ਪੰਜਾਬਦੇਸ਼ਵਿਦੇਸ਼ਖੇਡਾਂਦਿੱਲੀਚੰਡੀਗੜ੍ਹਹਰਿਆਣਾਮਾਲਵਾਮਾਝਾਦੋਆਬਾਸਤਰੰਗਟਰੈਂਡਿੰਗExplainersਫ਼ੀਚਰਪਰਵਾਸੀ
Advertisement

ਪੁਲੀਸ ਵੱਲੋਂ ਹੱਲੋਮਾਜਰਾ ਤੇ ਰਾਮ ਦਰਬਾਰ ’ਚ ਤਲਾਸ਼ੀ ਮੁਹਿੰਮ

ਸੌ ਤੋਂ ਵੱਧ ਵਿਅਕਤੀਆਂ ਤੋਂ ਪੁੱਛ-ਪੜਤਾਲ; ਛੇ ਵਾਹਨਾਂ ਦੇ ਚਲਾਨ
ਹੱਲੋਮਾਜਰਾ ਥਾਣੇ ਵਿੱਚ ਸ਼ੱਕੀਆਂ ਤੋਂ ਪੁੱਛ-ਪੜਤਾਲ ਕਰਦੀ ਹੋਈ ਪੁਲੀਸ।
Advertisement

ਟ੍ਰਿਬਿਊਨ ਨਿਊਜ਼ ਸਰਵਿਸ

ਚੰਡੀਗੜ੍ਹ, 7 ਅਪਰੈਲ

Advertisement

ਚੰਡੀਗੜ੍ਹ ਪੁਲੀਸ ਨੇ ਸ਼ਹਿਰ ਵਿੱਚ ਅਮਨ ’ਤੇ ਕਾਨੂੰਨ ਦੀ ਸਥਿਤੀ ਦੀ ਬਹਾਲੀ ਅਤੇ ਮਾੜੇ ਅਨਸਰਾਂ ਖ਼ਿਲਾਫ਼ ਕਾਰਵਾਈ ਲਈ ਅੱਜ ਰਾਮ ਦਰਬਾਰ ਅਤੇ ਹੱਲੋਮਾਜਰਾ ਵਿੱਚ ਤਲਾਸ਼ੀ ਮੁਹਿੰਮ ਚਲਾਈ। ਇਸ ਦੌਰਾਨ 100 ਤੋਂ ਵੱਧ ਪੁਲੀਸ ਮੁਲਾਜ਼ਮਾਂ ਦੀਆਂ ਦਰਜਨਾਂ ਟੀਮਾਂ ਨੇ ਦੋਵਾਂ ਇਲਾਕਿਆਂ ਵਿੱਚ ਛਾਪੇ ਮਾਰੇ ਅਤੇ ਅਪਰਾਧਕ ਪਿਛੋਕੜ ਵਾਲੇ 101 ਜਣਿਆਂ ਦੀ ਤਲਾਸ਼ੀ ਲਈ। ਉਨ੍ਹਾਂ ਨੂੰ ਪਛਾਣ ਕੀਤੇ ਜਾਣ ਮਗਰੋਂ ਛੱਡ ਦਿੱਤਾ ਗਿਆ। ਪ੍ਰਾਪਤ ਜਾਣਕਾਰੀ ਅਨੁਸਾਰ ਥਾਣਾ ਹੱਲੋਮਾਜਰਾ ਦੇ ਐੱਸਐੱਚਓ ਦੀ ਅਗਵਾਈ ਹੇਠ 100 ਤੋਂ ਵੱਧ ਪੁਲੀਸ ਮੁਲਾਜ਼ਮਾਂ ਨੇ ਅੱਜ ਤੜਕੇ 5.30 ਵਜੇ ਤਲਾਸ਼ੀ ਮੁਹਿੰਮ ਸ਼ੁਰੂ ਕੀਤੀ। ਇਸ ਦੌਰਾਨ ਪੁਲੀਸ ਨੇ ਦੋਵਾਂ ਇਲਾਕਿਆਂ ਦੇ ਹਰੇਕ ਘਰ ਵਿੱਚ ਪਹੁੰਚ ਕੇ ਤਲਾਸ਼ੀ ਲਈ ਅਤੇ ਦੋਵਾਂ ਇਲਾਕਿਆਂ ਵਿੱਚ ਖੜ੍ਹੇ ਵਾਹਨਾਂ ਦੀ ਵੀ ਤਲਾਸ਼ੀ ਲਈ ਹੈ। ਇਹ ਤਲਾਸ਼ੀ ਮੁਹਿੰਮ ਸਵੇਰੇ 5.30 ਤੋਂ 8.30 ਵਜੇ ਤੱਕ ਜਾਰੀ ਰਹੀ। ਇਸ ਦੌਰਾਨ ਥਾਣਾ ਹੱਲੋਮਾਜਰਾ ਦੀ ਪੁਲੀਸ ਨੇ ਅਪਰਾਧਕ ਪਿਛੋਕੜ ਵਾਲੇ 101 ਜਣਿਆਂ ਦੀ ਤਲਾਸ਼ੀ ਲਈ। ਇਸ ਤੋਂ ਇਲਾਵਾ ਇਲਾਕੇ ਵਿੱਚ 55 ਵਾਹਨਾਂ ਦੇ ਦਸਤਾਵੇਜ਼ ਖੰਗਾਲੇ ਗਏ ਤਾਂ ਛੇ ਵਾਹਨਾਂ ਦੇ ਚਲਾਨ ਕੀਤੇ ਗਏ। ਪੁਲੀਸ ਨੇ ਪੰਜ ਵਾਹਨ ਜ਼ਬਤ ਵੀ ਕੀਤੇ ਹਨ। ਇਸ ਤੋਂ ਇਲਾਵਾ ਵੀ ਇਲਾਕੇ ਵਿੱਚ ਰਹਿਣ ਵਾਲੇ ਸ਼ੱਕੀ ਵਿਅਕਤੀਆਂ ਦੀ ਤਲਾਸ਼ੀ ਲਈ ਗਈ।

ਚੰਡੀਗੜ੍ਹ ਪੁਲੀਸ ਨੇ ਇਲਾਕੇ ਦੇ ਲੋਕਾਂ ਨੂੰ ਮਾੜੇ ਕੰਮ ਛੱਡ ਕੇ ਚੰਗੇ ਕੰਮ ਕਰਨ ਦੀ ਅਪੀਲ ਕੀਤੀ। ਉਨ੍ਹਾਂ ਲੋਕਾਂ ਨੂੰ ਕਿਹਾ ਕਿ ਜੇਕਰ ਉਨ੍ਹਾਂ ਦੇ ਘਰ ਦੇ ਆਲੇ-ਦੁਆਲੇ ਕੋਈ ਵੀ ਸ਼ੱਕੀ ਵਿਅਕਤੀ ਨਜ਼ਰ ਆਉਂਦਾ ਹੈ ਤਾਂ ਉਸ ਦੀ ਜਾਣਕਾਰੀ ਤੁਰੰਤ ਪੁਲੀਸ ਨੂੰ ਦਿੱਤੀ ਜਾਵੇ। ਉਨ੍ਹਾਂ ਕਿਹਾ ਕਿ ਪੁਲੀਸ ਨੂੰ ਕੋਈ ਵੀ ਜਾਣਕਾਰੀ ਦੇਣ ਵਾਲੇ ਵਿਅਕਤੀ ਦੀ ਸ਼ਨਾਖਤ ਗੁਪਤ ਰੱਖੀ ਜਾਵੇਗੀ।

Advertisement