ਚੰਡੀਗੜ੍ਹ (ਪੱਤਰ ਪ੍ਰੇਰਕ): ਪੀਜੀਆਈ ਵਿੱਚ ਯੂਨੀਅਨ ਦੇ ਨਾਮ ਨੂੰ ਲੈ ਕੇ ਛਿੜੇ ਕਾਟੋ-ਕਲੇਸ਼ ਦੇ ਚਲਦਿਆਂ ਪੀਜੀਆਈ ਐਂਪਲਾਈਜ਼ ਯੂਨੀਅਨ (ਨਾਨ ਫੈਕਲਟੀ) ਵੱਲੋਂ ਅੱਜ ਭਾਰਤੀ ਮਜ਼ਦੂਰ ਸੰਘ ਚੰਡੀਗੜ੍ਹ ਦੀ ਸਰਪ੍ਰਸਤੀ ਹੇਠ ਪੀਜੀਆਈ ਕੰਟਰੈਕਟ ਵਰਕਰਜ਼ ਯੂਨੀਅਨ ਦੇ ਜਨਰਲ ਸਕੱਤਰ ਅਸ਼ਵਨੀ ਕੁਮਾਰ ਦੀ ਸੇਵਾਮੁਕਤੀ ਮੌਕੇ ਜ਼ਾਕਿਰ ਹਾਲ ਵਿੱਚ ਖੂਨਦਾਨ ਕੈਂਪ ਲਗਾਇਆ ਗਿਆ। ਉਥੇ ਹੀ ਪੀਜੀਆਈ ਐਂਪਲਾਈਜ਼ ਯੂਨੀਅਨ (ਨਾਨ-ਫੈਕਲਟੀ) ਦੇ ਮੌਜੂਦਾ ਪ੍ਰਧਾਨ ਹਰਭਜਨ ਸਿੰਘ ਭੱਟੀ ਅਤੇ ਜਨਰਲ ਸਕੱਤਰ ਤਰਣਦੀਪ ਸਿੰਘ ਗਰੇਵਾਲ ਨੇ ਕਿਹਾ ਕਿ ਪੀਜੀਆਈ ਪ੍ਰਬੰਧਨ ਦੇ ਨਾਲ ਮਿਲੀਭੁਗਤ ਕਰਕੇ ਯੂਨੀਅਨ ਦੇ ਨਾਂ ਦੀ ਗਲਤ ਵਰਤੋਂ ਕਰਕੇ ਇਹ ਖੂਨਦਾਨ ਕੈਂਪ ਲਗਾਇਆ ਗਿਆ ਹੈ।