DT
PT
Subscribe To Print Edition About The Punjabi Tribune Code Of Ethics Download App Advertise with us Classifieds
search-icon-img
search-icon-img
Advertisement

ਹੋਲੀ ਮੌਕੇ ਸੁਰੱਖਿਆ ਲਈ ਪੁਲੀਸ ਚੌਕਸ

ਰੰਗਾਂ ਦੇ ਤਿਉਹਾਰ ਹੋਲੀ ਦੇ ਸ਼ਾਂਤੀਪੂਰਨ ਅਤੇ ਸੁਰੱਖਿਅਤ ਜਸ਼ਨ ਨੂੰ ਯਕੀਨੀ ਬਣਾਉਣ ਲਈ ਪੰਚਕੂਲਾ ਪੁਲੀਸ ਪ੍ਰਸ਼ਾਸਨ ਪੂਰੀ ਤਰ੍ਹਾਂ ਚੌਕਸ ਹੈ। ਅਧਿਕਾਰੀਆਂ ਨੇ ਤਿਉਹਾਰ ਦੀ ਆੜ ਹੇਠ ਹੰਗਾਮਾ ਕਰਨ ਜਾਂ ਕਾਨੂੰਨ ਵਿਵਸਥਾ ਨੂੰ ਭੰਗ ਕਰਨ ਵਾਲੇ ਸਮਾਜ ਵਿਰੋਧੀ ਅਨਸਰਾਂ ਨੂੰ ਸਖ਼ਤ...

  • fb
  • twitter
  • whatsapp
  • whatsapp
Advertisement

ਰੰਗਾਂ ਦੇ ਤਿਉਹਾਰ ਹੋਲੀ ਦੇ ਸ਼ਾਂਤੀਪੂਰਨ ਅਤੇ ਸੁਰੱਖਿਅਤ ਜਸ਼ਨ ਨੂੰ ਯਕੀਨੀ ਬਣਾਉਣ ਲਈ ਪੰਚਕੂਲਾ ਪੁਲੀਸ ਪ੍ਰਸ਼ਾਸਨ ਪੂਰੀ ਤਰ੍ਹਾਂ ਚੌਕਸ ਹੈ। ਅਧਿਕਾਰੀਆਂ ਨੇ ਤਿਉਹਾਰ ਦੀ ਆੜ ਹੇਠ ਹੰਗਾਮਾ ਕਰਨ ਜਾਂ ਕਾਨੂੰਨ ਵਿਵਸਥਾ ਨੂੰ ਭੰਗ ਕਰਨ ਵਾਲੇ ਸਮਾਜ ਵਿਰੋਧੀ ਅਨਸਰਾਂ ਨੂੰ ਸਖ਼ਤ ਕਾਰਵਾਈ ਦੀ ਚਿਤਾਵਨੀ ਦਿੱਤੀ ਹੈ। ਪੁਲੀਸ ਕਮਿਸ਼ਨਰ ਸ਼ਿਵਾਸ ਕਵੀਰਾਜ ਨੇ ਜ਼ਿਲ੍ਹਾ ਵਾਸੀਆਂ ਨੂੰ ਹੋਲੀ ਦੀਆਂ ਸ਼ੁਭਕਾਮਨਾਵਾਂ ਦਿੱਤੀਆਂ। ਡੀ ਸੀ ਪੀ ਪੰਚਕੂਲਾ ਸ੍ਰਿਸ਼ਟੀ ਗੁਪਤਾ ਨੇ ਦੱਸਿਆ ਕਿ ਜ਼ਿਲ੍ਹੇ ਵਿੱਚ ਵੱਡੀ ਗਿਣਤੀ ਪੁਲੀਸ ਕਰਮਚਾਰੀ ਤਾਇਨਾਤ ਕੀਤੇ ਗਏ ਹਨ। ਏ ਸੀ ਪੀ ਪੱਧਰ ਦੇ ਅਧਿਕਾਰੀ ਉਨ੍ਹਾਂ ਦੀ ਨਿਗਰਾਨੀ ਕਰਨਗੇ। ਸ਼ਹਿਰ ਵਿੱਚ 35 ਵਿਸ਼ੇਸ਼ ਨਾਕੇ ਸਥਾਪਤ ਕੀਤੇ ਗਏ ਹਨ। ਸੁਰੱਖਿਆ ਨੂੰ ਹੋਰ ਮਜ਼ਬੂਤ ਕਰਨ ਲਈ, 25 ਰਾਈਡ, 19 ਈ ਆਰ ਵੀ ਅਤੇ 11 ਪੀ ਸੀ ਆਰ ਵਾਹਨ ਲਗਾਤਾਰ ਗਸ਼ਤ ’ਤੇ ਰਹਿਣਗੇ।

Advertisement
Advertisement
×