ਚਾਰਧਾਮ ਯਾਤਰਾ ਲਈ ਪੁਲੀਸ ਵੱਲੋਂ ਐਡਵਾਈਜ਼ਰੀ ਜਾਰੀ
ਪੀਪੀ ਵਰਮਾ ਪੰਚਕੂਲਾ, 3 ਜੂਨ ਉਤਰਾਖੰਡ ਵਿੱਚ ਚਾਰਧਾਮ ਯਾਤਰਾ ਸ਼ੁਰੂ ਹੋ ਗਈ ਹੈ। ਪੰਚਕੂਲਾ ਸਾਈਬਰ ਪੁਲੀਸ ਸਟੇਸ਼ਨ ਦੇ ਇੰਚਾਰਜ ਇੰਸਪੈਕਟਰ ਮੁਨੀਸ਼ ਕੁਮਾਰ ਨੇ ਸ਼ਰਧਾਲੂਆਂ ਨੂੰ ਅਪੀਲ ਕੀਤੀ ਹੈ ਕਿ ਸ਼ਰਧਾਲੂ ਆਨਲਾਈਨ ਧੋਖਾਧੜੀ ਤੋਂ ਸਾਵਧਾਨ ਰਹਿਣ। ਉਨ੍ਹਾਂ ਕਿਹਾ ਕਿ ਸ਼ਰਧਾਲੂ ਹੈਲੀਕਾਪਟਰ...
Advertisement
ਪੀਪੀ ਵਰਮਾ
ਪੰਚਕੂਲਾ, 3 ਜੂਨ
Advertisement
ਉਤਰਾਖੰਡ ਵਿੱਚ ਚਾਰਧਾਮ ਯਾਤਰਾ ਸ਼ੁਰੂ ਹੋ ਗਈ ਹੈ। ਪੰਚਕੂਲਾ ਸਾਈਬਰ ਪੁਲੀਸ ਸਟੇਸ਼ਨ ਦੇ ਇੰਚਾਰਜ ਇੰਸਪੈਕਟਰ ਮੁਨੀਸ਼ ਕੁਮਾਰ ਨੇ ਸ਼ਰਧਾਲੂਆਂ ਨੂੰ ਅਪੀਲ ਕੀਤੀ ਹੈ ਕਿ ਸ਼ਰਧਾਲੂ ਆਨਲਾਈਨ ਧੋਖਾਧੜੀ ਤੋਂ ਸਾਵਧਾਨ ਰਹਿਣ। ਉਨ੍ਹਾਂ ਕਿਹਾ ਕਿ ਸ਼ਰਧਾਲੂ ਹੈਲੀਕਾਪਟਰ ਸੇਵਾਵਾਂ, ਹੋਟਲਾਂ, ਗੈਸਟ ਹਾਊਸਾਂ ਆਦਿ ਲਈ ਆਨਲਾਈਨ ਬੁੱਕਿੰਗ ਕਰਦੇ ਹਨ। ਇਸ ਲਈ ਸਾਈਬਰ ਧੋਖਾਧੜੀ ਕਰਨ ਵਾਲੇ ਲੋਕਾਂ ਨੂੰ ਧੋਖਾ ਦੇਣ ਦੀ ਕੋਸ਼ਿਸ਼ ਕਰ ਰਹੇ ਹਨ। ਸ਼ਰਧਾਲੂਆਂ ਨੂੰ ਸਿਰਫ਼ ਅਧਿਕਾਰਤ ਵੈੱਬਸਾਈਟ ਤੋਂ ਹੀ ਹੈਲੀਕਾਪਟਰ ਬੁੱਕ ਕਰਨਾ ਚਾਹੀਦਾ ਹੈ ਅਤੇ ਕਿਸੇ ਹੋਰ ਲਿੰਕ ਜਾਂ ਵੈੱਬਸਾਈਟ ਤੋਂ ਬਚਣਾ ਚਾਹੀਦਾ ਹੈ।
Advertisement
×