‘ਆਪ’ ਤੋਂ ਅੱਕੇ ਲੋਕ ਕਾਂਗਰਸ ਨੂੰ ਸੱਤਾ ਵਿੱਚ ਲਿਆਉਣ ਲਈ ਕਾਹਲੇ: ਕੰਗ
ਸਾਬਕਾ ਕੈਬਨਿਟ ਮੰਤਰੀ ਜਗਮੋਹਨ ਸਿੰਘ ਕੰਗ ਦੀ ਅਗਵਾਈ ਹੇਠ ਬਲਾਕ ਮਾਜਰੀ ਵਿੱਚ ਕਾਂਗਰਸੀ ਵਰਕਰਾਂ ਤੇ ਪਤਵੰਤਿਆਂ ਦੀ ਮੀਟਿੰਗ ਹੋਈ। ਇਸ ਮੀਟਿੰਗ ਵਿੱਚ ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਕੋਆਰਡੀਨੇਟਰ ਰਾਜਵੰਤ ਰਾਜ ਸ਼ਰਮਾ ਨੇ ਵਿਸ਼ੇਸ਼ ਤੌਰ ’ਤੇ ਸ਼ਿਰਕਤ ਕੀਤੀ। ਸ੍ਰੀ ਕੰਗ ਨੇ ਕਿਹਾ ਕਿ ਮਾਨ ਸਰਕਾਰ ਦੀਆਂ ਗਲਤ ਨੀਤੀਆਂ ਅਤੇ ਕੇਂਦਰ ਨਾਲ ਸਬੰਧ ਸਹੀ ਨਾ ਹੋਣ ਕਾਰਨ ਪੰਜਾਬ ਵਿਕਾਸ ਦੇ ਪੱਖ ਤੋਂ 20 ਸਾਲ ਪਿੱਛੇ ਚਲਾ ਗਿਆ ਹੈ। ਉਨ੍ਹਾਂ ਕਿਹਾ ਕਿ ਲੋਕ ਕਾਂਗਰਸ ਨੂੰ ਸੱਤਾ ਵਿੱਚ ਲਿਆਉਣ ਲਈ ਕਾਹਲੇ ਹਨ। ਹਲਕਾ ਕੋਅਰਾਡੀਨੇਟਰ ਰਾਜਵੰਤ ਰਾਜ ਸ਼ਰਮਾ ਨੇ ਪਾਰਟੀ ਵਰਕਰਾਂ ਨੂੰ ਇਕਜੁੱਟ ਹੋਣ ਅਤੇ ਪਾਰਟੀ ਦੀਆਂ ਨੀਤੀਆਂ ਘਰ ਘਰ ਪਹੁੰਚਾਉਣ ਦਾ ਸੱਦਾ ਦਿੱਤਾ। ਇਸ ਮੌਕੇ ਰਾਣਾ ਗਿਆਨ ਸਿੰਘ ਘੰਡੋਲੀ, ਅਮਰਿੰਦਰ ਸਿੰਘ ਕੰਗ ਰੋਮੀ, ਰਵਿੰਦਰ ਰਾਣਾ ਮਾਜਰੀ, ਚੇਅਰਮੈਨ ਕ੍ਰਿਪਾਲ ਸਿੰਘ ਖਿਜ਼ਰਾਬਾਦ, ਸਰਬਜੀਤ ਸਿੰਘ ਟੋਡਰਮਾਜਰਾ, ਹਰਜੀਤ ਸਿੰਘ ਮਾਣਕਪੁਰ ਸ਼ਰੀਫ਼, ਆਤਮਾ ਰਾਮ ਕਸੌਲੀ, ਜਗਰੂਪ ਗਿੱਲ, ਰਮਨ ਦੱਤਾ,ਹਰਬੰਸ ਸਿੰਘ, ਮੁਖਤਿਆਰ ਸਿੰਘ, ਅਵਤਾਰ ਸਿੰਘ ਤਾਰੀ, ਜਸਵਿੰਦਰ ਸਿੰਘ ਭੂਰਾ, ਡਾ. ਅਮਰਜੀਤ ਸਿੰਘ ਅਤੇ ਗੁਰਮੇਲ ਹੁਸ਼ਿਆਰਪੁਰ ਆਦਿ ਹਾਜ਼ਰ ਸਨ।