ਸਰਬਜੀਤ ਸਿੰਘ ਭੱਟੀ
ਲਾਲੜੂ, 14 ਅਕਤੂਬਰ
ਤਿਉਹਾਰਾਂ ਦੇ ਮੱਦੇਨਜ਼ਰ ਆਮ ਜਨਤਾ ਨੂੰ ਸੁਰੱਖਿਆ ਪ੍ਰਦਾਨ ਕਰਨ ਅਤੇ ਸਮਾਜ ਵਿਰੋਧੀ ਅਨਸਰਾਂ ਖ਼ਿਲਾਫ਼ ਮੁਹਿੰਮ ਤਹਿਤ ਪੰਜਾਬ ਪੁਲੀਸ ਵਲੋਂ ਲਾਲੜੂ ਮੰਡੀ ਸ਼ਹਿਰ ਵਿੱਚ ਫਲੈਗ ਮਾਰਚ ਕੱਢਿਆ ਗਿਆ। ਫਲੈਗ ਮਾਰਚ ਦੀ ਅਗਵਾਈ ਡੀ.ਐਸ.ਪੀ ਡੇਰਾਬਸੀ ਹਰਵਿੰਦਰ ਸਿੰਘ ਖਹਿਰਾ, ਐਸ.ਐਚ.ਓ ਲਾਲੜੂ ਅਕਾਸ਼ ਸ਼ਰਮਾ ਅਤੇ ਨਾਹਰ ਪੁਲੀਸ ਚੌਕੀ ਇੰਚਾਰਜ ਰਣਬੀਰ ਸਿੰਘ ਨੇ ਕੀਤੀ। ਇਸ ਮੌਕੇ ਉਨ੍ਹਾਂ ਬਾਜ਼ਾਰ ਵਿੱਚ ਚੈਕਿੰਗ ਵੀ ਕੀਤੀ ਅਤੇ ਦੁਕਾਨਦਾਰਾਂ ਸਮੇਤ ਗਾਹਕਾਂ ਨੂੰ ਅਪੀਲ ਕੀਤੀ ਕਿ ਕੋਈ ਲਵਾਰਿਸ ਵਸਤੂ ਨਜ਼ਰ ਆਉਣ ’ਤੇ ਉਸ ਦੀ ਸੂਚਨਾ ਤੁਰੰਤ ਸਥਾਨਕ ਪੁਲੀਸ ਨੂੰ ਦਿੱਤੀ ਜਾਵੇ ਤਾਂ ਜੋ ਕਿਸੇ ਵੀ ਅਣਸੁਖਾਂਵੀ ਘਟਨਾ ਤੋਂ ਬਚਿਆ ਜਾ ਸਕੇ। ਡੀਐੱਸਪੀ ਖਹਿਰਾ ਨੇ ਕਿਹਾ ਕਿ ਇਹ ਚੈਕਿੰਗ ਅਤੇ ਫਲੈਗ ਮਾਰਚ ਆਮ ਜਨਤਾ ਦੇ ਮਨਾ ਵਿੱਚ ਸੁਰੱਖਿਆ ਦਾ ਭਾਵਨਾ ਨੂੰ ਮਜਬੂਤ ਕਰਨ ਲਈ ਕੱਢਿਆ ਗਿਆ ਹੈ ਤਾਂ ਜੋ ਲੋਕ ਤਿਉਹਾਰਾਂ ਦੇ ਸੀਜ਼ਨ ਵਿੱਚ ਬਿਨਾਂ ਕਿਸੇ ਡਰ, ਭੈਅ ਤੋਂ ਖਰੀਦਦਾਰੀ ਕਰ ਸਕਣ। ਉਨ੍ਹਾਂ ਕਿਹਾ ਕਿ ਪੰਜਾਬ ਪੁਲੀਸ ਲੋਕਾ ਦੀ ਜਾਨ ਅਤੇ ਮਾਲ ਦੀ ਰਾਖੀ ਕਰਨ ਲਈ ਪੂਰੀ ਤਰ੍ਹਾ ਵਚਨਬੱਧ ਹੈ ਅਤੇ ਸਮਾਜ ਵਿਰੋਧੀ ਅਨਸਰਾਂ ਖ਼ਿਲਾਫ਼ ਮੁਹਿੰਮ ਜਾਰੀ ਰਹੇਗੀ।