ਕੈਸ਼ੀਅਰ ਹੱਤਿਆ ਕੇਸ ’ਚ ਪੁਲੀਸ ਟੀਮਾਂ ਜੰਮੂ ਰਵਾਨਾ
ਇੱਥੋਂ ਦੇ ਸੈਕਟਰ 11 ਵਿੱਚ ਮੈਡੀਕਲ ਸਟੋਰ ’ਤੇ ਕੈਸ਼ੀਅਰ ਦੀ ਗੋਲੀਆਂ ਮਾਰ ਕੇ ਹੱਤਿਆ ਕਰਨ ਦੇ ਮਾਮਲੇ ਵਿੱਚ ਪੁਲੀਸ ਦੀਆਂ ਵੱਖ-ਵੱਖ ਟੀਮਾਂ ਜਾਂਚ ਵਿੱਚ ਲੱਗੀਆਂ ਹੋਈਆਂ ਹਨ। ਪੁਲੀਸ ਦੀ ਜਾਂਚ ਵਿੱਚ ਸਾਹਮਣੇ ਆਇਆ ਕਿ ਮੁਲਜ਼ਮ ਜੰਮੂ-ਕਸ਼ਮੀਰ ਦੇ ਰਹਿਣ ਵਾਲੇ ਹਨ,...
Advertisement
ਇੱਥੋਂ ਦੇ ਸੈਕਟਰ 11 ਵਿੱਚ ਮੈਡੀਕਲ ਸਟੋਰ ’ਤੇ ਕੈਸ਼ੀਅਰ ਦੀ ਗੋਲੀਆਂ ਮਾਰ ਕੇ ਹੱਤਿਆ ਕਰਨ ਦੇ ਮਾਮਲੇ ਵਿੱਚ ਪੁਲੀਸ ਦੀਆਂ ਵੱਖ-ਵੱਖ ਟੀਮਾਂ ਜਾਂਚ ਵਿੱਚ ਲੱਗੀਆਂ ਹੋਈਆਂ ਹਨ। ਪੁਲੀਸ ਦੀ ਜਾਂਚ ਵਿੱਚ ਸਾਹਮਣੇ ਆਇਆ ਕਿ ਮੁਲਜ਼ਮ ਜੰਮੂ-ਕਸ਼ਮੀਰ ਦੇ ਰਹਿਣ ਵਾਲੇ ਹਨ, ਇਸ ਲਈ ਅੱਜ ਚੰਡੀਗੜ੍ਹ ਪੁਲੀਸ ਦੀਆਂ ਟੀਮਾਂ ਜੰਮੂ ਲਈ ਰਵਾਨਾ ਹੋ ਗਈਆਂ ਹਨ। ਜਿੱਥੇ ਪੁਲੀਸ ਵੱਲੋਂ ਜੰਮੂ-ਕਸ਼ਮੀਰ ਪੁਲੀਸ ਨਾਲ ਸੰਪਰਕ ਕਰ ਕੇ ਜਾਂਚ ਕੀਤੀ ਜਾਵੇਗੀ। ਸੂਤਰਾਂ ਤੋਂ ਮਿਲੀ ਜਾਣਕਾਰੀ ਅਨੁਸਾਰ ਮੁਲਜ਼ਮ ਵਾਰਦਾਤ ਨੂੰ ਅੰਜਾਮ ਦੇਣ ਤੋਂ ਬਾਅਦ ਨੌਜਵਾਨਾਂ ਨੂੰ ਸੈਕਟਰ 10 ਤੋਂ ਕਜਹੇੜੀ ਤੱਕ ਛੱਡਣ ਵਾਲੇ ਥ੍ਰੀ-ਵ੍ਹੀਲਰ ਚਾਲਕ ਨੂੰ ਹਿਰਾਸਤ ਵਿੱਚ ਲੈ ਲਿਆ ਹੈ। ਹਾਲਾਂਕਿ ਪੁਲੀਸ ਵੱਲੋਂ ਇਸ ਬਾਰੇ ਕੋਈ ਪੁਸ਼ਟੀ ਨਹੀਂ ਕੀਤੀ ਜਾ ਰਹੀ ਹੈ। ਪੁਲੀਸ ਵੱਲੋਂ ਮਾਮਲੇ ਵਿੱਚ ਜਾਂਚ ਕੀਤੀ ਜਾ ਰਹੀ ਹੈ।
Advertisement
Advertisement
×

