ਪੰਜਾਬ ਵਿੱਚ ਗੈਂਗਸਟਰਾਂ ਅਤੇ ਅਪਰਾਧਕ ਅਨਸਰਾਂ ਖ਼ਿਲਾਫ਼ ਚੱਲ ਰਹੀ ਮੁਹਿੰਮ ਤਹਿਤ ਰੂਪਨਗਰ ਜ਼ਿਲ੍ਹੇ ਵਿੱਚ ਪੁਲੀਸ ਵੱਲੋਂ ਸਖ਼ਤ ਨਾਕਾਬੰਦੀ ਅਤੇ ਚੈਕਿੰਗ ਕੀਤੀ ਜਾ ਰਹੀ ਹੈ।
ਰੂਪਨਗਰ ਦੇ ਐੱਸ ਐੱਸ ਪੀ ਮਨਿੰਦਰ ਸਿੰਘ ਨੇ ਇੱਥੇ ਪੰਜ ਪਿਆਰਾ ਪਾਰਕ ਨੇੜੇ ਲਗਾਏ ਗਏ ਨਾਕੇ ’ਤੇ ਚੈਕਿੰਗ ਦੌਰਾਨ ਦੱਸਿਆ ਕਿ ਮੁੱਖ ਮੰਤਰੀ ਭਗਵੰਤ ਮਾਨ ਤੇ ਡੀ ਜੀ ਪੀ ਪੁਲੀਸ ਗੌਰਵ ਯਾਦਵ ਦੇ ਨਿਰਦੇਸ਼ਾਂ ਅਨੁਸਾਰ ਜ਼ਿਲ੍ਹੇ ਭਰ ਵਿੱਚ ਨਾਕੇਬੰਦੀ ਕਰਕੇ ਚੈਕਿੰਗ ਕੀਤੀ ਜਾ ਰਹੀ ਹੈ। ਉਨ੍ਹਾਂ ਦੱਸਿਆ ਕਿ ਖ਼ਾਸ ਤੌਰ ’ਤੇ ਬਿਨਾਂ ਨੰਬਰ ਪਲੇਟ ਵਾਲੇ ਦੋ-ਪਹੀਆ ਵਾਹਨਾਂ ਦੀ ਸਖ਼ਤੀ ਨਾਲ ਜਾਂਚ ਕੀਤੀ ਜਾ ਰਹੀ ਹੈ ਅਤੇ ਸ਼ੱਕੀ ਵਾਹਨ ਜ਼ਬਤ ਕੀਤੇ ਜਾ ਰਹੇ ਹਨ, ਤਾਂ ਜੋ ਸਮਾਜ ਵਿਰੋਧੀ ਅਨਸਰਾਂ ’ਤੇ ਸਮੇਂ ਸਿਰ ਨੱਥ ਪਾਈ ਜਾ ਸਕੇ। ਐੱਸ ਐੱਸ ਪੀ ਨੇ ਕਿਹਾ ਕਿ ਆਉਣ ਵਾਲੇ ਦਿਨਾਂ ਵਿੱਚ ਵੀ ਜ਼ਿਲ੍ਹੇ ਦੇ ਵੱਖ-ਵੱਖ ਇਲਾਕਿਆਂ ਵਿੱਚ ਇਸੇ ਤਰ੍ਹਾਂ ਦੀ ਸਖਤ ਨਾਕਾਬੰਦੀ ਅਤੇ ਚੈਕਿੰਗ ਜਾਰੀ ਰਹੇਗੀ। ਇਸ ਮੌਕੇ ਐੱਸ ਪੀ ਅਰਵਿੰਦ ਮੀਨਾ, ਡੀ ਐੱਸ ਪੀ ਜਸ਼ਨਦੀਪ ਸਿੰਘ ਮਾਨ, ਐੱਸਐੱਚਓ ਦਾਨਿਸ਼ਵੀਰ ਸਿੰਘ ਸਣੇ ਹੋਰ ਪੁਲੀਸ ਮੁਲਾਜ਼ਮ ਮੌਜੂਦ ਸਨ।

