ਜ਼ਹਿਰੀਲੀ ਸ਼ਰਾਬ ਮਾਮਲਾ: ਬਾਜਵਾ ਤੇ ਦੂਲੋ ਨੇ ਕੈਪਟਨ ਖ਼ਿਲਾਫ਼ ਮੋਰਚਾ ਖੋਲ੍ਹਿਆ

ਜ਼ਹਿਰੀਲੀ ਸ਼ਰਾਬ ਮਾਮਲਾ: ਬਾਜਵਾ ਤੇ ਦੂਲੋ ਨੇ ਕੈਪਟਨ ਖ਼ਿਲਾਫ਼ ਮੋਰਚਾ ਖੋਲ੍ਹਿਆ

ਸੰਸਦ ਮੈਂਬਰ ਸ਼ਮਸ਼ੇਰ ਸਿੰਘ ਦੂਲੋ ਅਤੇ ਪ੍ਰਤਾਪ ਸਿੰਘ ਬਾਜਵਾ ਪੰਜਾਬ ਦੇ ਰਾਜਪਾਲ ਨੂੰ ਮੰਗ ਪੱਤਰ ਸੌਂਪਦੇ ਹੋਏ।

ਚਰਨਜੀਤ ਭੁੱਲਰ
ਚੰਡੀਗੜ੍ਹ, 3 ਅਗਸਤ

ਕਾਂਗਰਸੀ ਸੰਸਦ ਮੈਂਬਰ ਪ੍ਰਤਾਪ ਸਿੰਘ ਬਾਜਵਾ ਅਤੇ ਸ਼ਮਸ਼ੇਰ ਸਿੰਘ ਦੂਲੋ ਨੇ ਅੱਜ ਪੰਜਾਬ ਦੇ ਸ਼ਰਾਬ ਮਾਫ਼ੀਏ ਦੇ ਮਾਮਲੇ ’ਤੇ ਆਪਣੀ ਹੀ ਪਾਰਟੀ ਦੀ ਸਰਕਾਰ ਖ਼ਿਲਾਫ਼ ਬਿਗਲ ਵਜਾ ਦਿੱਤਾ ਹੈ। ਦੋਵੇਂ ਸੰਸਦ ਮੈਂਬਰਾਂ ਨੇ ਸ਼ਰਾਬ ਮਾਫ਼ੀਏ ਦੇ ਮੁੱਦੇ ’ਤੇ ਅੱਜ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੂੰ ਸਿੱਧਾ ਨਿਸ਼ਾਨੇ ’ਤੇ ਲਿਆ ਹੈ। ਦੋਵਾਂ ਨੇ ਅੱਜ ਪੰਜਾਬ ਦੇ ਰਾਜਪਾਲ ਵੀਪੀ ਸਿੰਘ ਬਦਨੌਰ ਨਾਲ ਮੁਲਾਕਾਤ ਕੀਤੀ ਅਤੇ ਜ਼ਹਿਰੀਲੀ ਸ਼ਰਾਬ ਕਾਰਨ ਮਾਝੇ ਵਿੱਚ ਵਾਪਰੀ ਤਰਾਸਦੀ ਅਤੇ ਪੰਜਾਬ ਦੇ ਸ਼ਰਾਬ ਮਾਫ਼ੀਏ ਦੀ ਸੀਬੀਆਈ ਅਤੇ ਈਡੀ ਤੋਂ ਜਾਂਚ ਕਰਾਏ ਜਾਣ ਦੀ ਮੰਗ ਕੀਤੀ ਹੈ। ਦੋਵਾਂ ਨੇ ਸਪੱਸ਼ਟ ਕੀਤਾ ਕਿ ਉਨ੍ਹਾਂ ਨੂੰ ਪੰਜਾਬ ਸਰਕਾਰ ਦੀ ਜਾਂਚ ’ਤੇ ਭਰੋਸਾ ਨਹੀਂ ਹੈ। ਰਾਜਪਾਲ ਨੇ ਭਰੋਸਾ ਦਿੱਤਾ ਕਿ ਉਹ ਕੇਂਦਰ ਸਰਕਾਰ ਨੂੰ ਇਹ ਮੰਗ ਲਿਖਤੀ ਤੌਰ ’ਤੇ ਭੇਜ ਦੇਣਗੇ ਅਤੇ ਨਾਲ ਹੀ ਉਹ ਪੰਜਾਬ ਸਰਕਾਰ ਤੋਂ ਵੀ ਇਸ ਮਾਮਲੇ ’ਤੇ ਰਿਪੋਰਟ ਮੰਗਣਗੇ। ਸੰਸਦ ਮੈਂਬਰਾਂ ਨੇ ਦੱਸਿਆ ਕਿ ਪੰਜਾਬ ਸਰਕਾਰ ਵੱਖ-ਵੱਖ ਮੁੱਦਿਆਂ ’ਤੇ ਪੂਰੀ ਤਰ੍ਹਾਂ ਫੇਲ੍ਹ ਰਹੀ ਹੈ, ਜਿਸ ਬਾਰੇ ਉਹ ਪਾਰਟੀ ਪ੍ਰਧਾਨ ਸੋਨੀਆ ਗਾਂਧੀ ਨੂੰ ਮੀਟਿੰਗ ਕਰਕੇ ਜਾਣੂ ਕਰਾਉਣਗੇ।

ਸਭ ਤੋਂ ਵੱਧ ਪੜ੍ਹੀਆਂ ਖ਼ਬਰਾਂ

ਮੁੱਖ ਖ਼ਬਰਾਂ

ਅਧੀਨ ਸੇਵਾਵਾਂ ਚੋਣ ਬੋਰਡ ਵੱਲੋਂ 1090 ਪਟਵਾਰੀ, 440 ਜੂਨੀਅਰ ਡਰਾਫਟਸਮੈਨ ਅਤੇ 35 ਸਹਾਇਕ ਜੇਲ੍ਹ ਸੁਪਰਡੈਂਟ ਦੀ ਭਰਤੀ ਪ੍ਰਕਿਰਿਆ ਸ਼ੁਰੂ

ਅਧੀਨ ਸੇਵਾਵਾਂ ਚੋਣ ਬੋਰਡ ਵੱਲੋਂ 1090 ਪਟਵਾਰੀ, 440 ਜੂਨੀਅਰ ਡਰਾਫਟਸਮੈਨ ਅਤੇ 35 ਸਹਾਇਕ ਜੇਲ੍ਹ ਸੁਪਰਡੈਂਟ ਦੀ ਭਰਤੀ ਪ੍ਰਕਿਰਿਆ ਸ਼ੁਰੂ

ਛੇਤੀ ਜਾਰੀ ਹੋਵੇਗਾ ਇਸ਼ਤਿਹਾਰ ਤੇ ਮੰਗੀਆਂ ਜਾਣਗੀਆਂ ਆਨਲਾਈਨ ਅਰਜ਼ੀਆਂ

ਮੋਗਾ ’ਚ ਨਕਲੀ ਕੀਟਨਾਸ਼ਕਾਂ ਦੇ ਕਾਰੋਬਾਰ ਦਾ ਪਰਦਾਫ਼ਾਸ਼

ਮੋਗਾ ’ਚ ਨਕਲੀ ਕੀਟਨਾਸ਼ਕਾਂ ਦੇ ਕਾਰੋਬਾਰ ਦਾ ਪਰਦਾਫ਼ਾਸ਼

ਲੁਧਿਆਣਾ ਤੋਂ ਆਏ ਸਪਲਾਇਰ ਕਾਰ ਸਣੇ ਸਿਟੀ ਪੁਲੀਸ ਵੱਲੋਂ ਕਾਬੂ

ਸ਼ਹਿਰ

View All