਾਰ ’ਤੇ ਤਿੰਨ ਪ੍ਰਤੀਸ਼ਤ ਡੀਏ ਦਾ ਨੋਟੀਫਿਕੇਸ਼ਨ ਜਾਰੀ ਕਰ ਦਿੱਤਾ ਗਿਆ ਹੈ। ਇਸ ਦੇ ਨਾਲ ਪੈਨਸ਼ਨਰਾਂ ਨੂੰ 1 ਜੁਲਾਈ 2025 ਤੋਂ 58 ਫ਼ੀਸਦੀ ਮਹਿੰਗਾਈ ਭੱਤੇ ਦਾ ਲਾਭ ਮਿਲੇਗਾ। ਇਹ ਨੋਟੀਫਿਕੇਸ਼ਨ 31 ਮਾਰਚ, 2022 ਤੋਂ ਪਹਿਲਾਂ ਸੇਵਾਮੁਕਤ ਹੋਏ ਪੈਨਸ਼ਨਰਾਂ 'ਤੇ ਵੀ ਲਾਗੂ ਹੋਵੇਗਾ। ਪੈਨਸ਼ਨਰਜ਼ ਵੈੱਲਫੇਅਰ ਕਮੇਟੀ ਦੇ ਪ੍ਰਧਾਨ ਭੂਪਿੰਦਰ ਸਿੰਘ ਭਾਂਖਰਪੁਰ ਨੇ ਖੁਸ਼ੀ ਦਾ ਇਜ਼ਹਾਰ ਕਰਦਿਆਂ ਕਿਹਾ ਕਿ ਉਨ੍ਹਾਂ ਦੀ ਜਥੇਬੰਦੀ ਨੇ 13 ਅਕਤੂਬਰ-2025 ਨੂੰ ਫਾਇਨਾਂਸ ਸੈਕਟਰੀ ਚੰਡੀਗੜ੍ਹ ਪ੍ਰਸ਼ਾਸਨ ਨੂੰ ਲਿਖਤੀ ਪੱਤਰ ਰਾਹੀਂ ਤਿੰਨ ਫ਼ੀਸਦੀ ਡੀਏ ਦਾ ਨੋਟੀਫਿਕੇਸ਼ਨ ਪੈਨਸ਼ਨਰਾਂ ਲਈ ਵੀ ਜਾਰੀ ਕਰਨ ਦੀ ਮੰਗ ਕੀਤੀ ਸੀ। ਉਨ੍ਹਾਂ ਨੇ ਡੀਏ ਦਾ ਨੋਟੀਫਿਕੇਸ਼ਨ ਜਾਰੀ ਕਰਨ ਲਈ ਚੰਡੀਗੜ੍ਹ ਪ੍ਰਸ਼ਾਸਨ ਦਾ ਧੰਨਵਾਦ ਵੀ ਕੀਤਾ।