ਪੰਜਾਬਦੇਸ਼ਵਿਦੇਸ਼ਖੇਡਾਂਦਿੱਲੀਚੰਡੀਗੜ੍ਹਹਰਿਆਣਾਮਾਲਵਾਮਾਝਾਦੋਆਬਾਸਤਰੰਗਟਰੈਂਡਿੰਗExplainersਫ਼ੀਚਰਪਰਵਾਸੀ
Advertisement

ਸ਼ਾਮਲਾਤ ਜ਼ਮੀਨਾਂ ਵੇਚਣ ਦੀ ਤਜਵੀਜ਼ ਖ਼ਿਲਾਫ਼ ਮੰਗ ਪੱਤਰ ਸੌਂਪਿਆ

ਸਯੁੰਕਤ ਕਿਸਾਨ ਮੋਰਚੇ ਦੀ ਅਗਵਾਈ ਹੇਠਲੀਆਂ ਕਿਸਾਨ ਜਥੇਬੰਦੀਆਂ ਦੇ ਆਗੂਆਂ ਨੇ ਮੁਹਾਲੀ ਦੀ ਡਿਪਟੀ ਕਮਿਸ਼ਨਰ ਨੂੰ ਮੁੱਖ ਮੰਤਰੀ ਦੇ ਨਾਮ ਵਾਲਾ ਮੰਗ ਪੱਤਰ ਸੌਂਪ ਕੇ ਮੁਹਾਲੀ ਬਲਾਕ ਦੇ ਪਿੰਡਾਂ ਦੀਆਂ ਸ਼ਾਮਲਾਤ ਜ਼ਮੀਨਾਂ ਵੇਚਣ ਦੀ ਤਜਵੀਜ਼ ਦਾ ਵਿਰੋਧ ਕੀਤਾ ਹੈ। ਉਨ੍ਹਾਂ...
ਡਿਪਟੀ ਕਮਿਸ਼ਨਰ ਕੋਮਲ ਮਿੱਤਲ ਨੂੰ ਮੰਗ ਪੱਤਰ ਦਿੰਦੇ ਹੋਏ ਕਿਸਾਨ ਜਥੇਬੰਦੀਆਂ ਦੇ ਆਗੂ। -ਫੋਟੋ: ਚਿੱਲਾ
Advertisement

ਸਯੁੰਕਤ ਕਿਸਾਨ ਮੋਰਚੇ ਦੀ ਅਗਵਾਈ ਹੇਠਲੀਆਂ ਕਿਸਾਨ ਜਥੇਬੰਦੀਆਂ ਦੇ ਆਗੂਆਂ ਨੇ ਮੁਹਾਲੀ ਦੀ ਡਿਪਟੀ ਕਮਿਸ਼ਨਰ ਨੂੰ ਮੁੱਖ ਮੰਤਰੀ ਦੇ ਨਾਮ ਵਾਲਾ ਮੰਗ ਪੱਤਰ ਸੌਂਪ ਕੇ ਮੁਹਾਲੀ ਬਲਾਕ ਦੇ ਪਿੰਡਾਂ ਦੀਆਂ ਸ਼ਾਮਲਾਤ ਜ਼ਮੀਨਾਂ ਵੇਚਣ ਦੀ ਤਜਵੀਜ਼ ਦਾ ਵਿਰੋਧ ਕੀਤਾ ਹੈ। ਉਨ੍ਹਾਂ ਕਿਹਾ ਕਿ ਐੱਸਕੇਐੱਮ ਕਿਸੇ ਵੀ ਕੀਮਤ ’ਤੇ ਅਜਿਹਾ ਨਹੀਂ ਹੋਣ ਦੇਵੇਗਾ ਅਤੇ ਜੇ ਪੰਚਾਇਤ ਵਿਭਾਗ ਨੇ ਕਿਸੇ ਦਬਾਅ ਅਧੀਨ ਪੰਚਾਇਤਾਂ ਤੋਂ ਮਤੇ ਪਵਾਏ ਜਾਣ ਦੀ ਕੋਸ਼ਿਸ਼ ਕੀਤੀ ਤਾਂ ਕਿਸਾਨ ਜਥੇਬੰਦੀਆਂ ਸੰਘਰਸ਼ ਤੋਂ ਗੁਰੇਜ਼ ਨਹੀਂ ਕਰਨਗੀਆਂ। ਕਿਸਾਨ ਆਗੂਆਂ ਕਿਰਪਾਲ ਸਿੰਘ ਸਿਆਊ, ਪਰਮਦੀਪ ਸਿੰਘ ਬੈਦਵਾਣ, ਜਸਪਾਲ ਸਿੰਘ ਨਿਆਮੀਆਂ, ਨਛੱਤਰ ਸਿੰਘ ਬੈਦਵਾਣ, ਅੰਗਰੇਜ਼ ਸਿੰਘ ਭਦੌੜ, ਲਖਵਿੰਦਰ ਸਿੰਘ ਕਰਾਲਾ, ਦਰਸ਼ਨ ਸਿੰਘ ਦੁਰਾਲੀ, ਜਸਪਾਲ ਸਿੰਘ ਲਾਂਡਰਾਂ, ਕੁਲਵੰਤ ਸਿੰਘ ਚਿੱਲਾ, ਮੱਖਣ ਸਿੰਘ ਗੀਗੇਮਾਜਰਾ, ਗੁਰਪ੍ਰਤਾਪ ਸਿੰਘ ਬੜੀ ਨੇ ਦੱਸਿਆ ਕਿ ਮੁਹਾਲੀ ਜ਼ਿਲ੍ਹੇ ਦੇ ਪੰਚਾਇਤ ਵਿਭਾਗ ਦੇ ਅਧਿਕਾਰੀਆਂ ਵੱਲੋਂ 26 ਅਗਸਤ ਨੂੰ ਮੁਹਾਲੀ ਬਲਾਕ ਦੀਆਂ 17 ਪਿੰਡਾਂ ਦੀਆਂ ਪੰਚਾਇਤਾਂ ਨੂੰ ਬੁਲਾ ਕੇ ਸ਼ਾਮਲਾਤ ਜ਼ਮੀਨਾਂ ਖੁੱਲੀ ਬੋਲੀ ਰਾਹੀਂ ਵੇਚਣ ਦੀ ਤਜਵੀਜ਼ ਦਿੱਤੀ ਸੀ ਤੇ ਇਸ ਸਬੰਧੀ ਮਤੇ ਪਾਉਣ ਲਈ ਕਿਹਾ ਹੈ। ਉਨ੍ਹਾਂ ਕਿਹਾ ਕਿ ਸਰਪੰਚਾਂ ਵੱਲੋਂ ਮਤੇ ਪਾਉਣ ਤੋਂ ਜਵਾਬ ਦੇ ਦਿੱਤਾ ਗਿਆ ਹੈ। ਪਰਮਦੀਪ ਬੈਦਵਾਣ ਨੇ 16 ਮੈਂਬਰੀ ਸ਼ਾਮਲਾਤ ਜ਼ਮੀਨਾਂ ਬਚਾਓ ਮੋਰਚਾ ਬਣਾਉਣ ਦਾ ਵੀ ਐਲਾਨ ਕੀਤਾ। ਮੋਰਚੇ ਦੇ ਮੈਂਬਰਾਂ ’ਚ ਪਰਮਦੀਪ ਸਿੰਘ ਬੈਦਵਾਣ, ਕਿਰਪਾਲ ਸਿੰਘ ਸਿਆਊ, ਅੰਗਰੇਜ਼ ਸਿੰਘ ਭਦੌੜ, ਦਰਸ਼ਨ ਸਿੰਘ ਦੁਰਾਲੀ, ਗੁਰਪ੍ਰੀਤ ਸਿੰਘ ਸੇਖਨਾਮਾਜਰਾ, ਮੱਖਣ ਸਿੰਘ, ਰੁਸਤਮ ਅਲੀ, ਸਤਨਾਮ ਸਿੰਘ ਖਾਸਪੁਰ, ਕਮਲਜੀਤ ਸਿੰਘ ਲਾਂਡਰਾਂ, ਲਖਵਿੰਦਰ ਸਿੰਘ ਸਰਪੰਚ ਕਰਾਲਾ, ਜਸਪਾਲ ਸਿੰਘ ਲਾਂਡਰਾਂ, ਗੁਰਪ੍ਰਤਾਪ ਸਿੰਘ ਬੜੀ, ਪ੍ਰਦੀਪ ਮੁਸਾਹਿਬ, ਲਖਵਿੰਦਰ ਸਿੰਘ ਹੈਪੀ, ਰਵਿੰਦਰ ਸਿੰਘ ਵਜ਼ੀਦਪੁਰ ਅਤੇ ਦਰਸ਼ਨ ਸਿੰਘ ਦੇ ਨਾਂ ਸ਼ਾਮਲ ਕੀਤੇ ਗਏ ਹਨ।

Advertisement
Advertisement
Show comments