ਲੋਕ ਸੇਵਾ ਪ੍ਰਣਾਲੀ ਵਿੱਚ ਲੋਕਾਂ ਦਾ ਭਰੋਸਾ ਜ਼ਰੂਰੀ: ਪੁਰੋਹਿਤ : The Tribune India

ਲੋਕ ਸੇਵਾ ਪ੍ਰਣਾਲੀ ਵਿੱਚ ਲੋਕਾਂ ਦਾ ਭਰੋਸਾ ਜ਼ਰੂਰੀ: ਪੁਰੋਹਿਤ

ਲੋਕ ਸੇਵਾ ਪ੍ਰਣਾਲੀ ਵਿੱਚ ਲੋਕਾਂ ਦਾ ਭਰੋਸਾ ਜ਼ਰੂਰੀ: ਪੁਰੋਹਿਤ

ਫਾਇਰ ਵਿੰਗ ਵਿੱਚ ਨਵੇਂ ਭਰਤੀ ਕੀਤੇ ਨੌਜਵਾਨਾਂ ਨੂੰ ਨਿਯੁਕਤੀ ਪੱਤਰ ਸੌਂਪਦੇ ਹੋਏ ਚੰਡੀਗੜ੍ਹ ਦੇ ਪ੍ਰਸ਼ਾਸਕ ਬਨਵਾਰੀ ਲਾਲ ਪੁਰੋਹਿਤ।

ਮੁਕੇਸ਼ ਕੁਮਾਰ

ਚੰਡੀਗੜ੍ਹ, 6 ਦਸੰਬਰ

ਇੱਥੋਂ ਦੇ ਪ੍ਰਸ਼ਾਸਕ ਬਨਵਾਰੀ ਲਾਲ ਪੁਰੋਹਿਤ ਨੇ ਅੱਜ ਚੰਡੀਗੜ੍ਹ ਨਗਰ ਨਿਗਮ ਦੇ ਫਾਇਰ ਵਿਭਾਗ ਵਿੱਚ ਭਰਤੀ ਲਈ ਹੋਈ ਪ੍ਰੀਖਿਆ ਵਿੱਚ ਪਾਸ ਹੋਣ ਵਾਲੇ 268 ਫਾਇਰਮੈਨਾਂ ਨੂੰ ਇੱਥੇ ਸੈਕਟਰ 38 ਸਥਿਤ ਰਾਣੀ ਲਕਸ਼ਮੀ ਬਾਈ ਮਹਿਲਾ ਭਵਨ ਵਿੱਚ ਸਮਾਗਮ ਦੌਰਾਨ ਨਿਯੁਕਤੀ ਪੱਤਰ ਵੰਡੇ। ਨਿਯੁਕਤੀ ਪੱਤਰ ਹਾਸਲ ਕਰਨ ਵਾਲਿਆਂ ਨੂੰ ਵਧਾਈ ਦਿੰਦਿਆਂ ਪ੍ਰਸ਼ਾਸਕ ਨੇ ਕਿਹਾ ਕਿ ਲੋਕ ਸੇਵਾ ਪ੍ਰਣਾਲੀ ਵਿੱਚ ਲੋਕਾਂ ਦਾ ਭਰੋਸਾ ਬਣਾਈ ਰੱਖਣਾ ਜ਼ਰੂਰੀ ਹੈ ਅਤੇ ਇਸ ਨੂੰ ਦ੍ਰਿੜ੍ਹਤਾ ਅਤੇ ਲਗਨ ਨਾਲ ਹੀ ਪ੍ਰਾਪਤ ਕੀਤਾ ਜਾ ਸਕਦਾ ਹੈ। ਉਨ੍ਹਾਂ ਕਿਹਾ ਕਿ ਫਾਇਰ ਬ੍ਰਿਗੇਡ ਦੀ ਸਥਾਪਨਾ ਬਹਾਦਰੀ ਅਤੇ ਕੁਰਬਾਨੀ ਦੇ ਆਦਰਸ਼ਾਂ ’ਤੇ ਕੀਤੀ ਗਈ ਸੀ। ਸੰਸਦ ਮੈਂਬਰ ਕਿਰਨ ਖੇਰ ਨੇ ਨਵੇਂ ਭਰਤੀ ਹੋਏ ਫਾਇਰਮੈਨਾਂ ਨੂੰ ਵਧਾਈ ਦਿੱਤੀ ਅਤੇ ਕਿਹਾ ਕਿ ਲੋਕ ਭਲਾਈ ਦੇ ਹਿੱਤ ਵਿੱਚ ਉਨ੍ਹਾਂ ਦੀ ਡਿਊਟੀ ਚੁਣੌਤੀਪੂਰਨ ਹੈ। ਸ਼ਹਿਰ ਦੀ ਮੇਅਰ ਸਰਬਜੀਤ ਕੌਰ ਢਿੱਲੋਂ ਨੇ ਦੱਸਿਆ ਕਿ ਫਾਇਰ ਬ੍ਰਿਗੇਡ ਨੇ 1956 ਵਿੱਚ ਚੰਡੀਗੜ੍ਹ ਵਿੱਚ ਆਪਣਾ ਕੰਮ ਸਿਰਫ ਇੱਕ ‘ਟਰੇਲਰ ਪੰਪ’ ਨਾਲ ਸ਼ੁਰੂ ਕੀਤਾ ਸੀ, ਜੋ ਵਾਟਰ ਵਰਕਸ ਕੰਪਲੈਕਸ ਸੈਕਟਰ 12 ਚੰਡੀਗੜ੍ਹ ਵਿੱਚ ਰੱਖਿਆ ਗਿਆ ਸੀ। ਅੱਜ ਫਾਇਰ ਬ੍ਰਿਗੇਡ ਦੇ ਸੱਤ ਫਾਇਰ ਸਟੇਸ਼ਨਾਂ ਵਿੱਚ 197 ਫਾਇਰ ਮੁਲਾਜ਼ਮ ਅਤੇ 49 ਫਾਇਰ ਵਾਹਨ ਹਨ, ਜਿਨ੍ਹਾਂ ਦੀ ਅਗਵਾਈ ਸਟੇਸ਼ਨ ਫਾਇਰ ਅਫਸਰ ਅਤੇ ਨਿਗਮ ਕਮਿਸ਼ਨਰ ਦੀ ਸਮੁੱਚੀ ਕਮਾਂਡ ਹੇਠ ਚੀਫ ਫਾਇਰ ਅਫਸਰ ਕਰਦੇ ਹਨ। ਇਸ ਮੌਕੇ ਪ੍ਰਸ਼ਾਸਕ ਦੇ ਸਲਾਹਕਾਰ ਧਰਮਪਾਲ ਨੇ ਕਿਹਾ ਕਿ ਚੰਡੀਗੜ੍ਹ ਲਈ ਇਹ ਮਾਣ ਵਾਲੀ ਗੱਲ ਹੈ ਕਿ ਅੱਜ 268 ਫਾਇਰਮੈਨਾਂ ਨੂੰ ਨਿਯੁਕਤੀ ਪੱਤਰ ਸੌਂਪੇ ਗਏ ਹਨ। ਨਗਰ ਨਿਗਮ ਕਮਿਸ਼ਨਰ ਅਨਿੰਦਿਤਾ ਮਿੱਤਰਾ ਨੇ ਕਿਹਾ ਕਿ ਨਵੇਂ ਭਰਤੀ ਹੋਏ ਜਵਾਨਾਂ ਨੂੰ ਵੱਖ-ਵੱਖ ਫਾਇਰ ਸਟੇਸ਼ਨਾਂ ’ਤੇ ਸਖ਼ਤ ਸਿਖਲਾਈ ਦਿੱਤੀ ਜਾਵੇਗੀ। ਇਸ ਮੌਕੇ ਸਕੱਤਰ ਸਥਾਨਕ ਸਰਕਾਰ ਨਿਤਿਨ ਕੁਮਾਰ ਯਾਦਵ, ਸੀਨੀਅਰ ਡਿਪਟੀ ਮੇਅਰ ਦਲੀਪ ਸ਼ਰਮਾ, ਡਿਪਟੀ ਮੇਅਰ ਅਨੂਪ ਗੁਪਤਾ, ਇਲਾਕਾ ਕੌਂਸਲਰ ਯੋਗੇਸ਼ ਢੀਂਗਰਾ ਸਮੇਤ ਹੋਰ ਕੌਂਸਲਰ ਅਤੇ ਨਗਰ ਨਿਗਮ ਦੇ ਹੋਰ ਸੀਨੀਅਰ ਅਧਿਕਾਰੀ ਵੀ ਹਾਜ਼ਰ ਸਨ।

ਸਭ ਤੋਂ ਵੱਧ ਪੜ੍ਹੀਆਂ ਖ਼ਬਰਾਂ

ਜ਼ਰੂਰ ਪੜ੍ਹੋ

ਮੁੱਖ ਖ਼ਬਰਾਂ

ਆਰਥਿਕ ਸਰਵੇਖਣ: ਮੰਦੀ ਦੇ ਬਾਵਜੂਦ ਸੰਭਲੇਗਾ ਅਰਥਚਾਰਾ

ਆਰਥਿਕ ਸਰਵੇਖਣ: ਮੰਦੀ ਦੇ ਬਾਵਜੂਦ ਸੰਭਲੇਗਾ ਅਰਥਚਾਰਾ

ਵਿੱਤੀ ਸਾਲ 2023-24 ’ਚ ਵਿਕਾਸ ਦਰ 6.5 ਫੀਸਦ ਰਹੇਗੀ; ਵਿੱਤ ਮੰਤਰੀ ਨੇ ...

ਭਾਰਤ ਨੂੰ 2047 ਤੱਕ ਆਤਮ-ਨਿਰਭਰ ਬਣਾਉਣ ਦੀ ਲੋੜ: ਰਾਸ਼ਟਰਪਤੀ

ਭਾਰਤ ਨੂੰ 2047 ਤੱਕ ਆਤਮ-ਨਿਰਭਰ ਬਣਾਉਣ ਦੀ ਲੋੜ: ਰਾਸ਼ਟਰਪਤੀ

ਸੰਸਦ ਦੇ ਦੋਵਾਂ ਸਦਨਾਂ ਦੀ ਸਾਂਝੀ ਬੈਠਕ ਨੂੰ ਸੰਬੋਧਨ ਨਾਲ ਬਜਟ ਇਜਲਾਸ ਸ਼...

ਆਮਦਨ ਕਰ ਵਿਭਾਗ ਵੱਲੋਂ ਪਾਦਰੀਆਂ ਦੇ ਟਿਕਾਣਿਆਂ ’ਤੇ ਛਾਪੇ

ਆਮਦਨ ਕਰ ਵਿਭਾਗ ਵੱਲੋਂ ਪਾਦਰੀਆਂ ਦੇ ਟਿਕਾਣਿਆਂ ’ਤੇ ਛਾਪੇ

ਅਹਿਮ ਦਸਤਾਵੇਜ਼, ਕੰਪਿਊਟਰ, ਲੈਪਟਾਪ ਤੇ ਮੋਬਾਈਲ ਜ਼ਬਤ

ਅਧਿਕਾਰੀਆਂ ਨੂੰ ‘ਬਲੈਕਮੇਲ’ ਕਰਨ ਵਾਲਾ ਕਾਬੂ

ਅਧਿਕਾਰੀਆਂ ਨੂੰ ‘ਬਲੈਕਮੇਲ’ ਕਰਨ ਵਾਲਾ ਕਾਬੂ

ਪਟਿਆਲਾ ਦੇ ਨਿਗਮ ਇੰਜਨੀਅਰ ਤੋਂ ਮੰਗੇ ਸੀ 2 ਕਰੋੜ ਰੁਪਏ

ਸ਼ਹਿਰ

View All