DT
PT
Subscribe To Print Edition About The Punjabi Tribune Code Of Ethics Download App Advertise with us Classifieds
search-icon-img
search-icon-img
Advertisement

ਬਿਜਲੀ ਤੇ ਪਾਣੀ ਸਪਲਾਈ ਨਾ ਮਿਲਣ ’ਤੇ ਲੋਕ ਪ੍ਰੇਸ਼ਾਨ

ਲੋਕਾਂ ਵੱਲੋਂ ਪਾਵਰਕੌਮ ਖ਼ਿਲਾਫ਼ ਨਾਅਰੇਬਾਜ਼ੀ

  • fb
  • twitter
  • whatsapp
  • whatsapp
featured-img featured-img
ਪਾਵਰਕੌਮ ਖ਼ਿਲਾਫ਼ ਨਾਅਰੇਬਾਜ਼ੀ ਕਰਦੇ ਹੋਏ ਸਮਗੋਲੀ ਵਾਸੀ। -ਫੋਟੋ: ਰੂਬਲ
Advertisement

ਇੱਥੋਂ ਨੇੜਲੇ ਪਿੰਡ ਸਮਗੋਲੀ ਵਿੱਚ 24 ਘੰਟਿਆਂ ਤੋਂ ਬਿਜਲੀ ਅਤੇ ਪਾਣੀ ਦੀ ਸਪਲਾਈ ਠੱਪ ਪਈ ਹੈ, ਜਿਸ ਤੋਂ ਪ੍ਰੇਸ਼ਾਨ ਪਿੰਡ ਵਾਸੀਆਂ ਨੇ ਅੱਜ ਪਾਵਰਕੌਮ ਖ਼ਿਲਾਫ਼ ਰੋਸ ਮੁਜ਼ਾਹਰਾ ਕੀਤਾ।

ਪਿੰਡ ਵਾਸੀਆਂ ਨੇ ਦੱਸਿਆ ਕਿ ਸ਼ਨਿੱਚਰਵਾਰ ਨੂੰ ਆਏ ਝੱਖੜ ਮਗਰੋਂ ਪੂਰੇ ਇਲਾਕੇ ਵਿੱਚ ਬਿਜਲੀ ਸਪਲਾਈ ਠੱਪ ਹੋ ਗਈ ਸੀ। ਪਾਵਰਕੌਮ ਨੇ ਕੁਝ ਖੇਤਰ ਵਿੱਚ ਤਾਂ ਬਿਜਲੀ ਸਪਲਾਈ ਬਹਾਲ ਕਰ ਦਿੱਤੀ ਸੀ ਪਰ ਪਿੰਡ ਸਮਗੋਲੀ ਵਿੱਚ ਸਮੱਸਿਆ ਜਿਉਂ ਦੀ ਤਿਉਂ ਬਣੀ ਹੋਈ ਹੈ।

Advertisement

ਲੋਕਾਂ ਨੇ ਰੋਸ ਪ੍ਰਗਟ ਕਰਦਿਆਂ ਕਿਹਾ ਕਿ ਲੰਘੀ ਰਾਤ ਉਹ ਦੇਰ ਰਾਤ ਤੱਕ ਬਿਜਲੀ ਸਪਲਾਈ ਬਹਾਲ ਕਰਵਾਉਣ ਲਈ ਬਿਜਲੀ ਗਰਿੱਡ ਅੱਗੇ ਡਟੇ ਰਹੇ ਪਰ ਪਾਵਰਕੌਮ ਦੇ ਅਧਿਕਾਰੀ ਸਮੱਸਿਆ ਦਾ ਹੱਲ ਕੀਤੇ ਬਿਨਾਂ ਹੀ ਲੰਘੀ ਰਾਤ ਉੱਥੋਂ ਗਾਇਬ ਹੋ ਗਏ। ਬਿਜਲੀ ਸਪਲਾਈ ਨਾ ਹੋਣ ਕਾਰਨ ਪਿੰਡ ਵਿੱਚ ਪਾਣੀ ਦੀ ਵੀ ਕਿੱਲਤ ਬਣੀ ਹੋਈ ਹੈ। ਬਿਜਲੀ ਅਤੇ ਪਾਣੀ ਤੋਂ ਬਿਨਾਂ ਲੋਕਾਂ ਦੇ ਕੰਮ-ਕਾਜ ਪ੍ਰਭਾਵਿਤ ਹੋ ਰਹੇ ਹਨ। ਬਿਜਲੀ ਅਤੇ ਪਾਣੀ ਦੀ ਕਿੱਲਤ ਕਾਰਨ ਨਾ ਤਾਂ ਲੋਕ ਆਪਣੇ ਕੰਮਾਂ ਕਾਰਾਂ ਲਈ ਅਤੇ ਬੱਚੇ ਸਕੂਲ ਅਤੇ ਕਾਲਜ ਜਾਣ ਲਈ ਤਿਆਰ ਹੋ ਸਕੇ। ਪਿੰਡ ਵਿੱਚ ਕਈ ਬਿਮਾਰ ਲੋਕ ਹਨ, ਜਿਨ੍ਹਾਂ ਨੂੰ ਬਿਨਾਂ ਬਿਜਲੀ ਪਾਣੀ ਕਾਰਨ ਪ੍ਰੇਸ਼ਾਨ ਹੋਣਾ ਪੈ ਰਿਹਾ ਹੈ। ਲੋਕਾਂ ਨੇ ਦੱਸਿਆ ਕਿ ਇਸ ਸਬੰਧੀ ਕਈ ਵਾਰ ਪਾਵਰਕੌਮ ਦੇ ਅਧਿਕਾਰੀਆਂ ਨਾਲ ਸੰਪਰਕ ਕੀਤਾ ਗਿਆ ਪਰ ਉਹ ਹਰੇਕ ਵਾਰ ਸਮੱਸਿਆ ਹੱਲ ਕਰਨ ਦਾ ਭਰੋਸਾ ਦੇ ਕੇ ਟਾਲ ਦਿੰਦੇ ਰਹੇ।

Advertisement

ਅਮਲੇ ਦੀ ਘਾਟ ਕਾਰਨ ਮੁਰੰਮਤ ’ਚ ਸਮਾਂ ਲੱਗਿਆ: ਐੱਸ ਡੀ ਓ

ਐੱਸ ਡੀ ਓ ਡੇਰਾਬੱਸੀ ਦਵਿੰਦਰ ਸਿੰਘ ਨੇ ਦੱਸਿਆ ਕਿ ਝੱਖੜ ਕਾਰਨ ਬਿਜਲੀ ਦੀ ਤਾਰਾਂ ਟੁੱਟ ਗਈਆਂ ਸਨ ਤੇ ਲਾਈਨ ਮੈਨ ਹੜਤਾਲ ’ਤੇ ਹੋਣ ਕਾਰਨ ਕੰਮ ਵਿੱਚ ਦੇਰੀ ਹੋਈ। ਉਨ੍ਹਾਂ ਦੱਸਿਆ ਕਿ ਦੁਪਹਿਰ ਬਾਅਦ ਸਮਗੋਲੀ ਪਿੰਡ ਦੀ ਬਿਜਲੀ ਸਪਲਾਈ ਚਾਲੂ ਕਰ ਦਿੱਤੀ ਗਈ ਹੈ।

Advertisement
×