ਲੋਕ ‘ਆਪ’ ਨੂੰ ਸਬਕ ਸਿਖਾਉਣ ਲਈ ਤਿਆਰ: ਕੰਗ
ਸਾਬਕਾ ਮੰਤਰੀ ਜਗਮੋਹਨ ਸਿੰਘ ਕੰਗ ਨੇ ਹਲਕਾ ਖਰੜ ਦੇ ਕੁਰਾਲੀ ਨੇੜਲੇ ਪਿੰਡ ਸ਼ੇਖਪੁਰਾ ਦਾ ਦੌਰਾ ਕਰਦਿਆਂ ਪਿੰਡ ਵਾਸੀਆਂ ਦੀਆਂ ਸਮੱਸਿਆਵਾਂ ਸੁਣੀਆਂ ਤੇ ਪੰਚਾਇਤ ਤੋਂ ਵਿਕਾਸ ਕੰਮਾਂ ਸਬੰਧੀ ਜਾਣਕਾਰੀ ਹਾਸਲ ਕੀਤੀ। ਇਸ ਮੌਕੇ ਸ੍ਰੀ ਕੰਗ ਨੇ ‘ਆਪ’ ਸਰਕਾਰ ‘ਤੇ ਪਿੰਡਾਂ ਦੇ...
ਸਾਬਕਾ ਮੰਤਰੀ ਜਗਮੋਹਨ ਸਿੰਘ ਕੰਗ ਨੇ ਹਲਕਾ ਖਰੜ ਦੇ ਕੁਰਾਲੀ ਨੇੜਲੇ ਪਿੰਡ ਸ਼ੇਖਪੁਰਾ ਦਾ ਦੌਰਾ ਕਰਦਿਆਂ ਪਿੰਡ ਵਾਸੀਆਂ ਦੀਆਂ ਸਮੱਸਿਆਵਾਂ ਸੁਣੀਆਂ ਤੇ ਪੰਚਾਇਤ ਤੋਂ ਵਿਕਾਸ ਕੰਮਾਂ ਸਬੰਧੀ ਜਾਣਕਾਰੀ ਹਾਸਲ ਕੀਤੀ। ਇਸ ਮੌਕੇ ਸ੍ਰੀ ਕੰਗ ਨੇ ‘ਆਪ’ ਸਰਕਾਰ ‘ਤੇ ਪਿੰਡਾਂ ਦੇ ਵਿਕਾਸ ਨੂੰ ਅਣਗੌਲਿਆ ਕਰਨ ਦਾ ਦੋਸ਼ ਲਗਾਇਆ। ਉਨ੍ਹਾਂ ਕਿਹਾ ਕਿ ਪੰਜਾਬ ਦੇ ਲੋਕ ਇਸ ਸਰਕਾਰ ਨੂੰ ਸਬਕ ਸਿਖਾਉਣ ਲਈ ਤਿਆਰ ਬੈਠੇ ਹਨ।
ਇਸ ਮੌਕੇ ਪਿੰਡ ਦੇ ਪਤਵੰਤਿਆਂ ਨੇ ਸ੍ਰੀ ਕੰਗ ਨੂੰ ਜਾਣੂ ਕਰਵਾਇਆ ਕਿ ਜਦੋਂ ਦੀ ਪੰਚਾਇਤ ਹੋਂਦ ਵਿੱਚ ਆਈ ਹੈ ਵਿਕਾਸ ਦੇ ਕੰਮਾਂ ਲਈ ਕੋਈ ਵੀ ਗਰਾਂਟ ਨਹੀਂ ਮਿਲੀ। ਪਿੰਡ ਵਾਸੀਆਂ ਨੇ ਦੱਸਿਆ ਕਿ ਇਸ ਕਾਰਨ ਪਿੰਡ ਦੇ ਵਿਕਾਸ ਕਾਰਜ ਬਿਲਕੁਲ ਠੱਪ ਪਏ ਹਨ। ਇਸੇ ਦੌਰਾਨ ਪਿੰਡ ਵਾਸੀਆਂ ਨੇ ਸ੍ਰੀ ਕੰਗ ਨੂੰ ਜਾਣੂ ਕਰਵਾਇਆ ਕਿ ਉਨ੍ਹਾਂ ਵਲੋਂ ਪਿੰਡ ਦੇ ਨਾਲ ਲਗਦੀ ਨਦੀ ਵਿੱਚ ਬਣਾਇਆ ਕਾਜ਼ਵੇਅ ਖ਼ਰਾਬ ਹੋ ਚੁੱਕਾ ਹੈ। ਇਸ ਤੋਂ ਇਲਾਵਾ ਪਿੰਡ ਵਾਸੀਆਂ ਤੇ ਪਤਵੰਤਿਆਂ ਨੇ ਸੜਕਾਂ ਦੀ ਮਾੜੀ ਹਾਲਤ ਸਬੰਧੀ ਵੀ ਸ੍ਰੀ ਕੰਗ ਨੂੰ ਜਾਣੂ ਕਰਵਾਇਆ। ਉਨ੍ਹਾਂ ਕਿਹਾ ਕਿ ਅਗਲੀਆਂ ਵਿਧਾਨ ਸਭਾ ਚੋਣਾਂ ਵਿੱਚ ਕਾਂਗਰਸ ਦੀ ਸਰਕਾਰ ਬਣੇਗੀ। ਇਸ ਮੌਕੇ ਰਾਜਿੰਦਰ ਸਿੰਘ ਅੰਦਹੇੜੀ, ਗੁਰਮੀਤ ਸਿੰਘ, ਹਰਬੰਸ ਸਿੰਘ, ਦੀਦਾਰ ਸਿੰਘ, ਪਰਮਜੀਤ ਸਿੰਘ, ਸੁਖਦੇਵ ਸਿੰਘ, ਮੋਹਣ ਸਿੰਘ, ਰਾਜਿੰਦਰ ਸਿੰਘ ਆਦਿ ਹਾਜ਼ਰ ਸਨ।