ਪੀਜੀਆਈ ਵੱਲੋਂ ਆਕਸਫੋਰਡ ਵੈਕਸੀਨ ਦੇ ਟੈਸਟਿੰਗ ਟਰਾਇਲ ਸ਼ੁਰੂ

ਪੀਜੀਆਈ ਵੱਲੋਂ ਆਕਸਫੋਰਡ ਵੈਕਸੀਨ ਦੇ ਟੈਸਟਿੰਗ ਟਰਾਇਲ ਸ਼ੁਰੂ

ਪੱਤਰ ਪ੍ਰੇਰਕ
ਚੰਡੀਗੜ੍ਹ, 25 ਸਤੰਬਰ

ਕੋਵਿਡ-19 ਦੇ ਮਰੀਜ਼ਾਂ ਲਈ ਸੀਰਮ ਇੰਸਟੀਚਿਊਟ ਅਤੇ ਆਕਸਫੋਰਡ ਯੂਨੀਵਰਸਿਟੀ ਵੱਲੋਂ ਸਾਂਝੇ ਤੌਰ ’ਤੇ ਤਿਆਰ ਕੀਤੀ ਗਈ ਵੈਕਸੀਨ ਦੇ ਟੈਸਟਿੰਗ ਟਰਾਇਲ ਪੀਜੀਆਈ ਵਿੱਚ ਸ਼ੁਰੂ ਕਰ ਦਿੱਤੇ ਗਏ ਹਨ। ਫਿਲਹਾਲ ਤਿੰਨ ਤੰਦਰੁਸਤ ਵਾਲੰਟੀਅਰਾਂ ਨੂੰ ਵੈਕਸੀਨ ਦੀ ਡੋਜ਼ ਦਿੱਤੀ ਗਈ ਹੈ। ਪੀਜੀਆਈ ਦੇ ਅਹਿਮ ਸੂਤਰਾਂ ਅਨੁਸਾਰ ਜਿਨ੍ਹਾਂ ਤਿੰਨ ਵਾਲੰਟੀਅਰਾਂ ਨੂੰ ਇਹ ਵੈਕਸੀਨ ਦੀ ਡੋਜ਼ ਦਿੱਤੀ ਗਈ ਹੈ, ਉਨ੍ਹਾਂ ਨੂੰ ਪੀਜੀਆਈ ਦੇ ਡਾਕਟਰਾਂ ਵੱਲੋਂ 28 ਦਿਨਾਂ ਤੱਕ ਦੇਖ-ਰੇਖ ਹੇਠ ਰੱਖਿਆ ਜਾਵੇਗਾ। ਫਿਰ ਦੂਸਰੀ ਡੋਜ਼ ਦਿੱਤੀ ਜਾਵੇਗੀ ਅਤੇ ਫਿਰ ਤੋਂ 28 ਦਿਨਾਂ ਦੀ ਦੇਖਰੇਖ ਹੇਠ ਰੱਖਿਆ ਜਾਵੇਗਾ ਤਾਂ ਕਿ ਪਤਾ ਲਗਾਇਆ ਜਾ ਸਕੇ ਕਿ ਇਨ੍ਹਾਂ ਨੂੰ ਵੈਕਸੀਨ ਦੀ ਵਜ੍ਹਾ ਨਾਲ ਕੋਈ ਸਮੱਸਿਆ ਤਾਂ ਨਹੀਂ ਆ ਰਹੀ। ਉਸ ਮਗਰੋਂ ਖੂਨ ਦੇ ਸੈਂਪਲ ਲਏ ਜਾਣਗੇ। ਟੈਸਟਿੰਗ ਟਰਾਇਲ ਵਿੱਚ ਸ਼ਾਮਲ ਹੋਣ ਵਾਲੇ ਵਾਲੰਟੀਅਰਾਂ ਦੀ ਪਛਾਣ ਗੁਪਤ ਰੱਖੀ ਜਾਵੇਗੀ।

ਸਭ ਤੋਂ ਵੱਧ ਪੜ੍ਹੀਆਂ ਖ਼ਬਰਾਂ

ਮੁੱਖ ਖ਼ਬਰਾਂ

ਖੇਤੀ ਕਾਨੂੰਨ: ਸਮੁੱਚੇ ਦੇਸ਼ ’ਚ ਮਘੇਗਾ ਕਿਸਾਨ ਅੰਦੋਲਨ

ਖੇਤੀ ਕਾਨੂੰਨ: ਸਮੁੱਚੇ ਦੇਸ਼ ’ਚ ਮਘੇਗਾ ਕਿਸਾਨ ਅੰਦੋਲਨ

ਦੇਸ਼ ਵਿਆਪੀ ਚੱਕਾ ਜਾਮ 5 ਨੂੰ, 26-27 ਨਵੰਬਰ ਨੂੰ ‘ਦਿੱਲੀ ਚੱਲੋ’ ਪ੍ਰੋਗ...

ਅਨਲੌਕ: 30 ਨਵੰਬਰ ਤੱਕ ਜਾਰੀ ਰਹਿਣਗੇ ਮੌਜੂਦਾ ਦਿਸ਼ਾ-ਨਿਰਦੇਸ਼

ਅਨਲੌਕ: 30 ਨਵੰਬਰ ਤੱਕ ਜਾਰੀ ਰਹਿਣਗੇ ਮੌਜੂਦਾ ਦਿਸ਼ਾ-ਨਿਰਦੇਸ਼

ਕੇਂਦਰ ਸਰਕਾਰ ਵਲੋਂ 31 ਅਕਤੂਬਰ ਤੱਕ ਜਾਰੀ ਨਿਰਦੇਸ਼ਾਂ ਦੀ ਸਮਾਂ-ਸੀਮਾ ’ਚ...