DT
PT
Subscribe To Print Edition About The Punjabi Tribune Code Of Ethics Download App Advertise with us Classifieds
search-icon-img
search-icon-img
Advertisement

ਸਿਆਸੀ ਗੂੰਜ: ਭਾਜਪਾ ਵੱਲੋਂ ਮੁੱਖ ਮੰਤਰੀ ਭਗਵੰਤ ਮਾਨ ਨੂੰ ਮਾਣਹਾਨੀ ਦਾ ਨੋਟਿਸ

ਭਾਰਤੀ ਜਨਤਾ ਪਾਰਟੀ ਨੇ ਮੁੱਖ ਮੰਤਰੀ ਭਗਵੰਤ ਮਾਨ ਖ਼ਿਲਾਫ਼ ਕਾਨੂੰਨੀ ਕਾਰਵਾਈ ਦਾ ਰੁਖ ਫੜ੍ਹਿਆ ਹੈ। ਭਾਜਪਾ ਦੇ ਕੌਮੀ ਜਨਰਲ ਸਕੱਤਰ ਤਰੁਣ ਚੁੱਘ ਨੇ ਇਸੇ ਰਣਨੀਤੀ ਤਹਿਤ ਅੱਜ ਮੁੱਖ ਮੰਤਰੀ ਭਗਵੰਤ ਮਾਨ ਨੂੰ ਮਾਣਹਾਨੀ ਦਾ ਨੋਟਿਸ ਦਿੱਤਾ ਹੈ। ਤਰੁਣ ਚੁੱਘ ਨੇ...

  • fb
  • twitter
  • whatsapp
  • whatsapp
featured-img featured-img
ਫਾਈਲ ਫੋਟੋ
Advertisement

ਭਾਰਤੀ ਜਨਤਾ ਪਾਰਟੀ ਨੇ ਮੁੱਖ ਮੰਤਰੀ ਭਗਵੰਤ ਮਾਨ ਖ਼ਿਲਾਫ਼ ਕਾਨੂੰਨੀ ਕਾਰਵਾਈ ਦਾ ਰੁਖ ਫੜ੍ਹਿਆ ਹੈ। ਭਾਜਪਾ ਦੇ ਕੌਮੀ ਜਨਰਲ ਸਕੱਤਰ ਤਰੁਣ ਚੁੱਘ ਨੇ ਇਸੇ ਰਣਨੀਤੀ ਤਹਿਤ ਅੱਜ ਮੁੱਖ ਮੰਤਰੀ ਭਗਵੰਤ ਮਾਨ ਨੂੰ ਮਾਣਹਾਨੀ ਦਾ ਨੋਟਿਸ ਦਿੱਤਾ ਹੈ। ਤਰੁਣ ਚੁੱਘ ਨੇ ਕਿਹਾ ਕਿ ਮੁੱਖ ਮੰਤਰੀ ਨੇ ਬਿਨਾਂ ਕਿਸੇ ਸਬੂਤ ਦੇ ਭਾਜਪਾ ’ਤੇ ਧਮਾਕਿਆਂ ਦੇ ਇਲਜ਼ਾਮ ਲਗਾਏ ਹਨ।

ਗੌਰਤਲਬ ਹੈ ਕਿ ਮੁੱਖ ਮੰਤਰੀ ਮਾਨ ਨੇ ਜਲੰਧਰ ਅਤੇ ਅੰਮ੍ਰਿਤਸਰ ’ਚ ਹੋਏ ਧਮਾਕਿਆਂ ਦੇ ਹਵਾਲੇ ਨਾਲ ਲੰਘੇ ਕੱਲ੍ਹ ਕਿਹਾ ਸੀ ਕਿ ਭਾਜਪਾ ਵੱਲੋਂ ਅਜਿਹੇ ਹੱਥਕੰਡਿਆਂ ਦੀ ਵਰਤੋਂ ਕਰ ਕੇ ਪੰਜਾਬ ’ਚ ਚੋਣਾਂ ਦੀ ਤਿਆਰੀ ਵਿੱਢ ਜਾ ਰਹੀ ਹੈ। ਮੁੱਖ ਮੰਤਰੀ ਨੇ ਇਨ੍ਹਾਂ ਧਮਾਕਿਆਂ ਲਈ ਭਾਜਪਾ ਨੂੰ ਜ਼ਿੰਮੇਵਾਰ ਦੱਸਿਆ ਸੀ। ਭਾਜਪਾ ਦੇ ਕੌਮੀ ਜਨਰਲ ਸਕੱਤਰ ਤਰੁਣ ਚੁੱਘ ਨੇ ਕਿਹਾ ਕਿ ਮੁੱਖ ਮੰਤਰੀ ਖ਼ਿਲਾਫ਼ ਅਪਰਾਧਿਕ ਮਾਣਹਾਨੀ, ਝੂਠੀ ਜਾਣਕਾਰੀ ਫੈਲਾਉਣ ਅਤੇ ਜਨਤਕ ਅਸ਼ਾਂਤੀ ਭੜਕਾਉਣ ਦੀ ਕੋਸ਼ਿਸ਼ ਦੇ ਮਾਮਲੇ ’ਚ ਨੋਟਿਸ ਦਿੱਤਾ ਹੈ।

Advertisement

ਚੁੱਘ ਨੇ ਕਿਹਾ ਕਿ ਜੇਕਰ ਮੁੱਖ ਮੰਤਰੀ 7 ਦਿਨਾਂ ਦੇ ਅੰਦਰ ਆਪਣਾ ਬਿਆਨ ਵਾਪਸ ਲੈ ਕੇ ਜਨਤਕ ਤੌਰ ’ਤੇ ਮੁਆਫ਼ੀ ਨਹੀਂ ਮੰਗਦੇ ਤਾਂ ਉਨ੍ਹਾਂ ਖ਼ਿਲਾਫ਼ ਅਪਰਾਧਿਕ ਅਤੇ ਸਿਵਲ, ਦੋਵੇਂ ਤਰ੍ਹਾਂ ਦੀ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ ਕਿਉਂਕਿ ਪੰਜਾਬ ਦੇ ਲੋਕ ਵੀ ਮੁੱਖ ਮੰਤਰੀ ਵੱਲੋਂ ਲਗਾਏ ਇਲਜ਼ਾਮਾਂ ਦੇ ਸਬੂਤਾਂ ਬਾਰੇ ਜਾਣਨਾ ਚਾਹੁੰਦੇ ਹਨ।

Advertisement

ਉਨ੍ਹਾਂ ਕਿਹਾ ਕਿ ਡੀ ਜੀ ਪੀ ਅਤੇ ਮੁੱਖ ਮੰਤਰੀ ਦੇ ਧਮਾਕਿਆਂ ਬਾਰੇ ਬਿਆਨ ਆਪਸ ’ਚ ਮੇਲ ਨਹੀਂ ਖਾ ਰਹੇ ਹਨ। ਪੁਲੀਸ ਇਸ ਪਿੱਛੇ ਵਿਦੇਸ਼ੀ ਤਾਕਤਾਂ ਦਾ ਹੱਥ ਦੱਸ ਰਹੀ ਹੈ ਜਦੋਂ ਕਿ ਮੁੱਖ ਮੰਤਰੀ ਆਪਣਾ ਸਿਆਸੀ ਏਜੰਡਾ ਚਲਾ ਰਹੇ ਹਨ। ਚੁੱਘ ਨੇ ਕਿਹਾ ਕਿ ਇਸ ਵੇਲੇ ਪੂਰਾ ਦੇਸ਼ ’ਅਪਰੇਸ਼ਨ ਸਿੰਦੂਰ’ ਦੀ ਵਰ੍ਹੇਗੰਢ ’ਤੇ ਫ਼ੌਜ ਦੇ ਬਹਾਦਰੀ ਦੇ ਜਸ਼ਨ ਮਨਾ ਰਿਹਾ ਹੈ ਪਰ ਮੁੱਖ ਮੰਤਰੀ ਭਾਜਪਾ ਨੂੰ ਧਮਾਕਿਆਂ ਨਾਲ ਜੋੜ ਕੇ ਸਿਆਸੀ ਝੂਠ ਬੋਲ ਰਹੇ ਹਨ।

ਚੁੱਘ ਨੇ ਕਿਹਾ ਕਿ ਮੁੱਖ ਮੰਤਰੀ ਮਾਨ ਦਾ ਬਿਆਨ ਮਾਣਹਾਨੀ ਵਾਲਾ ਵੀ ਹੈ ਅਤੇ ਖ਼ਤਰਨਾਕ ਵੀ ਹੈ। ਅਜਿਹੇ ਗੈਰ-ਜ਼ਿੰਮੇਵਾਰਾਨਾ ਇਲਜ਼ਾਮ ਪੰਜਾਬ ਵਿੱਚ ਭੰਬਲਭੂਸਾ, ਅਵਿਸ਼ਵਾਸ ਅਤੇ ਸਮਾਜਿਕ ਅਸ਼ਾਂਤੀ ਪੈਦਾ ਕਰ ਸਕਦੇ ਹਨ। ਮੁੱਖ ਮੰਤਰੀ ਨੂੰ ਸਿਆਸੀ ਲਾਭ ਲਈ ਰਾਸ਼ਟਰੀ ਸੁਰੱਖਿਆ ਨਾਲ ਖਿਲਵਾੜ ਕਰਨ ਦਾ ਕੋਈ ਅਧਿਕਾਰ ਨਹੀਂ ਹੈ। ਉਨ੍ਹਾਂ ਕਿਹਾ ਕਿ ਮਾਨ ਸਰਕਾਰ ਆਪਣੀ ਹਰ ਨਾਕਾਮੀ ਨੂੰ ਲੁਕਾਉਣ ਲਈ ਭਾਜਪਾ ’ਤੇ ਝੂਠੇ ਇਲਜ਼ਾਮ ਲਗਾ ਰਹੀ ਹੈ।

Advertisement
×