ਰਾਜਪਾਲ ਦੀ ਰਿਹਾਇਸ਼ ਘੇਰਨ ਜਾਂਦੇ ਬਿਜਲੀ ਮੁਲਾਜ਼ਮ ਪੁਲੀਸ ਨੇ ਘੇਰੇ

ਰਾਜਪਾਲ ਦੀ ਰਿਹਾਇਸ਼ ਘੇਰਨ ਜਾਂਦੇ ਬਿਜਲੀ ਮੁਲਾਜ਼ਮ ਪੁਲੀਸ ਨੇ ਘੇਰੇ

ਨਿੱਜੀਕਰਨ ਖਿਲਾਫ਼ ਡਿਵੀਜ਼ਨ ਨੰਬਰ 2 ਅੱਗੇ ਰੋਸ ਮੁਜ਼ਾਹਰਾ ਕਰਦੇ ਹੋਏ ਬਿਜਲੀ ਮੁਲਾਜ਼ਮ।

ਕੁਲਦੀਪ ਸਿੰਘ

ਚੰਡੀਗੜ੍ਹ, 23 ਨਵੰਬਰ

ਯੂ.ਟੀ. ਚੰਡੀਗੜ੍ਹ ਦੇ ਬਿਜਲੀ ਵਿਭਾਗ ਦੇ ਨਿੱਜੀਕਰਨ ਦੇ ਵਿਰੋਧ ਵਿੱਚ ਅੱਜ ਯੂ.ਟੀ. ਪਾਵਰਮੈਨ ਯੂਨੀਅਨ ਦੇ ਸੱਦੇ ’ਤੇ ਬਿਜਲੀ ਮੁਲਾਜ਼ਮਾਂ ਵੱਲੋਂ ਇੰਡਸਟਰੀਅਲ ਏਰੀਆ ਫੇਜ਼ ਇਕ ਵਿੱਚ ਕਾਰਜਕਾਰੀ ਮੰਡਲ ਅਫ਼ਸਰ ਦੇ ਦਫ਼ਤਰ ਡਿਵੀਜ਼ਨ ਨੰਬਰ ਦੋ ਅੱਗੇ ਰੋਸ ਪ੍ਰਦਰਸ਼ਨ ਕੀਤਾ ਗਿਆ। ਫੈਡਰੇਸ਼ਨ ਆਫ ਸੈਕਟਰਜ਼ ਵੈਲਫੇਅਰ ਐਸੋਸੀੲੇਸ਼ਨ ਚੰਡੀਗੜ੍ਹ (ਫੋਸਵੈਕ) ਦੇ ਚੇਅਰਮੈਨ ਬਲਜਿੰਦਰ ਸਿੰਘ ਬਿੱਟੂ ਦੀ ਅਗਵਾਈ ਵਿੱਚ ਅਲੱਗ-ਅਲੱਗ ਰੈਜ਼ੀਡੈਂਟਸ ਐਸੋਸੀਏਸ਼ਨਾਂ ਦੇ ਆਗੂਆਂ ਨੇ ਵੀ ਇਸ ਵਿੱਚ ਸ਼ਾਮਲ ਹੋ ਕੇ ਬਿਜਲੀ ਮੁਲਾਜ਼ਮਾਂ ਦੇ ਇਸ ਸੰਘਰਸ਼ ਨੂੰ ਸਮਰਥਨ ਦਾ ਐਲਾਨ ਕੀਤਾ। ਚੰਡੀਗੜ੍ਹ ਦੀਆਂ ਸਾਰੀਆਂ ਟਰੇਡ ਯੂਨੀਅਨਾਂ ਦੇ ਆਗੂਆਂ, ਕਾਂਗਰਸ ਪਾਰਟੀ, ਬਹੁਜਨ ਸਮਾਜ ਪਾਰਟੀ, ਆਮ ਆਦਮੀ ਪਾਰਟੀ, ਮਾਰਕਸਵਾਦੀ ਕਮਿਊਨਿਸਟ ਪਾਰਟੀ, ਸਮੱਸਿਆ ਸਮਾਧਾਨ ਪਾਰਟੀ ਅਤੇ ਜਾਗਦਾ ਪੰਜਾਬ ਸੰਗਠਨ ਦੇ ਨੇਤਾਵਾਂ ਨੇ ਇਸ ਪ੍ਰਦਰਸ਼ਨ ਵਿੱਚ ਆ ਕੇ ਨਿੱਜੀਕਰਨ ਖਿਲਾਫ਼ ਸੰਘਰਸ਼ ਕਰਨ ਅਤੇ ਬਿਜਲੀ ਮੁਲਾਜ਼ਮਾਂ ਦਾ ਸਮਰਥਨ ਕਰਨ ਦਾ ਐਲਾਨ ਕੀਤਾ।

ਰੋਸ ਪ੍ਰਦਰਸ਼ਨ ਤੋਂ ਬਾਅਦ ਜਦੋਂ ਕਰਮਚਾਰੀ ਗਵਰਨਰ ਹਾਊਸ ਦਾ ਘਿਰਾਓ ਕਰਨ ਲਈ ਕਾਫ਼ਿਲੇ ਦੇ ਰੂਪ ਵਿੱਚ ਰਵਾਨਾ ਹੋਏ ਤਾਂ ਚੰਡੀਗੜ੍ਹ ਪੁਲੀਸ ਨੇ ਮੱਧਿਆ ਮਾਰਗ ਦੀ ਚਾਰੇ ਪਸਿਓਂ ਘੇਰਾਬੰਦੀ ਕਰ ਦਿੱਤੀ ਜਿਸ ਦੌਰਾਨ ਕਰਮਚਾਰੀਆਂ ਨੇ ਸੜਕ ’ਤੇ ਹੀ ਬੈਠ ਕੇ ਨਾਅਰੇਬਾਜ਼ੀ ਸ਼ੁਰੂ ਕਰ ਦਿੱਤੀ। ਮੌਕੇ ’ਤੇ ਪਹੁੰਚੇ ਐਸ.ਡੀ.ਐਮ. (ਈਸਟ) ਨੂੰ ਯੂਨੀਅਨ ਆਗੂਆਂ ਅਤੇ ਫਾਸਵੇਕ ਦੇ ਆਗੂਆਂ ਨੇ ਮੰਗ ਪੱਤਰ ਦਿੰਦਿਆਂ ਨਿੱਜੀਕਰਨ ਸਬੰਧੀ ਅੰਕੜਿਆਂ ਤੋਂ ਇਸ ਅਧਿਕਾਰੀ ਨੂੰ ਜਾਣੂ ਕਰਵਾਉਂਦਿਆਂ ਨਿੱਜੀਕਰਨ ਦੀ ਤਜਵੀਜ਼ ਰੱਦ ਕਰਨ ਦੀ ਮੰਗ ਰੱਖੀ। ਇਸ ਪ੍ਰਸ਼ਾਸਨ ਅਧਿਕਾਰੀ ਵੱਲੋਂ ਵਿਸ਼ਵਾਸ ਦੇਣ ਤੋਂ ਬਾਅਦ ਹੀ ਕਰਮਚਾਰੀਆਂ ਨੇ ਧਰਨਾ ਸਮਾਪਤ ਕੀਤਾ।

ਯੂਨੀਅਨ ਅਤੇ ਫੈਡਰੇਸ਼ਨ ਦੇ ਜਨਰਲ ਸਕੱਤਰ ਗੋਪਾਲ ਦੱਤ ਜੋਸ਼ੀ ਪ੍ਰਧਾਨ ਧਿਆਨ ਸਿੰਘ, ਸੰਯੁਕਤ ਸਕੱਤਰ ਅਮਰੀਕ ਸਿੰਘ, ਦਰਸ਼ਨ ਸਿੰਘ, ਸੁਖਵਿੰਦਰ ਸਿੰਘ ਸਿੱਧੂ ਅਤੇ ਪਾਨ ਸਿੰਘ ਨੇ ਕਿਹਾ ਕਿ ਚੰਡੀਗੜ੍ਹ ਬਿਜਲੀ ਵਿਭਾਗ ਜਿਹੜੇ ਗੁਆਂਢੀ ਰਾਜਾਂ ਤੋਂ ਸਸਤੀ ਬਿਜਲੀ ਚੰਡੀਗੜ੍ਹ ਵਾਸੀਆਂ ਨੂੰ ਦੇ ਰਿਹਾ ਹੈ। ਇਸ ਦੇ ਬਾਵਜੂਦ 200 ਕਰੋੜ ਤੋਂ ਵੱਧ ਦੇ ਮੁਨਾਫੇ ਵਿੱਚ ਚੱਲ ਰਿਹਾ ਹੈ ਇਸ ਦੇ ਬਾਵਜੂਦ ਸਰਕਾਰ ਨੇ ਇਸ ਨੂੰ ਵੇਚਣ ਦੀ ਜ਼ਿੱਦ ਫੜੀ ਹੋਈ ਹੈ। ਇਸ ਮੌਕੇ ਫਾਸਵੇਕ ਚੇਅਰਮੈਨ ਬਲਜਿੰਦਰ ਸਿੰਘ ਬਿੱਟੂ, ਟ੍ਰੇਡਰਜ਼ ਐਸੋਸੀਏਸ਼ਨ ਦੇ ਪ੍ਰਧਾਨ ਕਮਲਜੀਤ ਸਿੰਘ ਪੰਛੀ, ਕਾਂਗਰਸ ਦੇ ਆਗੂ ਦਵਿੰਦਰ ਬਬਲਾ, ਪ੍ਰੋ. ਮਨਜੀਤ ਸਿੰਘ, ਰੈਜ਼ੀਡੈਂਟਸ ਐਸੋਸੀਏਸ਼ਨ ਆਗੂ ਆਰ.ਐਸ. ਗਿੱਲ, ਅਜੀਤ ਸਿੰਘ ਭਾਟੀਆ, ਰਾਜਨ ਪਾਲ ਸਿੰਘ, ਰਜਿੰਦਰ ਮੋਹਨ ਸਮੇਤ ਹੋਰ ਵੀ ਕਈ ਜਥੇਬੰਦੀਆਂ ਦੇ ਆਗੂਆਂ ਨੇ ਐਲਾਨ ਕੀਤਾ ਕਿ ਜੇਕਰ ਚੰਡੀਗੜ੍ਹ ਪ੍ਰਸ਼ਾਸਨ ਵੱਲੋਂ ਬਿਜਲੀ ਵਿਭਾਗ ਦੇ ਟੈਂਡਰ ਦੀ ਬੋਲੀ ਪ੍ਰਕਿਰਿਆ ਨੂੰ ਰੱਦ ਨਾ ਕੀਤਾ ਗਿਆ ਤਾਂ 26 ਨਵੰਬਰ ਨੂੰ 24 ਘੰਟੇ ਦੀ ਮੁਕੰਮਲ ਹੜਤਾਲ ਕੀਤੀ ਜਾਵੇਗੀ।

ਸਭ ਤੋਂ ਵੱਧ ਪੜ੍ਹੀਆਂ ਖ਼ਬਰਾਂ

ਮੁੱਖ ਖ਼ਬਰਾਂ

ਕਿਸਾਨ ਯੂਨੀਅਨਾਂ ਤੇ ਸਰਕਾਰ ਵਿਚਾਲੇ ਗੱਲਬਾਤ ਅੱਜ

ਕਿਸਾਨ ਯੂਨੀਅਨਾਂ ਤੇ ਸਰਕਾਰ ਵਿਚਾਲੇ ਗੱਲਬਾਤ ਅੱਜ

ਐੱਨਆਈਏ ਵੱਲੋਂ ਭੇਜੇ ਸੰਮਨਾਂ ਦਾ ਮੁੱਦਾ ਪ੍ਰਮੁੱਖਤਾ ਨਾਲ ਉਠਾਉਣਗੇ ਕਿਸਾ...

ਕੇਂਦਰ ਸਰਕਾਰ ’ਤੇ ਦੇਸ਼ ਨੂੰ ਗਹਿਣੇ ਰੱਖਣ ਦੇ ਦੋਸ਼

ਕੇਂਦਰ ਸਰਕਾਰ ’ਤੇ ਦੇਸ਼ ਨੂੰ ਗਹਿਣੇ ਰੱਖਣ ਦੇ ਦੋਸ਼

ਕਿਸਾਨਾਂ ਦਾ ਮੱਥਾ ਕੌਮਾਂਤਰੀ ਸੰਸਥਾਵਾਂ ਨਾਲ ਲੱਗਾ: ਉਗਰਾਹਾਂ

ਸ਼ਹਿਰ

View All