ਟਰੈਂਡਿੰਗਦੇਸ਼ਵਿਦੇਸ਼ਖੇਡਾਂਚੰਡੀਗੜ੍ਹਦਿੱਲੀਪੰਜਾਬਪਟਿਆਲਾਮਾਲਵਾਮਾਝਾਦੋਆਬਾਸਾਹਿਤਫ਼ੀਚਰਸਤਰੰਗਖੇਤੀਬਾੜੀ
Advertisement

ਸਿਆਸੀ ਤੇ ਧਾਰਮਿਕ ਸ਼ਖ਼ਸੀਅਤਾਂ ਵੱਲੋਂ ਬਾਬਾ ਖੁਸ਼ਹਾਲ ਸਿੰਘ ਨੂੰ ਸ਼ਰਧਾਂਜਲੀਆਂ

ਜਗਮੋਹਨ ਸਿੰਘ ਰੂਪਨਗਰ, 3 ਜੂਨ ਬਾਬਾ ਖੁਸ਼ਹਾਲ ਸਿੰਘ ਹੈੱਡ ਦਰਬਾਰ ਕੋਟਿ ਪੁਰਾਣ ਟਿੱਬੀ ਸਾਹਿਬ ਰੂਪਨਗਰ ਵਾਲਿਆਂ ਨਮਿਤ ਸ਼ਰਧਾਂਜਲੀ ਸਮਾਗਮ ਕਰਵਾਇਆ ਗਿਆ। ਸਵੇਰੇ ਸਹਿਜ ਪਾਠ ਦੇ ਭੋਗ ਮਗਰੋਂ ਕੀਰਤਨੀ ਜਥਿਆਂ ਨੇ ਸੰਗਤ ਨੂੰ ਨਿਹਾਲ ਕੀਤਾ। ਅੰਤਿਮ ਅਰਦਾਸ ਉਪਰੰਤ ਧਾਰਮਿਕ ਆਗੂਆਂ ਤੇ...
Advertisement

ਜਗਮੋਹਨ ਸਿੰਘ

ਰੂਪਨਗਰ, 3 ਜੂਨ

Advertisement

ਬਾਬਾ ਖੁਸ਼ਹਾਲ ਸਿੰਘ ਹੈੱਡ ਦਰਬਾਰ ਕੋਟਿ ਪੁਰਾਣ ਟਿੱਬੀ ਸਾਹਿਬ ਰੂਪਨਗਰ ਵਾਲਿਆਂ ਨਮਿਤ ਸ਼ਰਧਾਂਜਲੀ ਸਮਾਗਮ ਕਰਵਾਇਆ ਗਿਆ। ਸਵੇਰੇ ਸਹਿਜ ਪਾਠ ਦੇ ਭੋਗ ਮਗਰੋਂ ਕੀਰਤਨੀ ਜਥਿਆਂ ਨੇ ਸੰਗਤ ਨੂੰ ਨਿਹਾਲ ਕੀਤਾ। ਅੰਤਿਮ ਅਰਦਾਸ ਉਪਰੰਤ ਧਾਰਮਿਕ ਆਗੂਆਂ ਤੇ ਗੁਰੂ ਘਰ ਨਾਲ ਜੁੜੇ ਸੇਵਾਦਾਰਾਂ ਨੇ ਨਵੇਂ ਮੁਖੀ ਵਜੋਂ ਸੰਤ ਅਵਤਾਰ ਸਿੰਘ ਦੀ ਦਸਤਾਰਬੰਦੀ ਕੀਤੀ।

ਸਮਾਗਮ ਦੌਰਾਨ ਨਿਹੰਗ ਮੁਖੀ ਬਾਬਾ ਬਲਬੀਰ ਸਿੰਘ 96 ਕਰੋੜੀ ਬੁੱਢਾ ਦਲ, ਬਾਬਾ ਅਮਰਜੀਤ ਸਿੰਘ ਹਰਖੋਵਾਲ, ਬਾਬਾ ਨਾਗਰ ਸਿੰਘ ਹਰੀਆਂ ਵੇਲਾਂ ਵਾਲੇ, ਬਾਬਾ ਸੁਖਪਾਲ ਸਿੰਘ ਭੈਰੋਮਾਜਰਾ, ਬਾਬਾ ਪਰਮਜੀਤ ਸਿੰਘ ਹੰਸਾਲੀ ਸਾਹਿਬ, ਬਾਬਾ ਸੁੱਚਾ ਸਿੰਘ ਕਿਲ੍ਹਾ ਆਨੰਦਗੜ੍ਹ ਸਾਹਿਬ, ਬਾਬਾ ਜਰਨੈਲ ਸਿੰਘ, ਬਾਬਾ ਜੈਤਾ, ਬਾਬਾ ਸੁਰਜਨ ਸਿੰਘ ਫੂਲ ਖੁਰਦ, ਬਾਬਾ ਤਰਸੇਮ ਸਿੰਘ ਬਾਬਾ ਬਿਧੀ ਚੰਦ ਦਲ, ਮੁੱਖ ਸੇਵਾਦਾਰ ਗੁਰਦੁਆਰਾ ਬਾਬਾ ਦੀਪ ਸਿੰਘ ਸ਼ਹੀਦ ਸੋਲਖੀਆਂ ਕਮਲਜੀਤ ਕੌਰ ਸਣੇ ਸੰਸਦ ਮੈਂਬਰ ਚਰਨਜੀਤ ਸਿੰਘ ਚੰਨੀ, ਮੰਤਰੀ ਹਰਜੋਤ ਸਿੰਘ ਬੈਂਸ, ਸੰਸਦ ਮੈਂਬਰ ਮਲਵਿੰਦਰ ਸਿੰਘ ਕੰਗ, ਵਿਧਾਇਕ ਦਿਨੇਸ਼ ਚੱਢਾ, ਚੇਅਰਮੈਨ ਇਕਬਾਲ ਸਿੰਘ ਲਾਲਪੁਰਾ ਆਦਿ ਹਾਜ਼ਰ ਸਨ।

Advertisement