ਸੈਕਟਰਾਂ ਵਿਚ ਸੜਕਾਂ ਧੱਸਣ ਕਾਰਨ ਲੋਕ ਪ੍ਰੇਸ਼ਾਨ

ਸੈਕਟਰਾਂ ਵਿਚ ਸੜਕਾਂ ਧੱਸਣ ਕਾਰਨ ਲੋਕ ਪ੍ਰੇਸ਼ਾਨ

ਸੈਕਟਰ-44 ਬੀ ਵਿੱਚ ਧਸੀ ਹੋਈ ਇਕ ਸੜਕ।

ਚੰਡੀਗੜ੍ਹ (ਟ੍ਰਿਬਿਊਨ ਨਿਊਜ਼ ਸਰਵਿਸ): ਸ਼ਹਿਰ ਵਿੱਚ ਅੱਜਕੱਲ੍ਹ ਮੀਂਹ ਦੇ ਦਿਨਾਂ ਵਿੱਚ ਸੜਕਾਂ ਧਸਣ ਕਾਰਨ ਲੋਕਾਂ ਨੂੰ ਭਾਰੀ ਦਿੱਕਤਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਸੈਕਟਰ-44 ਬੀ ਵਿੱਚ ਵੀ ਅਜਿਹੇ ਹਾਲਾਤ ਦੇਖਣ ਨੂੰ ਮਿਲੇ, ਜਿੱਥੇ ਚਾਰ ਦਿਨਾਂ ਵਿੱਚ ਅੱਜ ਪਏ ਮੀਂਹ ਦੌਰਾਨ ਦੂਜੀ ਵਾਰ ਸੜਕਾਂ ਧੱਸ ਗਈਆਂ। ਇਹ ਧੱਸੀਆਂ ਸੜਕਾਂ ਹਾਦਸਿਆਂ ਦਾ ਸੱਦਾ ਦੇ ਰਹੀਆਂ ਹਨ। ਸੈਕਟਰ-44 ਬੀ ਦੇ ਵਸਨੀਕਾਂ ਨੇ ਦੱਸਿਆ ਕਿ ਮੋਬਾਈਲ ਕੰਪਨੀਆਂ ਵੱਲੋਂ ਮਸ਼ੀਨ ਰਾਹੀਂ ਇਲਾਕੇ ਅੰਦਰ ਅੰਡਰ ਗਰਾਊਂਡ ਤਾਰਾਂ ਪਾਈਆਂ ਜਾ ਰਹੀਆਂ ਹਨ। ਹੁਣ ਮੀਂਹ ਵਾਲੇ ਦਿਨਾਂ ਵਿਚ ਖੋਖਲੀ ਹੋਈਆਂ ਇਹ ਸੜਕਾਂ ਧੱਸਦੀਆਂ ਜਾ ਰਹੀਆਂ ਹਨ। ਸੜਕਾਂ ਧੱਸਣ ਕਾਰਨ ਸੈਕਟਰ ਦੇ ਲੋਕਾਂ ਨੂੰ ਕਈ ਤਰ੍ਹਾਂ ਦੀਆਂ ਪ੍ਰੇਸ਼ਾਨੀ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਸੈਕਟਰ ਵਾਸੀਆਂ ਦੀ ਮੰਗ ਹੈ ਕਿ ਜਲਦੀ ਤੋਂ ਜਲਦੀ ਇਨ੍ਹਾਂ ਧੱਸੀਆਂ ਸੜਕਾਂ ਦੀ ਮੁਰੰਮਤ ਕਰਵਾਈ ਜਾਵੇ।

ਸਭ ਤੋਂ ਵੱਧ ਪੜ੍ਹੀਆਂ ਖ਼ਬਰਾਂ

ਜ਼ਰੂਰ ਪੜ੍ਹੋ

ਆਜ਼ਾਦੀ ਘੁਲਾਟੀਏ ਪ੍ਰੇਮਦੱਤ ਵਰਮਾ ਨੂੰ ਯਾਦ ਕਰਦਿਆਂ

ਆਜ਼ਾਦੀ ਘੁਲਾਟੀਏ ਪ੍ਰੇਮਦੱਤ ਵਰਮਾ ਨੂੰ ਯਾਦ ਕਰਦਿਆਂ

ਭੈਅ ਦਾ ਸਾਮਰਾਜ

ਭੈਅ ਦਾ ਸਾਮਰਾਜ

ਕਿਉਂ ਹੈ ਸਿਹਤ ਉੱਪਰ ਬਿਮਾਰੀ ਦੀ ਸਰਦਾਰੀ

ਕਿਉਂ ਹੈ ਸਿਹਤ ਉੱਪਰ ਬਿਮਾਰੀ ਦੀ ਸਰਦਾਰੀ

ਸੰਸਾਰ ਪ੍ਰਸੰਨਤਾ ਦਰਜਾਬੰਦੀ ਵਿਚ ਭਾਰਤ

ਸੰਸਾਰ ਪ੍ਰਸੰਨਤਾ ਦਰਜਾਬੰਦੀ ਵਿਚ ਭਾਰਤ

ਆਰਥਿਕ ਨਾ-ਬਰਾਬਰੀ ਜਮਹੂਰੀਅਤ ਲਈ ਖ਼ਤਰਾ

ਆਰਥਿਕ ਨਾ-ਬਰਾਬਰੀ ਜਮਹੂਰੀਅਤ ਲਈ ਖ਼ਤਰਾ

ਸ਼ਹਿਰ

View All