ਦਸਹਿਰੇ ਦੇ ਦਿਹਾੜੇ ਸਬੰਧੀ ਪੁਲੀਸ ਵੱਲੋਂ ਪ੍ਰਬੰਧ ਮੁਕੰਮਲ
ਇੱਥੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਮਨਾਏ ਜਾਂਦੇ ਦਸਹਿਰੇ ਦੇ ਤਿਉਹਾਰ ਸਬੰਧੀ ਅੱਜ ਦੂਜੇ ਦਿਨ ਇਤਿਹਾਸਕ ਗੁਰਦੁਆਰਾ ਸ੍ਰੀ ਕਤਲਗੜ੍ਹ ਸਾਹਿਬ ਦੇ ਬਾਬਾ ਸੰਗਤ ਸਿੰਘ ਦੀਵਾਨ ਹਾਲ ਵਿਚ ਦੀਵਾਨ ਸਜਾਏ ਗਏ, ਜਿੱਥੇ ਕੀਰਤਨੀ ਜਥੇ, ਢਾਡੀ ਅਤੇ ਕਵੀਸ਼ਰੀ ਜਥਿਆਂ ਨੇ ਸੰਗਤ ਨੂੰ...
Advertisement
ਇੱਥੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਮਨਾਏ ਜਾਂਦੇ ਦਸਹਿਰੇ ਦੇ ਤਿਉਹਾਰ ਸਬੰਧੀ ਅੱਜ ਦੂਜੇ ਦਿਨ ਇਤਿਹਾਸਕ ਗੁਰਦੁਆਰਾ ਸ੍ਰੀ ਕਤਲਗੜ੍ਹ ਸਾਹਿਬ ਦੇ ਬਾਬਾ ਸੰਗਤ ਸਿੰਘ ਦੀਵਾਨ ਹਾਲ ਵਿਚ ਦੀਵਾਨ ਸਜਾਏ ਗਏ, ਜਿੱਥੇ ਕੀਰਤਨੀ ਜਥੇ, ਢਾਡੀ ਅਤੇ ਕਵੀਸ਼ਰੀ ਜਥਿਆਂ ਨੇ ਸੰਗਤ ਨੂੰ ਬਾਣੀ ਨਾਲ ਜੋੜਿਆ। ਦੂਜੇ ਪਾਸੇ ਪੁਲੀਸ ਪ੍ਰਸ਼ਾਸਨ ਵੀ ਮੇਲੇ ਵਿੱਚ ਸੰਗਤਾਂ ਦੀ ਵੱਡੀ ਗਿਣਤੀ ਦੀ ਆਮਦ ਨੂੰ ਵੇਖਦਿਆਂ ਸਖਤ ਸੁਰੱਖਿਆ ਪ੍ਰਬੰਧਾਂ ਵਿੱਚ ਲੱਗੀ ਹੋਈ ਅਤੇ ਪੁਲੀਸ ਵੱਲੋਂ ਥਾਂ-ਥਾਂ ਨਾਕੇ ਲਗਾਏ ਜਾ ਰਹੇ ਹਨ ਜਦੋਂ ਕਿ ਪੁਲੀਸ ਵੱਲੋਂ ਸੰਗਤਾਂ ਦੀ ਆਮਦ ਨੂੰ ਵੇਖਦਿਆਂ ਗੁਰਦੁਆਰਾ ਸ੍ਰੀ ਕਤਲਗੜ੍ਹ ਸਾਹਿਬ ਨੂੰ ਜਾਂਦੇ ਸਾਰੇ ਪ੍ਰਮੁੱਖ ਮਾਰਗਾਂ ’ਤੇ ਬੈਰੀਕੇਡਿੰਗ ਕਰਕੇ ਵਾਹਨਾਂ ਲਈ ਰਸਤੇ ਬੰਦ ਕੀਤੇ ਗਏ ਹਨ। ਇੱਥੋਂ ਦੇ ਡੀ ਐਸ ਪੀ ਮਨਜੀਤ ਸਿੰਘ ਔਲਖ ਅਤੇ ਥਾਣਾ ਮੁਖੀ ਇੰਸਪੈਕਟਰ ਗੁਰਪ੍ਰੀਤ ਸਿੰਘ ਨੇ ਦੱਸਿਆ ਕਿ ਮੇਲੇ ਨੂੰ ਅਮਨ ਅਮਾਨ ਨਾਲ ਨੇਪਰੇ ਚਾੜਨ ਲਈ ਸਥਾਨਕ ਪੁਲੀਸ ਤੋਂ ਇਲਾਵਾ ਹੋਰ ਸ਼ਹਿਰਾਂ ਤੋਂ ਵੀ ਵਾਧੂੁ ਪੁਲੀਸ ਇੱਥੇ ਤਾਇਨਾਤ ਕੀਤੀ ਗਈ ਹੈ।
Advertisement
Advertisement
×