ਟੁੱਟੀ ਸੜਕ ਕਾਰਨ ਲੋਕ ਪ੍ਰੇਸ਼ਾਨ
ਸੜਕ ਦੀ ਹਾਲਤ ਦਿਖਾਉਂਦੇ ਹੋਏ ਲੋਕ। -ਫੋਟੋ: ਜੈਨ ਖਰੜ: ਪਿੰਡ ਸੰਤੇਮਾਜਰਾ ਤੋਂ ਖੂਨੀਮਾਜਰਾ ਸੜਕ ਬੁਰੀ ਤਰ੍ਹਾਂ ਟੁੱਟੀ ਪਈ ਹੈ। ਸਰਵਨ ਸਿੰਘ ਨੇ ਦੱਸਿਆ ਕਿ ਇੱਥੇ ਡੂੰਘੇ ਟੋਏ ਪਏ ਹੋਏ ਹਨ। ਉਨ੍ਹਾਂ ਦੱਸਿਆ ਕਿ ਇਨ੍ਹਾਂ ਟੋਇਆ ਵਿੱਚ ਪਾਣੀ ਭਰ ਜਾਂਦਾ...
Advertisement
ਖਰੜ: ਪਿੰਡ ਸੰਤੇਮਾਜਰਾ ਤੋਂ ਖੂਨੀਮਾਜਰਾ ਸੜਕ ਬੁਰੀ ਤਰ੍ਹਾਂ ਟੁੱਟੀ ਪਈ ਹੈ। ਸਰਵਨ ਸਿੰਘ ਨੇ ਦੱਸਿਆ ਕਿ ਇੱਥੇ ਡੂੰਘੇ ਟੋਏ ਪਏ ਹੋਏ ਹਨ। ਉਨ੍ਹਾਂ ਦੱਸਿਆ ਕਿ ਇਨ੍ਹਾਂ ਟੋਇਆ ਵਿੱਚ ਪਾਣੀ ਭਰ ਜਾਂਦਾ ਹੈ ਜਿਸ ਕਾਰਨ ਹਾਦਸੇ ਹੋ ਰਹੇ ਹਨ। ਉਨਾਂ ਦੱਸਿਆ ਕਿ ਇਸ ਸਬੰਧੀ ਕਈ ਵਾਰੀ ਨਗਰ ਕੌਸਲ ਦੇ ਅਧਿਕਾਰੀਆਂ ਨੂੰ ਕਿਹਾ ਜਾ ਚੁੱਕਿਆ ਹੈ ਪਰ ਕੋਈ ਕਾਰਵਾਈ ਨਹੀਂ ਹੋਈ। -ਪੱਤਰ ਪ੍ਰੇਰਕ
ਚੇਅਰਮੈਨ ਢਿੱਲੋਂ ਤੇ ‘ਆਪ’ ਵਰਕਰਾਂ ਦਾ ਸਨਮਾਨ
ਫ਼ਤਹਿਗੜ੍ਹ ਸਾਹਿਬ: ਮੁਲਾਂਪੁਰ ਖ਼ੁਰਦ ਵਾਸੀਆਂ ਅਤੇ ਪਿੰਡ ਦੀ ਪੰਚਾਇਤ ਵੱਲੋਂ ਮਾਰਕੀਟ ਕਮੇਟੀ ਸਰਹਿੰਦ-ਫ਼ਤਹਿਗੜ੍ਹ ਸਾਹਿਬ ਦੇ ਚੇਅਰਮੈਨ ਗੁਰਵਿੰਦਰ ਸਿੰਘ ਢਿੱਲੋਂ ਅਤੇ ‘ਆਪ’ ਦੇ ਆਗੂਆਂ ਦਾ ਪਿੰਡ ਵਿੱਚ ਵਿਸ਼ੇਸ਼ ਸਨਮਾਨ ਕੀਤਾ ਗਿਆ। ਸਰਪੰਚ ਕੁਲਦੀਪ ਸਿੰਘ, ਪੰਚ ਪਰਵਿੰਦਰ ਕੌਰ, ਹਰਜੋਤ ਕੌਰ ਅਤੇ ਲਵਪ੍ਰੀਤ ਸਿੰਘ ਨੇ ‘ਯੁੱਧ ਨਸ਼ਿਆਂ ਵਿਰੁੱਧ’ ਚੱਲ ਰਹੇ ਸੰਘਰਸ਼ ਦੀ ਹਮਾਇਤ ਦਾ ਐਲਾਨ ਕੀਤਾ। ਇਸ ਮੌਕੇ ਬਲਾਕ ਪ੍ਰਧਾਨ ਬਲਬੀਰ ਸਿੰਘ ਸੋਢੀ, ਨਿਰਮਲ ਸਿੰਘ ਸੀੜਾ, ਮਾਸਟਰ ਸੰਤੋਖ ਸਿੰਘ, ਕਿਸਾਨ ਆਗੂ ਬਲਦੇਵ ਸਿੰਘ , ਕਾਕਾ ਸਿੰਘ, ਇੰਦਰਜੀਤ ਸਿੰਘ, ਹਰਭਜਨ ਸਿੰਘ, ਜਸਪ੍ਰੀਤ ਸਿੰਘ, ਬਹਾਦਰ ਸਿੰਘ, ਸੁਖਚੈਨ ਸਿੰਘ, ਬਲਜੀਤ ਸਿੰਘ, ਦਰਸ਼ਨ ਸਿੰਘ, ਲਖਵੀਰ ਸਿੰਘ, ਪਿਆਰਾ ਸਿੰਘ, ਜਗੀਰ ਸਿੰਘ,ਘੋਲਾ ਸਿੰਘ,ਅਮਰੀਕ ਸਿੰਘ, ਸਰਬਜੀਤ ਕੌਰ, ਮਨਜੀਤ ਕੌਰ, ਜਸਪ੍ਰੀਤ ਕੌਰ, ਹਰਪ੍ਰੀਤ ਕੌਰ, ਚਰਨਜੀਤ ਕੌਰ ਬਲਵਿੰਦਰ ਕੌਰ, ਸੰਦੀਪ ਕੌਰ, ਕੁਲਦੀਪ ਕੌਰ ਅਤੇ ਨਛੱਤਰ ਕੌਰ ਆਦਿ ਹਾਜ਼ਰ ਸਨ। -ਨਿੱਜੀ ਪੱਤਰ ਪ੍ਰੇਰਕ
ਕਾਲੇਵਾਲ ਦੇ ਟੋਭੇ ਦਾ ਥਾਪਰ ਮਾਡਲ ਸਕੀਮ ਤਹਿਤ ਕੰਮ ਸ਼ੁਰੂ
ਕੁਰਾਲੀ: ਇੱਥੋਂ ਨੇੜਲੇ ਪਿੰਡ ਕਾਲੇਵਾਲ ਵਿੱਚ ਲੱਖਾਂ ਦੀ ਲਾਗਤ ਨਾਲ ਬਣਨ ਵਾਲੇ ਥਾਪਰ ਮਾਡਲ ਤਲਾਅ ਦਾ ਕੰਮ ਵੱਡੇ ਪੱਧਰ ’ਤੇ ਸ਼ੁਰੂ ਹੋਇਆ। ਚਾਰ ਦਹਾਕਿਆਂ ਤੋਂ ਅਣਦੇਖੇ ਪਏ ਪਿੰਡ ਦੇ ਵਿਚਕਾਰ ਬਣੇ ਇਸ ਟੋਭੇ ਦੇ ਸੁਧਾਰ ਨਾਲ ਪਿੰਡ ਦੀ ਦਿੱਖ ਸੋਹਣੀ ਹੋ ਸਕੇਗੀ। ਸਰਕਾਰ ਵੱਲੋਂ ਟੋਭੇ ਦੇ ਨਵੀਨੀਕਰਨ ਲਈ 38 ਲੱਗ ਦੀ ਗਰਾਂਟ ਜਾਰੀ ਕੀਤੀ ਗਈ ਹੈ। ਇਸੇ ਦੌਰਾਨ ਸਰਪੰਚ ਸੁਰਿੰਦਰ ਕੌਰ ਨੇ ਦੱਸਿਆ ਕਿ ਟੋਭੇ ਦੇ ਸੁੰਦਰੀਕਰਨ ਨਾਲ ਪਿੰਡ ਨੂੰ ਵਧੀਆ ਮਾਹੌਲ ਤੇ ਵਾਤਾਵਰਨ ਮਿਲ ਸਕੇਗਾ। -ਪੱਤਰ ਪ੍ਰੇਰਕ
ਗੁਰੂ ਗ੍ਰੰਥ ਸਾਹਿਬ ’ਵਰਸਿਟੀ ’ਚ ਗੁਰਮਤਿ ਸਿੱਖਿਆ ਕੈਂਪ
ਫ਼ਤਹਿਗੜ੍ਹ ਸਾਹਿਬ: ਗੁਰੂ ਗ੍ਰੰਥ ਸਾਹਿਬ ਵਰਲਡ ਯੂਨੀਵਰਸਿਟੀ ਫ਼ਤਹਿਗੜ੍ਹ ਸਾਹਿਬ ਦੇ ਵਿਰਾਸਤੀ ਗਿਆਨ ਪ੍ਰਬੰਧ ਕੇਂਦਰ ਵੱਲੋਂ ਗੁਰੂ ਤੇਗ ਬਹਾਦਰ ਦੇ ਸ਼ਹੀਦੀ ਪੁਰਬ ਨੂੰ ਸਮਰਪਿਤ ਛੇ ਰੋਜ਼ਾ ਗੁਰਮਤਿ ਸਿੱਖਿਆ ਕੈਂਪ ਸੰਪਨ ਹੋਇਆ। ਵਾਈਸ ਚਾਂਸਲਰ ਪ੍ਰੋ. (ਡਾ.) ਪਰਿਤ ਪਾਲ ਸਿੰਘ ਨੇ ਆਖਿਆ ਕਿ ਕਿਸੇ ਕੌਮ ਲਈ ਸਮਰੱਥ ਅਤੇ ਚਿੰਤਨ ਨੌਜਵਾਨੀ ਹੀ ਉਸ ਦਾ ਸਭ ਤੋਂ ਵੱਡਾ ਸਰਮਾਇਆ ਹੁੰਦੀ ਹੈ। ਕਨਵੀਨਰ ਡਾ. ਹਰਦੇਵ ਸਿੰਘ ਨੇ ਦੱਸਿਆ ਕਿ ਕੈਂਪ ਵਿਚ ਪੰਜਾਬ ਤੋਂ ਇਲਾਵਾ ਹਰਿਆਣਾ ਅਤੇ ਗੋਆ ਦੇ ਵੀ ਵੱਡੀ ਗਿਣਤੀ ਵਿਚ ਵਿਦਿਆਰਥੀਆਂ ਨੇ ਸ਼ਿਰਕਤ ਕੀਤੀ। ਇਸ ਦੌਰਾਨ ਵੱਖ ਵੱਖ ਮਾਹਿਰਾਂ ਨੇ ਜਾਣਕਾਰੀ ਦਿੱਤੀ। ਡਾ. ਸਿਕੰਦਰ ਸਿੰਘ ਨੇ ਧੰਨਵਾਦ ਕੀਤਾ। ਅਖੀਰ ਵਿੱਚ ਵਿਦਿਆਰਥੀਆਂ ਅਤੇ ਸਟਾਫ ਨੂੰ ਸਰਟੀਫਿਕੇਟ ਅਤੇ ਇਨਾਮ ਵੰਡੇ ਗਏ। ਇਸ ਮੌਕੇ ਡਿਪਟੀ ਰਜਿਸਟਰਾਰ ਜਗਜੀਤ ਸਿੰਘ, ਗੁਰਵਿੰਦਰ ਸਿੰਘ ਸੋਢੀ ਸਰੀਰਕ ਸਿੱਖਿਆ ਵਿਭਾਗ, ਡਾ. ਪਲਵਿੰਦਰ ਕੌਰ ਅਤੇ ਜਸਵੀਰ ਸਿੰਘ ਧਰਮ ਅਧਿਐਨ ਵਿਭਾਗ ਆਦਿ ਹਾਜ਼ਰ ਸਨ। -ਨਿੱਜੀ ਪੱਤਰ ਪ੍ਰੇਰਕ
ਖਾਲੀ ਪਲਾਟਾਂ ਦੀ ਸਫ਼ਾਈ ਦੇ ਨਿਰਦੇਸ਼
ਐੱਸਏਐੱਸ ਨਗਰ(ਮੁਹਾਲੀ): ਮੁਹਾਲੀ ਦੀ ਡਿਪਟੀ ਕਮਿਸ਼ਨਰ ਕੋਮਲ ਮਿੱਤਲ ਨੇ ਸ਼ਹਿਰ ਵਿਚਲੇ ਖਾਲੀ ਪਲਾਟਾਂ ਦੇ ਮਾਲਕਾਂ ਨੂੰ ਤੁਰੰਤ ਸਫ਼ਾਈ ਕਰਾਉਣ ਦੇ ਨਿਰਦੇਸ਼ ਦਿੱਤੇ ਹਨ। ਉਨ੍ਹਾਂ ਕਿਹਾ ਕਿ ਖਾਲੀ ਪਏ ਪਲਾਟਾਂ ਵਿੱਚ ਕੂੜਾ-ਕਰਕਟ, ਗੰਦਗੀ ਅਤੇ ਗੰਦਾ ਪਾਣੀ ਇਕੱਠਾ ਹੁੰਦਾ ਰਹਿੰਦਾ ਹੈ। ਇਸ ਨਾਲ ਕਈ ਤਰ੍ਹਾਂ ਦੇ ਨੁਕਸਾਨਦਾਇਕ ਜੀਵ-ਜੰਤੂ ਪੈਦਾ ਹੁੰਦੇ ਹਨ, ਜੋ ਵੱਖ-ਵੱਖ ਪ੍ਰਕਾਰ ਦੀਆਂ ਬਿਮਾਰੀਆਂ ਫੈਲਾਉਂਦੇ ਹਨ। -ਖੇਤਰੀ ਪ੍ਰਤੀਨਿਧ
ਕਾਂਗਰਸ ਦੀ ਸਰਕਾਰ ਆਉਣ ’ਤੇ ਪਿੰਡਾਂ ਦਾ ਵਿਕਾਸ ਕਰਾਂਗੇ: ਸ਼ਰਮਾ
ਮੁੱਲਾਂਪੁਰ ਗਰੀਬਦਾਸ: ਕਾਂਗਰਸ ਪਾਰਟੀ ਦੇ ਹਲਕਾ ਖਰੜ ਤੋਂ ਇੰਚਾਰਜ ਵਿਜੈ ਸ਼ਰਮਾ ਟਿੰਕੂ ਨੇ ਪਿੰਡ ਟਾਂਡੀ ਇਲਾਕੇ ਦੇ ਲੋਕਾਂ ਨਾਲ ਮੁਲਾਕਾਤ ਕਰਦਿਆਂ ਉਨ੍ਹਾਂ ਦੀਆਂ ਸਮੱਸਿਆਵਾਂ ਸੁਣੀਆਂ। ਗੁਰਬਖਸ਼ ਸਿੰਘ, ਮੋਹਣ ਸਿੰਘ, ਬਲਵਿੰਦਰ ਸਿੰਘ, ਸੋਹਣ ਸਿੰਘ ਆਦਿ ਨੇ ਕਿਹਾ ਕਿ ਉਹਨਾਂ ਦੇ ਪਿੰਡ ਵਿੱਚ ਪੀਣ ਵਾਲੇ ਸਾਫ਼ ਪਾਣੀ ਦੀ ਕਿੱਲਤ ਹੈ, ਇਸੇ ਤਰ੍ਹਾਂ ਕਈ ਹੋਰ ਸਮੱਸਿਆਵਾਂ ਹਨ ਜਿਨ੍ਹਾਂ ਦੀ ਸੁਣਵਾਈ ਨਹੀਂ ਹੋ ਰਹੀ। ਸਰਕਾਰ ਵੱਲੋਂ ਅਜੇ ਤੱਕ ਕੋਈ ਗਰਾਂਟ ਨਹੀਂ ਦਿੱਤੀ ਗਈ। ਕੁਲਦੀਪ ਸਿੰਘ ਈਉਂਦ ਨੇ ਦੱਸਿਆ ਕਿ ਇਸ ਮੌਕੇ ਕਈ ਪਰਿਵਾਰਾਂ ਨੇ ਕਾਂਗਰਸ ਪਾਰਟੀ ਦਾ ਪੱਲਾ ਫੜਿਆ ਹੈ। ਵਿਜੈ ਸ਼ਰਮਾ ਟਿੰਕੂ ਨੇ ਕਾਂਗਰਸ ਦੀ ਸਰਕਾਰ ਆਉਣ ਪਿੰਡਾਂ ਦਾ ਸਰਬਪੱਖੀ ਵਿਕਾਸ ਕਰਵਾਉਣ ਦਾ ਭਰੋਸਾ ਦਿੱਤਾ। ਇਸ ਮੌਕੇ ਪ੍ਰਧਾਨ ਮਨਜੀਤ ਸਿੰਘ ਸਿੱਧੂ, ਸਾਬਕਾ ਕੌਂਸਲਰ ਕੁਲਦੀਪ ਸਿੰਘ ਸਿੱਧੂ, ਸੁਧੀਰ ਸੂਦ ਕਾਂਸਲ ਆਦਿ ਹਾਜ਼ਰ ਸਨ। -ਪੱਤਰ ਪ੍ਰੇਰਕ
ਡਾਕਟਰਾਂ ਦੀ ਹੜਤਾਲ ਨੇ ‘ਆਪ’ ਦੇ ‘ਸਿਹਤ ਮਾਡਲ’ ਦੀ ਪੋਲ ਖੋਲ੍ਹੀ: ਸਿੱਧੂ
ਐੱਸਏਐੱਸ ਨਗਰ(ਮੁਹਾਲੀ): ਸਾਬਕਾ ਮੰਤਰੀ ਪੰਜਾਬ ਬਲਬੀਰ ਸਿੰਘ ਸਿੱਧੂ ਨੇ ਕਿਹਾ ਕਿ ਪੰਜਾਬ ਦੇ ਮੈਡੀਕਲ ਕਾਲਜਾਂ ਅਤੇ ਹਸਪਤਾਲਾਂ ਵਿੱਚ ਰੈਜੀਡੈਂਟ ਡਾਕਟਰਾਂ ਦੀ ਹੜਤਾਲ ਨੇ ਆਮ ਆਦਮੀ ਪਾਰਟੀ ਦੀ ਸਰਕਾਰ ਦੇ ਸਿਹਤ ਮਾਡਲ ਦੀ ਪੋਲ ਖੋਲ੍ਹ ਦਿੱਤੀ ਹੈ। ਉਨ੍ਹਾਂ ਕਿਹਾ ਕਿ ਡਾਕਟਰ ਅਤੇ ਮਰੀਜ਼ ਦੋਵੇਂ ਪ੍ਰੇਸ਼ਾਨ ਹੋ ਰਹੇ ਹਨ। ਸ੍ਰੀ ਸਿੱਧੂ ਨੇ ਆਖਿਆ ਕਿ ਐੱਮਬੀਬੀਐੱਸ ਵਿਦਿਆਰਥੀਆਂ ’ਤੇ 20 ਲੱਖ ਰੁਪਏ ਦਾ ਨਵਾਂ ਬਾਂਡ ਲਗਾਉਣ ਅਤੇ ਬੇਲੋੜੀ ਟਿਊਸ਼ਨ ਫੀਸ ਵਧਾਉਣ ਕਾਰਨ ਮੱਧ ਅਤੇ ਘੱਟ ਆਮਦਨ ਵਾਲੇ ਪਰਿਵਾਰਾਂ ਤੋਂ ਦੇ ਡਾਕਟਰ ਬਣਨ ਵਾਲੇ ਨੌਜਵਾਨਾਂ ਨੂੰ ਕਸੂਤੀ ਸਥਿਤੀ ਵਿਚ ਫਸਾ ਦਿੱਤਾ ਹੈ। ਉਨ੍ਹਾਂ 20 ਲੱਖ ਰੁਪਏ ਦੀ ਬਾਂਡ ਨੀਤੀ ਨੂੰ ਤੁਰੰਤ ਵਾਪਸ ਲੈਣ, ਵਜ਼ੀਫ਼ਿਆਂ ਵਿੱਚ ਤੁਰੰਤ ਵਾਧਾ ਕਰਨ ਅਤੇ ਅਣਉਚਿਤ ਟਿਊਸ਼ਨ ਫੀਸ ਵਾਧੇ ਨੂੰ ਵਾਪਸ ਲੈਣ ਦੀ ਮੰਗ ਕੀਤੀ। -ਖੇਤਰੀ ਪ੍ਰਤੀਨਿਧ
Advertisement