ਪੰਚਕੂਲਾ-ਚੰਡੀਗੜ੍ਹ ਸੜਕ ਦੇ ਸੁੰਦਰੀਕਰਨ ਦੀ ਵਿਉਂਤਬੰਦੀ : The Tribune India

ਪੰਚਕੂਲਾ-ਚੰਡੀਗੜ੍ਹ ਸੜਕ ਦੇ ਸੁੰਦਰੀਕਰਨ ਦੀ ਵਿਉਂਤਬੰਦੀ

ਪੰਚਕੂਲਾ-ਚੰਡੀਗੜ੍ਹ ਸੜਕ ਦੇ ਸੁੰਦਰੀਕਰਨ ਦੀ ਵਿਉਂਤਬੰਦੀ

ਯੂਟੀ ਪ੍ਰਸ਼ਾਸਕ ਦੇ ਸਲਾਹਕਾਰ ਧਰਮਪਾਲ ਪੰਚਕੂਲਾ-ਚੰਡੀਗੜ੍ਹ ਸੜਕ ਦਾ ਦੌਰਾ ਕਰਦੇ ਹੋਏ।

ਆਤਿਸ਼ ਗੁਪਤਾ
ਚੰਡੀਗੜ੍ਹ, 17 ਅਗਸਤ

ਯੂਟੀ ਪ੍ਰਸ਼ਾਸਨ ਵੱਲੋਂ ਚੰਡੀਗੜ੍ਹ ਵਿੱਚ ਪੰਚਕੂਲਾ ਤੋਂ ਦਾਖ਼ਲ ਹੋਣ ਵਾਲੀਆਂ ਸੜਕਾਂ ਦੇ ਸੁੰਦਰੀਕਰਨ ’ਤੇ ਜ਼ੋਰ ਦਿੱਤਾ ਜਾ ਰਿਹਾ ਹੈ। ਇਸੇ ਦੇ ਚਲਦਿਆਂ ਅੱਜ ਪੰਜਾਬ ਦੇ ਰਾਜਪਾਲ ਅਤੇ ਯੂਟੀ ਦੇ ਪ੍ਰਸ਼ਾਸਕ ਸ੍ਰੀ ਬਨਵਾਰੀ ਲਾਲ ਪੁਰੋਹਿਤ ਦੇ ਸਲਾਹਕਾਰ ਸ੍ਰੀ ਧਰਮਪਾਲ, ਮੇਅਰ ਸਰਬਜੀਤ ਕੌਰ ਅਤੇ ਹੋਰਨਾਂ ਪ੍ਰਸ਼ਾਸਨਿਕ ਅਧਿਕਾਰੀਆਂ ਨੇ ਪੰਚਕੂਲਾ ਤੋਂ ਚੰਡੀਗੜ੍ਹ ਦਾਖ਼ਲ ਹੋਣ ਵਾਲੀ ਸੜਕਾਂ ਦਾ ਦੌਰਾ ਕੀਤਾ। ਪ੍ਰਸ਼ਾਸਕ ਦੇ ਸਲਾਹਕਾਰ ਨੇ ਪੰਚਕੂਲਾ-ਚੰਡੀਗੜ੍ਹ ਸੜਕ ’ਤੇ ਹੋਏ ਨਾਜਾਇਜ਼ ਕਬਜ਼ਿਆਂ ਨੂੰ ਜਲਦ ਹਟਾਉਣ ਅਤੇ ਉਸ ਦੀ ਰਿਪੋਰਟ ਸੌਂਪਣ ਦੇ ਆਦੇਸ਼ ਦਿੱਤੇ। ਸਲਾਹਕਾਰ ਨੇ ਕਿਹਾ ਕਿ ਪੰਚਕੂਲਾ-ਚੰਡੀਗੜ੍ਹ ਸੜਕ ’ਤੇ ਹੋਏ ਨਾਜਾਇਜ਼ ਕਬਜ਼ਿਆਂ ਨੂੰ ਹਟਾਉਣ ਲਈ ਚੰਡੀਗੜ੍ਹ ਪੁਲੀਸ, ਇੰਜਨੀਅਰਿੰਗ ਵਿਭਾਗ ਅਤੇ ਨਗਰ ਨਿਗਮ ਮੁਲਾਜ਼ਮਾਂ ਦੀ ਸਾਂਝੀ ਟੀਮ ਤਿਆਰ ਕੀਤੀ ਜਾਵੇਗੀ। ਇਹ ਟੀਮ ਨਾਜਾਇਜ਼ ਕਬਜਿ਼ਆਂ ਨੂੰ ਹਟਾਉਣ ’ਤੇ ਕੰਮ ਕਰੇਗੀ। ਉਸ ਤੋਂ ਬਾਅਦ ਇੰਜਨੀਅਰਿੰਗ ਵਿਭਾਗ ਵੱਲੋਂ ਸੜਕ ਦੇ ਸੁੰਦਰੀਕਰਨ ਲਈ ਵਿਉਤਬੰਦੀ ਕੀਤੀ ਜਾਵੇਗੀ। ਉਨ੍ਹਾਂ ਕਿਹਾ ਕਿ ਸੜਕ ਨੂੰ ਖਾਲ੍ਹੀ ਕਰਵਾਉਣ ਲਈ ਨਿਯਮਿਤ ਤੌਰ ’ਤੇ ਯਤਨ ਕੀਤੇ ਜਾਣ, ਜਿਸ ਰਿਪੋਰਟ ਨਿਤ ਉਨ੍ਹਾਂ ਤੱਕ ਪੁੱਜਦੀ ਕੀਤੀ ਜਾਵੇ। ਗੌਰਤਲਬ ਹੈ ਕਿ ਯੂਟੀ ਪ੍ਰਸ਼ਾਸਨ ਵੱਲੋਂ ਚੰਡੀਗੜ੍ਹ ਸ਼ਹਿਰ ਨੂੰ ਮੁੜ ਸਿਟੀ ਬਿਊਟੀਫੁਲ ਦਾ ਦਰਜਾ ਦਿਵਾਉਣ ਲਈ ਚਾਰਾਜੋਈ ਕੀਤੀ ਜਾ ਰਹੀ ਹੈ।

ਸਭ ਤੋਂ ਵੱਧ ਪੜ੍ਹੀਆਂ ਖ਼ਬਰਾਂ

ਜ਼ਰੂਰ ਪੜ੍ਹੋ

ਗੁਜਰਾਤ ਵਿਚ ਚੋਣ ਪਿੜ ਭਖਿਆ

ਗੁਜਰਾਤ ਵਿਚ ਚੋਣ ਪਿੜ ਭਖਿਆ

ਮੁਲਕ ਨਾਲ ਕਦਮ ਤਾਲ ਦਾ ਤਰੱਦਦ

ਮੁਲਕ ਨਾਲ ਕਦਮ ਤਾਲ ਦਾ ਤਰੱਦਦ

ਅਵੱਲੜੇ ਦਰਦ ਲਿਬਾਸ ਦੇ

ਅਵੱਲੜੇ ਦਰਦ ਲਿਬਾਸ ਦੇ

2024 ਦੀਆਂ ਚੋਣਾਂ ਲਈ ਭਾਜਪਾ ਦੀ ਰਣਨੀਤੀ

2024 ਦੀਆਂ ਚੋਣਾਂ ਲਈ ਭਾਜਪਾ ਦੀ ਰਣਨੀਤੀ

ਸ਼ਹਿਰ

View All