ਪੁਲੀਸ ਨੇ ਟਰੈਕਟਰ ਮਾਰਚ ਚੰਡੀਗੜ੍ਹ ਦਾਖ਼ਲ ਹੋਣ ਤੋਂ ਰੋਕਿਆ

ਮੁੱਲਾਂਪੁਰ ਬੈਰੀਅਰ ’ਤੇ ਅੱਥਰੂ ਗੈਸ ਤੇ ਜਲ ਤੋਪਾਂ ਦਾ ਕੀਤਾ ਪ੍ਰਬੰਧ

ਪੁਲੀਸ ਨੇ ਟਰੈਕਟਰ ਮਾਰਚ ਚੰਡੀਗੜ੍ਹ ਦਾਖ਼ਲ ਹੋਣ ਤੋਂ ਰੋਕਿਆ

ਆਤਿਸ਼ ਗੁਪਤਾ

ਚੰਡੀਗੜ੍ਹ, 18 ਜਨਵਰੀ

ਕੇਂਦਰੀ ਖੇਤੀ ਕਾਨੂੰਨਾਂ ਖ਼ਿਲਾਫ਼ ਦਿੱਲੀ ਦੀਆਂ ਬਰੂਹਾਂ ’ਤੇ ਚੱਲ ਰਹੇ ਕਿਸਾਨੀ ਸੰਘਰਸ਼ ਦਾ ਅਸਰ ਦੇਸ਼ ਭਰ ਵਿੱਚ ਦਿਖਾਈ ਦੇਣ ਲੱਗਿਆ ਹੈ। ਕਿਸਾਨ ਜਥੇਬੰਦੀਆਂ ਵੱਲੋਂ ਵੱਖ-ਵੱਖ ਥਾਵਾਂ ’ਤੇ ਟਰੈਕਟਰ ਪਰੇਡ ਦੀ ਰਿਹਰਸਲ ਵਜੋਂ ਟਰੈਕਟਰ ਮਾਰਚ ਕੱਢੇ ਜਾ ਰਹੇ ਹਨ। ਇਸੇ ਲੜੀ ਵਿੱਚ ਅੱਜ ਪੰਜਾਬ ਦੇ ਵੱਡੀ ਗਿਣਤੀ ਵਿੱਚ ਕਿਸਾਨਾਂ ਨੇ ਇਕ ਹਜ਼ਾਰ ਦੇ ਕਰੀਬ ਟਰੈਕਟਰਾਂ ਨਾਲ ਮੁਹਾਲੀ ਤੋਂ ਟਰੈਕਟਰ ਮਾਰਚ ਸ਼ੁਰੂ ਕੀਤਾ ਜੋ ਚੰਡੀਗੜ੍ਹ ਤੱਕ ਕੱਢਿਆ ਗਿਆ। ਇਹ ਟਰੈਕਟਰ ਮਾਰਚ ਚੰਡੀਗੜ੍ਹ ਸ਼ਹਿਰ ਦੇ ਸੈਕਟਰ-17 ਵਿੱਚੋਂ ਕੱਢਿਆ ਜਾਣਾ ਸੀ ਪਰ ਚੰਡੀਗੜ੍ਹ ਦੇ ਐੱਸਐੱਸਪੀ ਕੁਲਦੀਪ ਸਿੰਘ ਚਹਿਲ ਦੀ ਅਗਵਾਈ ਵਿੱਚ ਪੁਲੀਸ ਅਤੇ ਅਰਧ ਸੈਨਿਕ ਬਲ ਨੇ ਚੰਡੀਗੜ੍ਹ ਵਿੱਚ ਦਾਖਲ ਹੋਣ ਵਾਲੇ ਮੁੱਲਾਂਪੁਰ ਬੈਰੀਅਰ ’ਤੇ ਨਾਕਾ ਲਾ ਕੇ ਟਰੈਕਟਰ ਮਾਰਚ ਸ਼ਹਿਰ ਵਿੱਚ ਦਾਖਲ ਹੋਣ ਤੋਂ ਰੋਕਿਆ। ਇਸ ਦੌਰਾਨ ਕਿਸਾਨ ਜਥੇਬੰਦੀਆਂ ਅਤੇ ਪੁਲੀਸ ਵਿਚਕਾਰ ਸਥਿਤੀ ਟਕਰਾਅ ਵਾਲੀ ਬਣ ਗਈ ਸੀ ਪਰ ਪੁਲੀਸ ਅਤੇ ਕਿਸਾਨ ਜਥੇਬੰਦੀਆਂ ਦੀ ਆਪਸੀ ਸਹਿਮਤੀ ਨਾਲ ਟਰੈਕਟਰ ਮਾਰਚ ਸੈਕਟਰ-17 ਦੀ ਥਾਂ ਪਿੰਡ ਸਾਰੰਗਪੁਰ, ਧਨਾਸ ਤੋਂ ਹੁੰਦਾ ਹੋਇਆ ਸੈਕਟਰ-38 ਅਤੇ 39 ਵਾਲੇ ਪਾਸੇ ਤੋਂ ਮੁਹਾਲੀ ਵੱਲ ਚਲਾ ਗਿਆ।

ਸਭ ਤੋਂ ਵੱਧ ਪੜ੍ਹੀਆਂ ਖ਼ਬਰਾਂ

ਮੁੱਖ ਖ਼ਬਰਾਂ

ਪੁਲੀਸ ਨੋਟਿਸਾਂ ਖ਼ਿਲਾਫ਼ ਕਿਸਾਨਾਂ ’ਚ ਰੋਹ

ਪੁਲੀਸ ਨੋਟਿਸਾਂ ਖ਼ਿਲਾਫ਼ ਕਿਸਾਨਾਂ ’ਚ ਰੋਹ

* ਮੁੱਖ ਸੜਕਾਂ ਬੰਦ ਕਰਨ ’ਤੇ ਵੀ ਜਤਾਈ ਨਾਖ਼ੁਸ਼ੀ * ਕਿਸਾਨ ਆਗੂਆਂ ਵੱਲੋ...

ਖੱਟਰ ਸਰਕਾਰ ਤੋਂ ਹਮਾਇਤ ਵਾਪਸ ਲੈਣ ਵਾਲੇ ਵਿਧਾਇਕ ਕੁੰਡੂ ਦੇ ਘਰ ਛਾਪਾ

ਖੱਟਰ ਸਰਕਾਰ ਤੋਂ ਹਮਾਇਤ ਵਾਪਸ ਲੈਣ ਵਾਲੇ ਵਿਧਾਇਕ ਕੁੰਡੂ ਦੇ ਘਰ ਛਾਪਾ

ਗੁਰੂਗ੍ਰਾਮ, ਦਿੱਲੀ, ਰੋਹਤਕ ਅਤੇ ਹਿਸਾਰ ਵਿੱਚ ਸਹੁਰੇ ਘਰ ਸਮੇਤ 30 ਥਾਵਾ...

ਭਾਰਤ-ਪਾਕਿਸਤਾਨ ਗੋਲੀਬੰਦੀ ਦੇ ਸਾਰੇ ਸਮਝੌਤਿਆਂ ਦੇ ਪਾਲਣ ਲਈ ਸਹਿਮਤ

ਭਾਰਤ-ਪਾਕਿਸਤਾਨ ਗੋਲੀਬੰਦੀ ਦੇ ਸਾਰੇ ਸਮਝੌਤਿਆਂ ਦੇ ਪਾਲਣ ਲਈ ਸਹਿਮਤ

ਦੋਵੇਂ ਮੁਲਕਾਂ ਦੇ ਡੀਜੀਐੱਮਓਜ਼ ਦੀ ਬੈਠਕ ’ਚ ਲਿਆ ਗਿਆ ਫ਼ੈਸਲਾ

ਨੀਰਵ ਮੋਦੀ ਹਵਾਲਗੀ ਦੀ ਕਾਨੂੰਨੀ ਲੜਾਈ ਹਾਰਿਆ, ਪਰ ਦਿੱਲੀ ਅਜੇ ਦੂਰ

ਨੀਰਵ ਮੋਦੀ ਹਵਾਲਗੀ ਦੀ ਕਾਨੂੰਨੀ ਲੜਾਈ ਹਾਰਿਆ, ਪਰ ਦਿੱਲੀ ਅਜੇ ਦੂਰ

* ਮੋਦੀ ਦੀ ਭਾਰਤੀ ਅਦਾਲਤਾਂ ’ਚ ਜਵਾਬਦੇਹੀ ਬਣਦੀ ਹੈ: ਜੱਜ * ਫੈਸਲੇ ਦੀ...

ਸ਼ਹਿਰ

View All