DT
PT
Subscribe To Print Edition About The Punjabi Tribune Code Of Ethics Download App Advertise with us Classifieds
search-icon-img
search-icon-img
Advertisement

Political Shift: ਅਰਵਿੰਦ ਖੰਨਾ ਨੇ ਭਾਜਪਾ ਨੂੰ ਅਲਵਿਦਾ ਕਹਿ ‘ਸ਼੍ਰੋਮਣੀ ਅਕਾਲੀ ਦਲ’ ਦਾ ਫੜਿਆ ਪੱਲਾ

ਸੰਗਰੂਰ ਤੋਂ ਸਾਬਕਾ ਉਮੀਦਵਾਰ ਅਤੇ ਭਾਜਪਾ ਦੇ ਸੂਬਾ ਉਪ-ਪ੍ਰਧਾਨ ਰਹੇ ਖੰਨਾ ਹੁਣ Akali Dal ’ਚ ਸ਼ਾਮਲ

  • fb
  • twitter
  • whatsapp
  • whatsapp
featured-img featured-img
ਸ਼੍ਰੋਮਣੀ ਅਕਾਲੀ ਦਲ ਵਿੱਚ ਸ਼ਾਮਲ ਹੋਣ ਤੋਂ ਬਾਅਦ ਅਰਵਿੰਦ ਖੰਨਾ ਦਾ ਸਵਾਗਤ ਕਰਦੇ ਹੋਏ ਸੁਖਬੀਰ ਬਾਦਲ ਅਤੇ ਪਾਰਟੀ ਦੇ ਸੀਨੀਅਰ ਆਗੂ। ਫੋਟੋ: ਗੁਰਦੀਪ ਸਿੰਘ ਲਾਲੀ।
Advertisement

Political Shift: ਉਦਯੋਗਪਤੀ ਤੋਂ ਸਿਆਸਤਦਾਨ ਬਣੇ ਅਰਵਿੰਦ ਖੰਨਾ ਨੇ ਐਤਵਾਰ ਨੂੰ ਭਾਰਤੀ ਜਨਤਾ ਪਾਰਟੀ (ਭਾਜਪਾ) ਨੂੰ ਵੱਡਾ ਝਟਕਾ ਦਿੰਦੇ ਹੋਏ ਸ਼੍ਰੋਮਣੀ ਅਕਾਲੀ ਦਲ ਦਾ ਪੱਲਾ ਫੜ ਲਿਆ ਹੈ।

ਸੂਤਰਾਂ ਮੁਤਾਬਕ, ਅਰਵਿੰਦ ਖੰਨਾ ਪਿਛਲੇ ਕੁਝ ਸਮੇਂ ਤੋਂ ਭਾਜਪਾ ਦੀ ਸੂਬਾ ਲੀਡਰਸ਼ਿਪ ਦੀ ਕਾਰਜਪ੍ਰਣਾਲੀ ਤੋਂ ਨਾਖੁਸ਼ ਚੱਲ ਰਹੇ ਸਨ। ਇਸੇ ਨਾਰਾਜ਼ਗੀ ਦੇ ਚਲਦਿਆਂ ਉਨ੍ਹਾਂ ਨੇ ਭਾਜਪਾ ਤੋਂ ਅਸਤੀਫਾ ਦੇ ਕੇ ਅਕਾਲੀ ਦਲ ਵਿੱਚ ਸ਼ਾਮਲ ਹੋਣ ਦਾ ਫੈਸਲਾ ਕੀਤਾ।

Advertisement

ਜ਼ਿਕਰਯੋਗ ਹੈ ਕਿ ਕਾਂਗਰਸ ਦੇ ਸਾਬਕਾ ਦਿੱਗਜ ਆਗੂ ਰਹੇ ਖੰਨਾ ਸਾਲ 2022 ਵਿੱਚ ਭਾਜਪਾ ਵਿੱਚ ਸ਼ਾਮਲ ਹੋਏ ਸਨ ਅਤੇ ਪਾਰਟੀ ਨੇ ਉਨ੍ਹਾਂ ਨੂੰ ਪੰਜਾਬ ਇਕਾਈ ਦਾ ਉਪ-ਪ੍ਰਧਾਨ ਵੀ ਨਿਯੁਕਤ ਕੀਤਾ ਸੀ। ਉਨ੍ਹਾਂ ਨੇ ਭਾਜਪਾ ਦੀ ਟਿਕਟ ’ਤੇ 2022 ਦੀਆਂ ਵਿਧਾਨ ਸਭਾ ਚੋਣਾਂ ਅਤੇ 2024 ਦੀਆਂ ਲੋਕ ਸਭਾ ਚੋਣਾਂ ਸੰਗਰੂਰ ਹਲਕੇ ਤੋਂ ਲੜੀਆਂ ਸਨ, ਹਾਲਾਂਕਿ ਦੋਵਾਂ ਚੋਣਾਂ ਵਿੱਚ ਉਨ੍ਹਾਂ ਨੂੰ ਹਾਰ ਦਾ ਸਾਹਮਣਾ ਕਰਨਾ ਪਿਆ ਸੀ।

Advertisement

Advertisement
×