ਲੋਕਾਂ ਨੇ ‘ਆਪ’ ਦੀਆਂ ਨੀਤੀਆਂ ’ਤੇ ਮੋਹਰ ਲਾਈ: ਗੈਰੀ ਬੜਿੰਗ
ਤਰਨ ਤਾਰਨ ਜ਼ਿਮਨੀ ਚੋਣ ਵਿੱਚ ‘ਆਪ’ ਉਮੀਦਵਾਰ ਹਰਮੀਤ ਸਿੰਘ ਸੰਧੂ ਦੀ ਜਿੱਤ ’ਤੇ ਹਲਕਾ ਅਮਲੋਹ ਦੇ ਵਿਧਾਇਕ ਗੁਰਿੰਦਰ ਸਿੰਘ ਗੈਰੀ ਬੜਿੰਗ ਦੇ ਦਫ਼ਤਰ ਅੱਗੇ ਢੋਲ ਨਾਲ ਵਰਕਰਾਂ ਨੇ ਖੁਸ਼ੀ ਮਨਾਈ ਅਤੇ ਲੱਡੂ ਵੰਡੇ। ਵਿਧਾਇਕ ਗੁਰਿੰਦਰ ਸਿੰਘ ਗੈਰੀ ਬੜਿੰਗ ਨੇ ਕਿਹਾ ਕਿ ਇਹ ਨਤੀਜੇ ਸਾਬਤ ਕਰਦੇ ਹਨ ਕਿ ਲੋਕ ‘ਆਪ’ ਸਰਕਾਰ ਦੀਆਂ ਨੀਤੀਆਂ ਨਾਲ ਖੁਸ਼ ਹਨ ਅਤੇ ਪਾਰਟੀ ਨਾਲ ਖੜ੍ਹੇ ਹਨ। ਉਨ੍ਹਾਂ ਕਿਹਾ ਕਿ ਇਸ ਨਤੀਜੇ ਨੇ ਵਿਰੋਧੀ ਪਾਰਟੀਆਂ ਦੇ ਸਾਰੇ ਭੁਲੇਖੇ ਦੂਰ ਕਰ ਦਿੱਤੇ ਹਨ ਅਤੇ ਜਿਹੜੀ ਕਾਂਗਰਸ ਭਾਜਪਾ 2027 ਵਿੱਚ ਸਰਕਾਰ ਬਨਾਉਂਣ ਦੇ ਸੁਪਨੇ ਲੈਦੀ ਸੀ ਉਨ੍ਹਾਂ ਦੇ ਉਮੀਦਵਾਰ ਆਪਣੀਆਂ ਜ਼ਮਾਨਤਾ ਤੱਕ ਨਹੀਂ ਬਚਾ ਸਕੇ। ਇਸ ਮੌਕੇ ਦਰਸ਼ਨ ਸਿੰਘ ਚੀਮਾ, ਚੇਅਰਪਰਸਨ ਸੁਖਵਿੰਦਰ ਕੌਰ ਗਹਿਲੋਤ, ਕਾਰਜਕਾਰੀ ਪ੍ਰਧਾਨ ਵਿੱਕੀ ਮਿੱਤਲ, ਕੋਆਰਡੀਨੇਟਰ ਇਕਬਾਲ ਸਿੰਘ ਰਾਏ, ਕੁਲਜੀਤ ਸਿੰਘ ਨਰੈਣਗੜ੍ਹ, ਕੁਲਦੀਪ ਦੀਪਾ, ਪਾਲੀ ਅਰੋੜਾ, ਗੁਰਮੀਤ ਸਿੰਘ ਛੰਨਾ, ਬੰਟੀ ਥੌਰ, ਯਾਦਵਿੰਦਰ ਸਿੰਘ ਲੱਕੀ ਭਲਵਾਨ ਸਲਾਣਾ, ਸਰਪੰਚ ਜਗਦੀਪ ਸਿੰਘ ਜਿੰਮੀ ਲਾਡਪੁਰ, ਸਰਪੰਚ ਅਮਨਦੀਪ ਸਿੰਘ ਧਰਮਗੜ੍ਹ, ਪ੍ਰਧਾਨ ਪ੍ਰਦੀਪ ਸਿੰਘ ਕੁੰਜਾਰੀ ਆਦਿ ਮੌਜੂਦ ਸਨ।
