ਸੜਕ ਦੀ ਮਾੜੀ ਹਾਲਤ ਤੋਂ ਲੋਕ ਪ੍ਰੇਸ਼ਾਨ
ਪੰਜਾਬ ਤੇ ਹਿਮਾਚਲ ਨੂੰ ਜੋੜਨ ਵਾਲੀ ਸੜਕ ’ਤੇ ਟੋਏ
Advertisement
ਪੱਤਰ ਪ੍ਰੇਰਕ
ਘਨੌਲੀ, 12 ਫਰਵਰੀ
Advertisement
ਕਸਬਾ ਭਰਤਗੜ੍ਹ ਤੋਂ ਅਨਾਜ ਮੰਡੀ ਵੱਲ ਨੂੰ ਹੋ ਕੇ ਹਿਮਾਚਲ ਪ੍ਰਦੇਸ਼ ਦੇ ਨਵਾਂ ਗਰਾਓਂ ਕਸਬੇ ਵੱਲ ਜਾਂਦੀ ਮੇਜਰ ਡਿਸਟ੍ਰਿਕਟ ਰੋਡ ਦੀ ਸੜਕ ਦੀ ਹਾਲਤ ਮਾੜੀ ਹੋ ਚੁੱਕੀ ਹੈ। ਸਾਬਕਾ ਸਰਪੰਚ ਸੁਖਦੀਪ ਸਿੰਘ ਭਰਤਗੜ੍ਹ ਤੇ ਅਕਾਲੀ ਆਗੂ ਜਰਨੈਲ ਸਿੰਘ ਸਹੋਤਾ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਦੋ ਸੂਬਿਆਂ ਨੂੰ ਆਪਸ ਵਿੱਚ ਜੋੜਨ ਵਾਲੀ ਇਸ ਸੜਕ ’ਤੇ ਵੱਡੇ ਟੋਏ ਪੈ ਚੁੱਕੇ ਹਨ। ਸੜਕ ’ਤੇ ਪਏ ਟੋਇਆਂ ਕਾਰਨ ਜਿੱਥੇ ਇਸ ਪਾਸੇ ਜਾਣ ਵਾਲੇ ਦੋਪਹੀਆ ਵਾਹਨ ਚਾਲਕਾਂ ਨੂੰ ਦਿੱਕਤਾਂ ਦਾ ਸਾਹਮਣਾ ਕਰਨਾ ਪੈਂਦਾ ਹੈ, ਉਥੇ ਹੀ ਅਨਾਜ ਮੰਡੀ ਨੂੰ ਫ਼ਸਲ ਲਿਜਾਣ ਵਾਲੇ ਕਿਸਾਨਾਂ ਨੂੰ ਵੀ ਪ੍ਰੇਸ਼ਾਨੀ ਹੁੰਦੀ ਹੈ। ਉਨ੍ਹਾਂ ਦੱਸਿਆ ਕਿ ਟੋਇਆਂ ਕਾਰਨ ਇਸ ਸੜਕ ’ਤੇ ਅਕਸਰ ਹਾਦਸੇ ਵਾਪਰਦੇ ਰਹਿੰਦੇ ਹਨ, ਇਸ ਦੇ ਬਾਵਜੂਦ ਇਸ ਸੜਕ ਦੀ ਮੁਰੰਮਤ ਵੱਲ ਕਿਸੇ ਦਾ ਧਿਆਨ ਨਹੀਂ ਜਾਂਦਾ। ਉਨ੍ਹਾਂ ਹਲਕਾ ਵਿਧਾਇਕ ਤੇ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਤੋਂ ਮੰਗ ਕੀਤੀ ਕਿ ਮੰਡੀ ਦਾ ਸੀਜ਼ਨ ਆਉਣ ਤੋਂ ਪਹਿਲਾਂ ਇਸ ਸੜਕ ਦੀ ਮੁਰੰਮਤ ਕਰਵਾਈ ਜਾਵੇ।
Advertisement