ਨਿੱਜੀ ਪੱਤਰ ਪ੍ਰੇਰਕ
ਚਮਕੌਰ ਸਾਹਿਬ, 3 ਮਾਰਚ
ਸਰਕਾਰੀ ਮਿਡਲ ਸਕੂਲ ਮੌਜਜ਼ਦੀਨਪੁਰ ਵਿਖੇ ਸਮਾਜਿਕ ਤੇ ਅੰਗਰੇਜ਼ੀ ਵਿਸ਼ੇ ਦਾ ਮੇਲਾ ਕਰਵਾਇਆ ਗਿਆ। ਸਕੂਲ ਇੰਚਾਰਜ ਜਤਿੰਦਰ ਸਿੰਘ ਨੇ ਦੱਸਿਆ ਕਿ ਸਕੂਲ ਦੇ ਸਮਾਜਿਕ ਸਿੱਖਿਆ ਅਧਿਆਪਕਾ ਜਸਬੀਰ ਕੌਰ ਅਤੇ ਸੁਭਾਸ਼ ਰਾਣੀ ਦੀ ਅਗਵਾਈ ਹੇਠ ਵਿਦਿਆਰਥੀਆਂ ਨੇ ਮਾਡਲ ਅਤੇ ਚਾਰਟ ਤਿਆਰ ਕੀਤੇ। ਮੇਲੇ ਦਾ ਨਿਰੀਖਣ ਸੀਨੀਅਰ ਅਧਿਆਪਕ ਜਸਬੀਰ ਸਿੰਘ ਸ਼ਾਂਤਪੁਰ ਨੇ ਕੀਤਾ। ਜੇਤੂ ਵਿਦਿਆਰਥੀਆਂ ਨੂੰ ਸਨਮਾਨਿਤ ਕੀਤਾ ਗਿਆ। ਇਸ ਮੌਕੇ ਸਕੂਲ ਕਮੇਟੀ ਦੀ ਚੇਅਰਪਰਸਨ ਕੁਲਵੀਰ ਕੌਰ, ਸੋਨਾ ਰਾਣੀ, ਰਣਜੀਤ ਕੌਰ, ਸੁਖਵਿੰਦਰ ਕੌਰ, ਪਰਮਜੀਤ ਕੌਰ, ਹਰਵਿੰਦਰ ਸਿੰਘ ਅਤੇ ਹਰਭਾਗ ਸਿੰਘ ਆਦਿ ਹਾਜ਼ਰ ਸਨ।
ਸ੍ਰੀ ਅਨੰਦਪੁਰ ਸਾਹਿਬ (ਪੱਤਰ ਪ੍ਰੇਰਕ): ਇੱਥੇ ਸਰਕਾਰੀ ਕੰਨਿਆ ਸੀਨੀਅਰ ਸੈਕੰਡਰੀ ਸਕੂਲ ਵਿੱਚ ਅੰਗਰੇਜ਼ੀ ਅਤੇ ਸਮਾਜਿਕ ਵਿਗਿਆਨ ਦੇ ਮਾਡਲਾਂ ਨੂੰ ਦਰਸਾਉਂਦਾ ਮੇਲਾ ਲਗਾਇਆ ਗਿਆ। ਸਕੂਲ ਪ੍ਰਿੰਸੀਪਲ ਨੀਰਜ ਕੁਮਾਰ ਵਰਮਾ ਨੇ ਦੱਸਿਆ ਗਿਆ ਛੇਵੀਂ ਤੋਂ ਦਸਵੀਂ ਜਮਾਤ ਦੀਆਂ ਵਿਦਿਆਰਥਣਾਂ ਵੱਲੋਂ ਅੰਗਰੇਜ਼ੀ ਸਮਾਜਿਕ ਵਿਗਿਆਨ ਨੂੰ ਦਰਸਾਉਂਦੇ ਵੱਖ ਵੱਖ ਮਾਡਲ ਤਿਆਰ ਕੀਤੇ ਗਏ। ਅੱਜ ਇਨ੍ਹਾਂ ਮਾਡਲਾਂ ਦੀ ਇੱਕ ਪ੍ਰਦਰਸ਼ਨੀ ਵੀ ਸਕੂਲ ਵਿਚ ਲਗਾਈ ਗਈ।