ਮੈਚ ਦੌਰਾਨ ਗੋਲ ਕਰਨ ਦੀ ਕੋਸ਼ਿਸ਼ ਕਰਦੇ ਹੋਏ ਖਿਡਾਰੀ। -ਫੋਟੋ: ਵਿੱਕੀ ਘਾਰੂ
ਪਿੰਡ ਸੋਹਾਣਾ ਦੇ ਇਤਿਹਾਸਕ ਗੁਰਦੁਆਰਾ ਸਿੰਘ ਸ਼ਹੀਦਾਂ ਵਿਖੇ ਅਮਰ ਸ਼ਹੀਦ ਜਥੇਦਾਰ ਬਾਬਾ ਹਨੂੰਮਾਨ ਸਿੰਘ ਦੇ ਜਨਮ ਦਿਹਾੜੇ ਮੌਕੇ ਨਗਰ ਕੀਰਤਨ ਸਜਾਇਆ ਗਿਆ।
ਇਹ ਨਗਰ ਕੀਰਤਨ ਸਵੇਰੇ ਦਸ ਵਜੇ ਆਰੰਭ ਹੋ ਕੇ ਸ਼ਹਿਰ ਦੇ ਵੱਖ ਵੱਖ ਗੁਰਦੁਆਰਿਆਂ, ਸੈਕਟਰਾਂ, ਕੁੰਭੜਾ, ਮਟੌਰ, ਮੌਲੀ ਅਤੇ ਮੁਹਾਲੀ ਦੇ ਵੱਖ ਵੱਖ ਇਲਾਕਿਆਂ ਵਿੱਚੋਂ ਹੁੰਦਾ ਹੋਇਆ ਗੁਰਦੁਆਰਾ ਸਿੰਘ ਸ਼ਹੀਦਾਂ ਸੋਹਾਣਾ ਵਿਖੇ ਸੰਪੂਰਨ ਹੋਇਆ। ਨਗਰ ਕੀਰਤਨ ਦੀ ਅਗਵਾਈ ਪੰਜ ਪਿਆਰਿਆਂ ਨੇ ਕੀਤੀ ਅਤੇ ਉਚੇਚੇ ਤੌਰ ’ਤੇ ਸ਼ੀਸ਼ੇ ਦੀ ਆਲੀਸ਼ਾਨ ਫੁੱਲਾਂ ਨਾਲ ਸਜਾਈ ਪਾਲਕੀ ਸਾਹਿਬ ਵਿੱਚ ਸ੍ਰੀ ਗੁਰੂ ਗ੍ਰੰਥ ਸਾਹਿਬ ਦੇ ਪਾਵਨ ਸਰੂਪ ਬਿਰਾਜਮਾਨ ਸਨ। ਇਸ ਮੌਕੇ ਰਾਗੀ ਸਿੰਘਾਂ ਅਤੇ ਸੰਗਤ ਨੇ ਗੁਰਬਾਣੀ ਦਾ ਮਨੋਹਰ ਕੀਰਤਨ ਕੀਤਾ। ਫੌਜੀ ਬੈਂਡ ਅਤੇ ਹੋਰ ਬੈਂਡ ਪਾਰਟੀਆਂ ਨੇ ਨਗਰ ਕੀਰਤਨ ਦੀ ਸ਼ੋਭਾ ਵਧਾਈ। ਨਗਰ ਕੀਰਤਨ ਦੇ ਪੂਰੇ ਰਾਹ ਨੂੰ ਸਵਾਗਤੀ ਗੇਟਾਂ ਨਾਲ ਸਜਾਇਆ ਗਿਆ। ਪੰਜ ਪਿਆਰਿਆਂ ਨੂੰ ਸਿਰੋਪਾਓ ਭੇਟ ਕੀਤੇ ਗਏ। ਸੰਗਤ ਨੂੰ ਥਾਂ-ਥਾਂ ਚਾਹ, ਬ੍ਰੈੱਡ ਪਕੌੜੇ, ਮਠਿਆਈਆਂ ਅਤੇ ਸੁੱਕੇ ਮੇਵਿਆਂ ਦਾ ਪ੍ਰਸ਼ਾਦਿ ਅਤੁੱਟ ਵਰਤਾਇਆ ਗਿਆ।
ਦੋ ਅਤੇ ਤਿੰਨ ਦਸੰਬਰ ਨੂੰ ਹੋਣਗੇ ਸਮਾਗਮ
ਅਮਰ ਸ਼ਹੀਦ ਜਥੇਦਾਰ ਬਾਬਾ ਹਨੂੰਮਾਨ ਸਿੰਘ ਦੇ ਜਨਮ ਦਿਹਾੜੇ ਮੌਕੇ ਗੁਰਦੁਆਰਾ ਸਿੰਘ ਸ਼ਹੀਦਾਂ ਵਿਖੇ ਵਿਸ਼ਾਲ ਧਾਰਮਿਕ ਸਮਾਰੋਹ 2 ਅਤੇ 3 ਦਸੰਬਰ ਨੂੰ ਆਯੋਜਿਤ ਕੀਤੇ ਗਏ ਰਹੇ ਹਨ। ਇਨ੍ਹਾਂ ਸਮਾਗਮਾਂ ਵਿਚ ਵੱਡੀ ਗਿਣਤੀ ਵਿਚ ਰਾਗੀ, ਢਾਡੀ, ਕਥਾ ਵਾਚਕ ਸ਼ਮੂਲੀਅਤ ਕਰਨਗੇ। ਇਸ ਮੌਕੇ ਖ਼ੂਨਦਾਨ ਕੈਂਪ ਅਤੇ ਮੈਡੀਕਲ ਕੈਂਪ ਵੀ ਲਗਾਏ ਜਾਣਗੇ। ਪ੍ਰਬੰਧਕਾਂ ਵੱਲੋਂ ਵੱਡੀ ਗਿਣਤੀ ਵਿਚ ਸ਼ਾਮਿਲ ਹੋਣ ਵਾਲੀ ਸੰਗਤ ਲਈ ਪਾਰਕਿੰਗ ਅਤੇ ਲੰਗਰਾਂ ਦਾ ਵਿਸ਼ੇਸ਼ ਪ੍ਰਬੰਧ ਕੀਤਾ ਜਾ ਰਿਹਾ ਹੈ।
