ਟ੍ਰਿਬਿਊਨ ਨਿਊਜ਼ ਸਰਵਿਸ
ਚੰਡੀਗੜ੍ਹ, 1 ਜੂਨ
ਲੰਘੇ ਦਿਨ ਸੈਕਟਰ-33 ਵਿੱਚ ਰਹਿੰਦੇ ਸ਼ਰਾਬ ਕਾਰੋਬਾਰੀ ਨੂੰ ਜਾਨੋਂ ਮਾਰਨ ਦੀ ਨੀਅਤ ਨਾਲ ਕਾਰ ਸਵਾਰ 4 ਵਿਅਕਤੀਆਂ ਵੱਲੋਂ ਵਰਤੀ ਗਈ ਕਾਰ ਦੀ ਪੁਲੀਸ ਨੇ ਸ਼ਨਾਖਤ ਕਰ ਲਈ ਹੈ। ਪੁਲੀਸ ਵੱਲੋਂ ਸੀਸੀਟੀਵੀ ਫੁਟੇਜ ਦੇ ਆਧਾਰ ’ਤੇ ਹਮਲਾਵਰਾਂ ਦੀ ਜਾਂਚ ਕੀਤੀ ਜਾ ਰਹੀ ਹੈ ਪਰ ਹਾਲੇ ਤੱਕ ਪੁਲੀਸ ਦੇ ਹੱਥ ਕੁਝ ਨਹੀਂ ਲੱਗ ਸੱਕਿਆ।
ਥਾਣਾ ਸੈਕਟਰ-34 ਦੀ ਪੁਲੀਸ ਨੇ ਸ਼ਰਾਬ ਕਾਰੋਬਾਰੀ ਅਰਵਿੰਦ ਸਿੰਗਲਾ ਦੀ ਸ਼ਿਕਾਇਤ ’ਤੇ ਅਣਪਛਾਤੇ ਵਿਅਕਤੀਆਂ ਖ਼ਿਲਾਫ਼ ਵੱਖ ਵੱਖ ਧਾਰਾਵਾਂ ਤਹਿਤ ਕੇਸ ਦਰਜ ਕਰਕੇ ਜਾਂਚ ਸ਼ੁਰੂ ਕਰ ਦਿੱਤੀ ਹੈ। ਪੁਲੀਸ ਦੇ ਬੁਲਾਰੇ ਨੇ ਦੱਸਿਆ ਕਿ ਹਮਲਾਵਰਾਂ ਦੀ ਗੱਡੀ ਦੀ ਸ਼ਨਾਖਤ ਕਰ ਲਈ ਹੈ ਅਤੇ ਸ਼ਿਕਾਇਤਕਰਤਾ ਤੋਂ ਪੁੱਛ ਗਿੱਛ ਕਰਕੇ ਜਾਂਚ ਕੀਤੀ ਜਾ ਰਹੀ ਹੈ। ਉਨ੍ਹਾਂ ਦੱਸਿਆ ਕਿ ਘਟਨਾ ਸਮੇਂ ਇਲਾਕੇ ਵਿੱਚ ਸਰਗਰਮ ਮੋਬਾਈਲ ਫੋਨਾਂ ਸਬੰਧੀ ਵੀ ਪੜਤਾਲ ਕੀਤੀ ਜਾ ਰਹੀ ਹੈ।