ਹਲਕਾ ਖਰੜ ਤੋਂ ਕਾਂਗਰਸ ਦੇ ਸੀਨੀਅਰ ਆਗੂ ਤੇ ਸਾਬਕਾ ਮੰਤਰੀ ਜਗਮੋਹਨ ਸਿੰਘ ਕੰਗ ਨੇ ਕੇਂਦਰ ਸਰਕਾਰ ਵੱਲੋਂ ਮਗਨਰੇਗਾ ਯੋਜਨਾ ਦੇ ਨਾਮ ਵਿੱਚ ਤਬਦੀਲੀ ਤੇ ਨਵੀਆਂ ਸ਼ਰਤਾਂ ਲਾਗੂ ਕਰਨ ਮੰਦਭਾਗਾ ਤੇ ਗਰੀਬ ਵਿਰੋਧੀ ਕਰਾਰ ਦਿੱਤਾ ਹੈ। ਉਨ੍ਹਾਂ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਪੱਤਰ ਲਿਖ ਕੇ ਇਸ ਮਸਲੇ ’ਤੇ ਪੁਨਰ ਵਿਚਾਰ ਕਰਨ ਦੀ ਮੰਗ ਕੀਤੀ ਹੈ। ਪੱਤਰ ਵਿੱਚ ਸ੍ਰੀ ਕੰਗ ਨੇ ਕਿਹਾ ਕਿ ਮਹਾਤਮਾ ਗਾਂਧੀ ਦਾ ਨਾਮ ਹਟਾਉਣਾ ਉਨ੍ਹਾਂ ਦੀ ਵਿਰਾਸਤ ਨੂੰ ਮਿਟਾਉਣ ਦੀ ਇੱਕ ਕੋਸ਼ਿਸ਼ ਹੈ ਜੋ ਕਿ ਮੰਦਭਾਗਾ ਹੈ। ਕੇਂਦਰ ਦੀ ਤਤਕਾਲੀ ਕਾਂਗਰਸ ਸਰਕਾਰ ਵਲੋਂ ਸ਼ੁਰੂ ਕੀਤੀ ਗਈ ਇਹ ਯੋਜਨਾ ਤਹਿਤ ਗਰੀਬਾਂ ਨੂੰ ‘ਕੰਮ ਦੀ ਗਾਰੰਟੀ’ ਦੇਣ ਵਾਲਾ ਇੱਕ ਕਾਨੂੰਨੀ ਹੱਕ ਦਿੱਤਾ ਗਿਆ ਸੀ ਜਿਸ ਨੂੰ ਮੌਜੂਦਾ ਭਾਜਪਾ ਸਰਕਾਰ ਖਤਮ ਕਰ ਰਹੀ ਹੈ। ਸ੍ਰੀ ਕੰਗ ਨੇ ਕੇਂਦਰ ਸਰਕਾਰ ਦੀ ਨਵੀਂ ਨੀਤੀ ‘ਜੀ ਰਾਮ ਜੀ’ ਦੀ ਨਿਖੇਧੀ ਕਰਦਿਆਂ ਕਿਹਾ ਕਿ ਕੰਮ ਦੇ ਦਿਨ ਵਧਾਉਣ ਦਾ ਲਾਲਚ ਦੇ ਕੇ 40 ਫੀਸਦੀ ਵਿੱਤੀ ਬੋਝ ਸੂਬਿਆਂ ਸਿਰ ਮੜ੍ਹਨਾ ਸਰਾਸਰ ਨਾਇਨਸਾਫ਼ੀ ਹੈ। ਉਨ੍ਹਾਂ ਕਿਹਾ ਕਿ ਪੰਜਾਬ ਸਮੇਤ ਅਨੇਕਾਂ ਰਾਜ ਇਸ ਵਿੱਤੀ ਭਾਰ ਨਹੀਂ ਝੱਲ ਸਕਦੇ।
- The Tribune Epaper
- The Tribune App - Android
- The Tribune App - iOS
- Punjabi Tribune online
- Punjabi Tribune Epaper
- Punjabi Tribune App - Android
- Punjabi Tribune App - iOS
- Dainik Tribune online
- Dainik Tribune Epaper
- Dainik Tribune App - Android
- Dainik Tribune App - ios
- Subscribe To Print Edition
- Contact Us
- About Us
- Code of Ethics
- Archive
+
Advertisement
Advertisement
Advertisement
Advertisement
×

