Advertisement
ਇਥੇ ਪਿੰਡ ਲੈਹਲੀ ਦੇ ਵਾਸੀ ਪਿਛਲੇ ਕਾਫ਼ੀ ਸਮੇਂ ਤੋਂ ਇਥੇ ਇੱਕ ਖਾਲੀ ਪਲਾਟ ’ਚ ਭਰੇ ਦੂਸ਼ਿਤ ਪਾਣੀ ਤੇ ਗੰਦਗੀ ਕਾਰਨ ਪ੍ਰੇਸ਼ਾਨ ਹਨ। ਇਸ ਖਾਲੀ ਪਲਾਟ ਵਿੱਚ ਲਗਾਤਾਰ ਖੜ੍ਹੇ ਰਹਿਣ ਵਾਲੇ ਗੰਦੇ ਅਤੇ ਦੂਸ਼ਿਤ ਪਾਣੀ ਕਾਰਨ ਮੱਛਰਾਂ ਅਤੇ ਹੋਰ ਕੀੜੇ-ਮਕੌੜਿਆਂ ਦੀ ਭਰਮਾਰ ਹੋ ਗਈ ਹੈ, ਜੋ ਕਿ ਪਿੰਡ ਵਾਸੀਆਂ ਲਈ ਇੱਕ ਵੱਡਾ ਸਿਹਤ ਖ਼ਤਰਾ ਬਣ ਰਿਹਾ ਹੈ। ਪਿੰਡ ਦੇ ਲੋਕਾਂ ਨੂੰ ਡੇਂਗੂ, ਮਲੇਰੀਆ ਜਾਂ ਟਾਈਫਾਈਡ ਫੈਲਣ ਦਾ ਡਰ ਹੈ। ਪਿੰਡ ਵਾਸੀਆਂ ਨੇ ਦੱਸਿਆ ਕਿ ਉਹ ਇਸ ਸਮੱਸਿਆ ਬਾਰੇ ਨਗਰ ਕੌਂਸਲ ਲਾਲੜੂ ਦੇ ਅਧਿਕਾਰੀਆਂ ਅਤੇ ਸਥਾਨਕ ਪ੍ਰਸ਼ਾਸਨ ਨੂੰ ਕਈ ਵਾਰ ਸ਼ਿਕਾਇਤਾਂ ਕਰ ਚੁੱਕੇ ਹਨ ਪਰ ਹਾਲੇ ਤੱਕ ਕੋਈ ਠੋਸ ਕਦਮ ਨਹੀਂ ਚੁੱਕਿਆ ਗਿਆ ਹੈ।
ਪਿੰਡ ਵਾਸੀਆਂ ਨੇ ਪ੍ਰਸ਼ਾਸਨ ਨੂੰ ਤੁਰੰਤ ਇਸ ਮਾਮਲੇ ’ਤੇ ਧਿਆਨ ਦੇਣ ਅਤੇ ਪਲਾਟ ਵਿੱਚ ਖੜ੍ਹੇ ਪਾਣੀ ਦੀ ਨਿਕਾਸੀ ਕਰਵਾ ਕੇ ਸਫ਼ਾਈ ਕਰਵਾਉਣ ਦੀ ਮੰਗ ਕੀਤੀ ਹੈ।
Advertisement
ਨਗਰ ਕੌਂਸਲ ਦੇ ਕਾਰਜਸਾਧਕ ਅਫਸਰ ਅਸ਼ੋਕ ਪੱਥਰੀਆਂ ਨੇ ਕਿਹਾ ਕਿ ਛੇਤੀ ਸਫਾਈ ਕਰਵਾ ਕੇ ਲੋਕਾਂ ਦਾ ਮਸਲਾ ਨੂੰ ਹੱਲ ਕਰ ਲਿਆ ਜਾਵੇਗਾ।
Advertisement
Advertisement
×