ਪੈਰੀ ਕਤਲ ਮਾਮਲਾ: ਇਕ ਹੋਰ ਮੁਲਜ਼ਮ ਗ੍ਰਿਫ਼ਤਾਰ
ਚੰਡੀਗੜ੍ਹ ਪੁਲੀਸ ਦੀ ਜ਼ਿਲ੍ਹਾ ਕ੍ਰਾਈਸ ਸੈੱਲ ਦੀ ਟੀਮ ਨੇ ਸੈਕਟਰ-26 ਸਥਿਤ ਟਿੰਬਰ ਮਾਰਕੀਟ ਵਿੱਚ ਹੋਏ ਇੰਦਰਪ੍ਰੀਤ ਪੈਰੀ ਦੇ ਕਤਲ ਦੇ ਮਾਮਲੇ ਵਿੱਚ ਇਕ ਹੋਰ ਮੁਲਜ਼ਮ ਨੂੰ ਗ੍ਰਿਫ਼ਤਾਰ ਕਰ ਲਿਆ ਹੈ। ਮੁਲਜ਼ਮ ਤੋਂ ਇੱਕ ਪਿਸਤੌਲ ਤੇ ਦੋ ਕਾਰਤੂਸ ਬਰਾਮਦ ਕੀਤੇ ਹਨ।...
Advertisement
ਚੰਡੀਗੜ੍ਹ ਪੁਲੀਸ ਦੀ ਜ਼ਿਲ੍ਹਾ ਕ੍ਰਾਈਸ ਸੈੱਲ ਦੀ ਟੀਮ ਨੇ ਸੈਕਟਰ-26 ਸਥਿਤ ਟਿੰਬਰ ਮਾਰਕੀਟ ਵਿੱਚ ਹੋਏ ਇੰਦਰਪ੍ਰੀਤ ਪੈਰੀ ਦੇ ਕਤਲ ਦੇ ਮਾਮਲੇ ਵਿੱਚ ਇਕ ਹੋਰ ਮੁਲਜ਼ਮ ਨੂੰ ਗ੍ਰਿਫ਼ਤਾਰ ਕਰ ਲਿਆ ਹੈ। ਮੁਲਜ਼ਮ ਤੋਂ ਇੱਕ ਪਿਸਤੌਲ ਤੇ ਦੋ ਕਾਰਤੂਸ ਬਰਾਮਦ ਕੀਤੇ ਹਨ। ਮੁਲਜ਼ਮ ਦੀ ਪਛਾਣ ਸੰਨੀ ਕੁਮਾਰ (35) ਵਾਸੀ ਲੁਧਿਆਣਾ ਵਜੋਂ ਹੋਈ ਹੈ, ਜਿਸ ਵੱਲੋਂ ਹਮਲਾਵਰਾਂ ਨੂੰ ਪੈਰੀ ’ਤੇ ਹਮਲਾ ਕਰਨ ਤੋਂ ਪਹਿਲਾਂ ਲੁਧਿਆਣਾ ਵਿਖੇ ਪਨਾਹ ਦਿੱਤੀ ਸੀ। ਚੰਡੀਗੜ੍ਹ ਪੁਲੀਸ ਨੇ ਸੰਨੀ ਕੁਮਾਰ ਨੂੰ ਗ੍ਰਿਫ਼ਤਾਰ ਕਰਕੇ ਪੁੱਛ-ਪੜਤਾਲ ਸ਼ੁਰੂ ਕਰ ਦਿੱਤੀ ਹੈ। ਪੁਲੀਸ ਅਨੁਸਾਰ ਪੈਰੀ ਦਾ ਕਤਲ ਕਰਨ ਤੋਂ ਪਹਿਲਾਂ ਹਮਲਾਵਰ ਖਰੜ ਰੁਕੇ ਹੋਏ ਸਨ। ਇਸੇ ਮਾਮਲੇ ’ਚ ਪੁਲੀਸ ਨੇ ਪਹਿਲਾਂ ਰਾਹੁਲ ਨੂੰ ਗ੍ਰਿਫ਼ਤਾਰ ਕੀਤਾ ਸੀ ਤੇ ਹੁਣ ਸੰਨੀ ਨੂੰ ਗ੍ਰਿਫ਼ਤਾਰ ਕੀਤਾ ਹੈ। ਇਸ ਦੌਰਾਨ ਪੁਲੀਸ ਨੇ ਮੁਲਜ਼ਮਾਂ ਵੱਲੋਂ ਵਾਰਦਾਤ ਵਿੱਚ ਵਰਤੀ ਕਾਰ ਪੰਚਕੂਲਾ ਵਿੱਚੋਂ ਬਰਾਮਦ ਕਰ ਲਈ ਹੈ।
Advertisement
Advertisement
