ਲੋਕਾਂ ਦੀਆਂ ਸਮੱਸਿਆਵਾਂ ਤੁਰੰਤ ਹੱਲ ਹੋਣ: ਬੈਂਸ
ਬਲਵਿੰਦਰ ਰੈਤ ਨੰਗਲ, 29 ਜੂਨ ਕੈਬਨਿਟ ਮੰਤਰੀ ਹਰਜੋਤ ਸਿੰਘ ਬੈਂਸ ਨੇ ਜਨਤਾ ਦਰਬਾਰ ’ਚ ਲੋਕਾਂ ਦੀਆਂ ਸ਼ਿਕਾਇਤਾਂ ਸੁਣੀਆਂ ਅਤੇ ਮੌਕੇ ’ਤੇ ਹੀ ਅਧਿਕਾਰੀਆਂ ਨੂੰ ਹੱਲ ਕਰਨ ਦੇ ਨਿਰਦੇਸ਼ ਦਿੱਤੇ। ਮੰਤਰੀ ਬੈਂਸ ਨੇ ਬਜ਼ੁਰਗਾਂ ਤੇ ਵਿਦਿਆਰਥੀਆਂ ਦੀਆਂ ਦਿੱਕਤਾਂ ਧਿਆਨ ਨਾਲ ਸੁਣੀਆਂ...
Advertisement
ਬਲਵਿੰਦਰ ਰੈਤ
ਨੰਗਲ, 29 ਜੂਨ
Advertisement
ਕੈਬਨਿਟ ਮੰਤਰੀ ਹਰਜੋਤ ਸਿੰਘ ਬੈਂਸ ਨੇ ਜਨਤਾ ਦਰਬਾਰ ’ਚ ਲੋਕਾਂ ਦੀਆਂ ਸ਼ਿਕਾਇਤਾਂ ਸੁਣੀਆਂ ਅਤੇ ਮੌਕੇ ’ਤੇ ਹੀ ਅਧਿਕਾਰੀਆਂ ਨੂੰ ਹੱਲ ਕਰਨ ਦੇ ਨਿਰਦੇਸ਼ ਦਿੱਤੇ। ਮੰਤਰੀ ਬੈਂਸ ਨੇ ਬਜ਼ੁਰਗਾਂ ਤੇ ਵਿਦਿਆਰਥੀਆਂ ਦੀਆਂ ਦਿੱਕਤਾਂ ਧਿਆਨ ਨਾਲ ਸੁਣੀਆਂ ਤੇ ਢੁਕਵਾਂ ਹੱਲ ਕਰਨ ਦੇ ਨਿਰਦੇਸ਼ ਦਿੱਤੇ। ਇਸ ਮੌਕੇ ਡਾ. ਸੰਜੀਵ ਗੌਤਮ, ਦੀਪਕ ਸੋਨੀ, ਦਇਆ ਸਿੰਘ ਸਿੱਖਿਆ ਕੋਆਰਡੀਨਟਰ, ਐਡਵੋਕੇਟ ਨਿਸ਼ਾਤ ਗੁਪਤਾ, ਅਸ਼ਵਨੀ ਸ਼ਰਮਾ, ਦਲਜੀਤ ਸਿੰਘ, ਅਮਿਤ ਬਰਾਰੀ, ਗੁਰਜਿੰਦਰ ਸ਼ੋਕਰ ਆਦਿ ਹਾਜ਼ਰ ਸਨ।
ਇਸੇ ਦੌਰਾਨ ਪਿੰਡ ਮਝੇੜ ਦੇ ਲੋਕਾਂ ਨੇ ‘ਆਪ’ ਦੇ ਕੰਮਾਂ ਤੋਂ ਪ੍ਰਭਾਵਿਤ ਹੋ ਕੇ ਪਾਰਟੀ ਵਿੱਚ ਸ਼ਾਮਲ ਹੋਣ ਦਾ ਐਲਾਨ ਕੀਤਾ। ਪਿੰਡ ਤੇ ਵਸਨੀਕ ਸਾਬਕਾ ਪੰਚ ਹਰਨਾਮ ਸਿੰਘ, ਸੁਖਦੇਵ ਸ਼ਿੰਘ ਪੰਚ, ਦਲਜੀਤ ਸਿੰਘ, ਇੰਦਰਜੀਤ ਸਿੰਘ, ਅਸ਼ਵਨੀ, ਬਲਵਿੰਦਰ ਸਿੰਘ, ਰਾਣਾ ਸਿੰਘ ਚੌਧਰੀ, ਗੁਰਚਰਨ ਸਿੰਘ ਸਾਬਕਾ ਪੰਚ ਨੂੰ ਮੰਤਰੀ ਬੈਂਸ ਨੇ ਪਾਰਟੀ ਵਿੱਚ ਸ਼ਾਮਲ ਕੀਤਾ ਅਤੇ ਉਨ੍ਹਾਂ ਦਾ ਸਵਾਗਤ ਕੀਤਾ।
Advertisement
×