DT
PT
Subscribe To Print Edition About The Punjabi Tribune Code Of Ethics Download App Advertise with us Classifieds
Add Tribune As Your Trusted Source
search-icon-img
search-icon-img
Advertisement

ਲੋਕ ਮਹੀਨੇ ਤੋਂ ਸੀਵਰੇਜ ਵਾਲਾ ਪਾਣੀ ਪੀਣ ਲਈ ਮਜਬੂਰ

ਕੌਂਸਲ ਅਧਿਕਾਰੀਆਂ ਖ਼ਿਲਾਫ਼ ਨਾਅਰੇਬਾਜ਼ੀ; ਮਸਲਾ ਹੱਲ ਨਾ ਹੋਣ ’ਤੇ ਸੰਘਰਸ਼ ਤੇਜ਼ ਕਰਨ ਦੀ ਚਿਤਾਵਨੀ

  • fb
  • twitter
  • whatsapp
  • whatsapp
Advertisement

ਬਲਟਾਣਾ ਦੇ ਵਾਰਡ ਨੰਬਰ 7 ਅਧੀਨ ਵਿਕਾਸ ਨਗਰ ਵਿੱਚ ਪਿਛਲੇ ਇੱਕ ਮਹੀਨੇ ਤੋਂ ਪੀਣ ਵਾਲੇ ਪਾਣੀ ਵਿੱਚ ਸੀਵਰੇਜ ਦਾ ਗੰਦਾ ਪਾਣੀ ਮਿਲ ਕੇ ਆਉਣ ਕਾਰਨ ਲੋਕਾਂ ਨੂੰ ਪ੍ਰੇਸ਼ਾਨ ਹੋਣਾ ਪੈ ਰਿਹਾ ਹੈ। ਸਮੱਸਿਆ ਦਾ ਹੱਲ ਨਾ ਹੋਣ ਤੋਂ ਖ਼ਫ਼ਾ ਵਸਨੀਕਾਂ ਨੇ ਅੱਜ ਪ੍ਰਦਰਸ਼ਨ ਕਰਦਿਆਂ ਨਗਰ ਕੌਂਸਲ ਦੇ ਕਾਰਜਕਾਰੀ ਅਧਿਕਾਰੀ ਅਤੇ ਹੋਰ ਅਧਿਕਾਰੀਆਂ ਖ਼ਿਲਾਫ਼ ਨਾਅਰੇਬਾਜ਼ੀ ਕੀਤੀ। ਵਾਰਡ ਵਾਸੀ ਰਮਨ ਕੁਮਾਰ ਸੈਣੀ, ਕੌਂਸਲਰ ਸੁਰੇਸ਼ ਸੈਣੀ, ਕੁਸ਼ਾਇਲਾ ਦੇਵੀ, ਸ਼ੁਕੰਲਤਾ, ਗੁਰਮੇਲ ਕੌਰ, ਪਵਨ ਕੁਮਾਰ, ਅਵਤਾਰ ਸਿੰਘ, ਸੰਜੇ ਨੇ ਦੱਸਿਆ ਕਿ ਉਹ ਪਿਛਲੇ ਇੱਕ ਮਹੀਨੇ ਤੋਂ ਇਸ ਸਮੱਸਿਆ ਸਬੰਧੀ ਨਗਰ ਕੌਂਸਲ ਅਧਿਕਾਰੀਆਂ ਨੂੰ ਕਈ ਵਾਰ ਸ਼ਿਕਾਇਤ ਕਰ ਚੁੱਕੇ ਹਨ ਪਰ ਇਸ ਦੇ ਬਾਵਜੂਦ ਸਮੱਸਿਆ ਦਾ ਸਥਾਈ ਹੱਲ ਨਹੀਂ ਕੀਤਾ ਗਿਆ। ਉਨ੍ਹਾਂ ਦੋਸ਼ ਲਾਇਆ ਕਿ ਕਾਰਜਕਾਰੀ ਅਧਿਕਾਰੀ ਨਾਲ ਸੰਪਰਕ ਕਰਨ ’ਤੇ ਅਕਸਰ ਮੀਟਿੰਗ ਵਿੱਚ ਹੋਣ ਦਾ ਕਹਿ ਕੇ ਫੋਨ ਕੱਟ ਦਿੱਤਾ ਜਾਂਦਾ ਹੈ।

ਵਸਨੀਕਾਂ ਨੇ ਦੱਸਿਆ ਕਿ ਕਰੀਬ 15 ਦਿਨ ਪਹਿਲਾਂ ਸਮੱਸਿਆ ਨੂੰ ਆਰਜ਼ੀ ਤੌਰ ’ਤੇ ਠੀਕ ਕੀਤਾ ਗਿਆ ਸੀ ਪਰ ਅਗਲੇ ਹੀ ਦਿਨ ਮੁੜ ਪੀਣ ਵਾਲੇ ਪਾਣੀ ਵਿੱਚ ਗੰਦਾ ਪਾਣੀ ਆਉਣਾ ਸ਼ੁਰੂ ਹੋ ਗਿਆ। ਇਸ ਤੋਂ ਬਾਅਦ ਲੋਕ ਲਗਾਤਾਰ ਇਸ ਸਮੱਸਿਆ ਨਾਲ ਜੂਝ ਰਹੇ ਹਨ। ਲੋਕਾਂ ਅਨੁਸਾਰ ਸੜਕ ਦੇ ਵਿਚਕਾਰ ਸੀਵਰੇਜ ਦਾ ਢੱਕਣ ਹੋਣ ਕਾਰਨ ਆਵਾਜਾਈ ਪ੍ਰਭਾਵਿਤ ਹੋ ਰਹੀ ਹੈ। ਉਨ੍ਹਾਂ ਕਿਹਾ ਕਿ ਸੀਵਰੇਜ ਦਾ ਪਾਣੀ ਪੀਣ ਵਾਲੇ ਪਾਣੀ ਵਿੱਚ ਮਿਲਣ ਕਾਰਨ ਲੋਕਾਂ ਦੀ ਸਿਹਤ ਪ੍ਰਭਾਵਿਤ ਹੋ ਰਹੀ ਹੈ ਅਤੇ ਕਈ ਲੋਕਾਂ ਨੂੰ ਦਸਤ ਤੇ ਉਲਟੀਆਂ ਦੀ ਸ਼ਿਕਾਇਤ ਹੈ। ਵਸਨੀਕਾਂ ਨੇ ਖਦਸ਼ਾ ਪ੍ਰਗਟਾਇਆ ਕਿ ਜੇਕਰ ਸਮੱਸਿਆ ਦਾ ਜਲਦੀ ਪੱਕਾ ਹੱਲ ਨਾ ਕੀਤਾ ਗਿਆ ਤਾਂ ਬਿਮਾਰੀਆਂ ਫੈਲਣ ਦਾ ਖ਼ਤਰਾ ਵਧ ਸਕਦਾ ਹੈ।

Advertisement

ਵਸਨੀਕਾਂ ਨੇ ਨਗਰ ਕੌਂਸਲ ਪ੍ਰਸ਼ਾਸਨ ਤੋਂ ਮੰਗ ਕੀਤੀ ਕਿ ਪੀਣ ਵਾਲੇ ਪਾਣੀ ਅਤੇ ਸੀਵਰੇਜ ਦੀਆਂ ਲਾਈਨਾਂ ਦੀ ਤੁਰੰਤ ਜਾਂਚ ਕਰਵਾ ਕੇ ਗੰਦੇ ਪਾਣੀ ਦੀ ਸਮੱਸਿਆ ਦਾ ਸਥਾਈ ਹੱਲ ਕੀਤਾ ਜਾਵੇ। ਉਨ੍ਹਾਂ ਚਿਤਾਵਨੀ ਦਿੱਤੀ ਕਿ ਜੇਕਰ ਜਲਦ ਸਮੱਸਿਆ ਦਾ ਹੱਲ ਨਾ ਹੋਇਆ ਤਾਂ ਉਹ ਆਪਣਾ ਸੰਘਰਸ਼ ਹੋਰ ਤੇਜ਼ ਕਰਨ ਲਈ ਮਜਬੂਰ ਹੋਣਗੇ। ਨਗਰ ਕੌਂਸਲ ਦੇ ਪ੍ਰਧਾਨ ਗੁਰਪ੍ਰੀਤ ਸਿੰਘ ਵਿਰਕ ਨੇ ਕਿਹਾ ਕਿ ਮਾਮਲਾ ਧਿਆਨ ਵਿੱਚ ਆਉਣ ਮਗਰੋਂ ਸਮੱਸਿਆ ਹੱਲ ਕਰਵਾ ਦਿੱਤਾ ਜਾਵੇਗਾ।

Advertisement

Advertisement
×