ਘਰੇਲੂ ਬਿਜਲੀ ਸਪਲਾਈ ਦੇ ਬਿੱਲਾਂ ਕਾਰਨ ਲੋਕ ਖਫ਼ਾ
ਹਲਕਾ ਖਰੜ ਦੇ ਪਿੰਡਾਂ, ਸ਼ਹਿਰਾਂ ਵਿੱਚ ਘਰ-ਘਰ ਘਰੇਲੂ ਬਿਜਲੀ ਸਪਲਾਈ ਦੇ ਬਿੱਲ ਆਉਣ ਕਾਰਨ ਲੋਕਾਂ ਵਿੱਚ ਪੰਜਾਬ ਸਰਕਾਰ ਖ਼ਿਲਾਫ਼ ਰੋਸ ਹੈ। ਲੋਕਾਂ ਦਾ ਕਹਿਣਾ ਹੈ ਕਿ ‘ਆਪ’ ਸਰਕਾਰ ਨੇ ਪਿਛਲੇ ਕਰੀਬ ਢਾਈ ਸਾਲ ਪਹਿਲਾਂ ਬਿਜਲੀ ਸਪਲਾਈ ਦੇ ਤਿੰਨ ਸੌ ਯੂਨਿਟ...
Advertisement
ਹਲਕਾ ਖਰੜ ਦੇ ਪਿੰਡਾਂ, ਸ਼ਹਿਰਾਂ ਵਿੱਚ ਘਰ-ਘਰ ਘਰੇਲੂ ਬਿਜਲੀ ਸਪਲਾਈ ਦੇ ਬਿੱਲ ਆਉਣ ਕਾਰਨ ਲੋਕਾਂ ਵਿੱਚ ਪੰਜਾਬ ਸਰਕਾਰ ਖ਼ਿਲਾਫ਼ ਰੋਸ ਹੈ। ਲੋਕਾਂ ਦਾ ਕਹਿਣਾ ਹੈ ਕਿ ‘ਆਪ’ ਸਰਕਾਰ ਨੇ ਪਿਛਲੇ ਕਰੀਬ ਢਾਈ ਸਾਲ ਪਹਿਲਾਂ ਬਿਜਲੀ ਸਪਲਾਈ ਦੇ ਤਿੰਨ ਸੌ ਯੂਨਿਟ ਤੱਕ ਦੀ ਬਿਜਲੀ ਸਪਲਾਈ ਮੁਆਫ਼ ਕਰਨ ਦੇ ਬਿਆਨ ਦਿੱਤੇ ਸਨ ਅਤੇ ਪਿੰਡਾਂ ਵਿੱਚ ਹਲਕਾ ਵਿਧਾਇਕ ਬੀਬੀ ਅਨਮੋਲ ਗਗਨ ਮਾਨ ਦੀ ਫੋਟੋ ਵਾਲੇ ਸੂਚਨਾ ਬੋਰਡ ਵੀ ਲਗਾਏ ਸਨ ਅਤੇ ਪਿਛਲੇ ਮਹੀਨੇ ਤੱਕ ਬਿਜਲੀ ਦੇ ਬਿੱਲ ਵੀ ਨਹੀਂ ਆਏ ਸਨ। ਲੋਕਾਂ ਅਨੁਸਾਰ ਹੁਣ ਪਿਛਲੇ ਦਿਨਾਂ ਤੋਂ ਬਿਜਲੀ ਬਿੱਲਾਂ ਦੀ ਵੱਖ-ਵੱਖ ਰਕਮ ਕਰੀਬ ਤਿੰਨ ਹਜ਼ਾਰ ਰੁਪਏ ਤੋਂ ਵੱਧ ਵੀ ਦਰਸਾਈ ਗਈ ਹੈ। ਲੋਕਾਂ ਨੇ ਪੰਜਾਬ ਸਰਕਾਰ ਕੋਲੋਂ ਮੰਗ ਕੀਤੀ ਹੈ ਕਿ ਤਿੰਨ ਸੌ ਯੂਨਿਟ ਤੱਕ ਘਰੇਲੂ ਬਿਜਲੀ ਸਪਲਾਈ ਮੁਆਫ਼ ਕਰਨ ਦਾ ਵਾਅਦਾ ਪੂਰਾ ਕੀਤਾ ਜਾਵੇ। ਸ਼੍ਰੋਮਣੀ ਅਕਾਲੀ ਦਲ ਬਾਦਲ ਦੇ ਹਲਕਾ ਖਰੜ ਤੋਂ ਸੀਨੀਅਰ ਆਗੂ ਚੌਧਰੀ ਸ਼ਿਆਮ ਲਾਲ ਮਾਜਰੀਆਂ ਨੇ ਕਿਹਾ ਕਿ ‘ਆਪ’ ਸਰਕਾਰ ਨੇ ਲੋਕਾਂ ਨਾਲ ਵਾਅਦਾਖ਼ਿਲਾਫ਼ੀ ਕੀਤੀ ਹੈ।
Advertisement
Advertisement