ਲੋਕ ‘ਆਪ’ ਤੋਂ ਛੁਟਕਾਰਾ ਚਾਹੁੰਦੇ: ਪਡਿਆਲਾ
ਜ਼ਿਲ੍ਹਾ ਕਾਂਗਰਸ ਕਮੇਟੀ ਦੇ ਸਾਬਕਾ ਪ੍ਰਧਾਨ ਰਣਜੀਤ ਸਿੰਘ ਜੀਤੀ ਪਡਿਆਲਾ ਦੀ ਅਗਵਾਈ ਹੇਠ ਵੱਡਾ ਕਾਫ਼ਲਾ ਸੰਗਰੂਰ ਇਨਸਾਫ਼ ਰੈਲੀ ਵਿੱਚ ਸ਼ਾਮਲ ਹੋਇਆ। ਇਸ ਮੌਕੇ ਗੱਲਬਾਤ ਕਰਦਿਆਂ ਜੀਤੀ ਪਡਿਆਲਾ ਨੇ ਕਿਹਾ ਕਿ ਇਨਸਾਫ਼ ਰੈਲੀ ਵਿੱਚ ਸ਼ਾਮਲ ਹੋਣ ਲਈ ਪਾਰਟੀ ਵਰਕਰਾਂ ਅੰਦਰ ਭਾਰੀ...
Advertisement
ਜ਼ਿਲ੍ਹਾ ਕਾਂਗਰਸ ਕਮੇਟੀ ਦੇ ਸਾਬਕਾ ਪ੍ਰਧਾਨ ਰਣਜੀਤ ਸਿੰਘ ਜੀਤੀ ਪਡਿਆਲਾ ਦੀ ਅਗਵਾਈ ਹੇਠ ਵੱਡਾ ਕਾਫ਼ਲਾ ਸੰਗਰੂਰ ਇਨਸਾਫ਼ ਰੈਲੀ ਵਿੱਚ ਸ਼ਾਮਲ ਹੋਇਆ। ਇਸ ਮੌਕੇ ਗੱਲਬਾਤ ਕਰਦਿਆਂ ਜੀਤੀ ਪਡਿਆਲਾ ਨੇ ਕਿਹਾ ਕਿ ਇਨਸਾਫ਼ ਰੈਲੀ ਵਿੱਚ ਸ਼ਾਮਲ ਹੋਣ ਲਈ ਪਾਰਟੀ ਵਰਕਰਾਂ ਅੰਦਰ ਭਾਰੀ ਉਤਸ਼ਾਹ ਸੀ। ਉਨ੍ਹਾਂ ਕਿਹਾ ਕਿ ਪੰਜਾਬ ਦੇ ਲੋਕ ਮੌਜੂਦਾ ਸਰਕਾਰ ਤੋਂ ਛੁਟਕਾਰਾ ਪਾਉਣਾ ਚਾਹੁੰਦੇ ਹਨ ਅਤੇ ਅੱਜ ਦੀ ਰੈਲੀ ਨੇ ਇਹ ਸਾਬਤ ਕਰ ਦਿੱਤਾ ਹੈ ਕਿ ਸੂਬੇ ਦੇ ਲੋਕ ਹੁਣ ਸਿਆਸੀ ਬਦਲਾਅ ਲਿਆਉਣ ਲਈ ਪੂਰੀ ਤਰ੍ਹਾਂ ਤਿਆਰ ਹਨ। ਉਨ੍ਹਾਂ ਦਾਅਵਾ ਕੀਤਾ ਕਿ ਰੈਲੀ ਦੀ ਕਾਮਯਾਬੀ ਨੂੰ ਦੇਖਦਿਆਂ 2027 ਦੀਆਂ ਚੋਣਾਂ ਮਗਰੋਂ ਸੂਬੇ ਵਿੱਚ ਕਾਂਗਰਸ ਪਾਰਟੀ ਦੀ ਸਰਕਾਰ ਬਣਨੀ ਤੈਅ ਹੈ। ਅੱਜ ਪੰਜਾਬ ਦੇ ਸਾਰੇ ਲੋਕ ‘ਆਪ’ ਅਤੇ ਭਾਜਪਾ ਦੀਆਂ ਨੀਤੀਆਂ ਤੋਂ ਤੰਗ ਹਨ ਤੇ ਪੂਰੇ ਦੇਸ਼ ਦੇ ਲੋਕ ਹੁਣ ਰਾਹੁਲ ਗਾਂਧੀ ਵੱਲ ਦੇਖ ਰਹੇ ਹਨ।
Advertisement
Advertisement
×

