ਕੁਰਾਲੀ (ਪੱਤਰ ਪ੍ਰੇਰਕ): ਸਥਾਨਕ ਨਗਰ ਕੌਂਸਲ ਵੱਲੋਂ ਸ਼ਹਿਰ ਨੂੰ ਪਲਾਸਟਿਕ ਮੁਕਤ ਬਣਾਉਣ ਅਤੇ ਕੂੜੇ ਕਰਕਟ ਦੇ ਸਹੀ ਨਿਪਟਾਰੇ ਵਿੱਚ ਸ਼ਹਿਰ ਵਾਸੀਆਂ ਦੀ ਭਾਗੀਦਾਰੀ ਬਣਾਉਣ ਦੇ ਮਨੋਰਥ ਨਾਲ ਕੌਂਸਲ ਵਲੋਂ ਵਾਰਡ ਪੱਧਰ ’ਤੇ ਮੁਹਿੰਮ ਸ਼ੁਰੂ ਕੀਤੀ ਗਈ। ਕੌਂਸਲ ਦੀ ਟੀਮ ਨੇ ਸ਼ਹਿਰ ਵਾਸੀਆਂ ਨੂੰ ਕੂੜੇ ਕਰਕਟ ਦੇ ਸਹੀ ਨਿਪਟਾਰੇ ਤੇ ਪਲਾਸਟਿਕ ਦੀ ਵਰਤੋਂ ਨਾ ਕਰਨ ਲਈ ਜਾਗਰੂਕ ਕੀਤਾ। ਕਾਰਜਸਾਧਕ ਅਫ਼ਸਰ ਗੁਰਦੀਪ ਸਿੰਘ ਦੀ ਅਗਵਾਈ ਵਿੱਚ ਕੌਂਸਲ ਦੇ ਸੈਨੇਟਰੀ ਇੰਸਪੈਕਟਰ ਦਰਸ਼ਨ ਕੁਮਾਰ, ਰਾਜਿੰਦਰ ਕੁਮਾਰ, ਨੀਤੂ ਦੀ ਟੀਮ ਵੱਲੋਂ ਵਾਰਡਾਂ ਦਾ ਦੌਰਾ ਕਰਕੇ ਸ਼ਹਿਰ ਨੂੰ ਪਲਾਸਟਿਕ ਮੁਕਤ ਬਣਾਉਣ ਲਈ ਮੁਹਿੰਮ ਸ਼ੁਰੂ ਕੀਤੀ ਗਈ।